ਵਾਸ਼ਿੰਗਟਨ: ਭਾਰਤ ਨੂੰ ਕੋਰੋਨਾ ਮਹਾਂਮਾਰੀ ਨੇ ਗੰਭੀਰ ਰੂਪ ਨਾਲ ਪ੍ਰਭਾਵਿਤ ਕੀਤਾ ਹੈ। ਦੁਨੀਆ ਭਰ 'ਚ ਕੋਰੋਨਾ ਲਾਗ ਦੇ ਮਾਮਲਿਆਂ 'ਚ ਭਾਰਤ ਦੂਜੇ ਤੇ ਸੰਕਰਮਿਤ ਲੋਕਾਂ ਦੀ ਮੌਤ ਦੇ ਮਾਮਲੇ 'ਚ ਤੀਸਰੇ ਨੰਬਰ 'ਤੇ ਹੈ। ਦੁਨੀਆ ਭਰ 'ਚ ਕੋਰੋਨਾ ਲਾਗ ਤੇ ਮੌਤ ਦੇ ਮਾਮਲਿਆਂ 'ਚ ਅਮਰੀਕਾ ਪਹਿਲੇ ਨੰਬਰ 'ਤੇ ਹੈ। ਵਰਲਡੋਮੀਟਰ ਅਨੁਸਾਰ ਭਾਰਤ 'ਚ ਸੰਕਰਮਿਤ ਕੁੱਲ ਕੋਰੋਨਾ ਕੇਸਾਂ ਦੀ ਗਿਣਤੀ 3 ਕਰੋੜ 12 ਲੱਖ ਤੋਂ ਵੱਧ ਹੈ, ਜਦਕਿ ਹੁਣ ਤਕ 4 ਲੱਖ 18 ਹਜ਼ਾਰ ਤੋਂ ਵੱਧ ਲੋਕਾਂ ਦੀ ਲਾਗ ਕਾਰਨ ਮੌਤ ਹੋਈ ਹੈ।
ਇਸ ਦੌਰਾਨ ਇੱਕ ਅਮਰੀਕੀ ਅਧਿਐਨ 'ਚ ਹੈਰਾਨੀ ਵਾਲੀ ਗੱਲ ਸਾਹਮਣੇ ਆਈ ਹੈ। ਨਵੇਂ ਅਧਿਐਨ 'ਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ 'ਚ ਕੋਰੋਨਾ ਕਾਰਨ 34 ਤੋਂ 49 ਲੱਖ ਲੋਕਾਂ ਦੀ ਮੌਤ ਹੋਈ ਹੈ। ਇਹ ਗਿਣਤੀ ਭਾਰਤ ਸਰਕਾਰ ਦੇ ਅੰਕੜਿਆਂ ਨਾਲੋਂ 10 ਗੁਣਾ ਜ਼ਿਆਦਾ ਹੈ। ਰਿਪੋਰਟ ਨੂੰ ਤਿਆਰ ਕਰਨ ਵਾਲਿਆਂ 'ਚ 4 ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁੱਖ ਆਰਥਿਕ ਸਲਾਹਕਾਰ ਰਹੇ ਅਰਵਿੰਦ ਸੁਬਰਾਮਨੀਅਮ ਵੀ ਸ਼ਾਮਲ ਹਨ।
ਵਾਸ਼ਿੰਗਟਨ ਦੀ ਇੱਕ ਅਧਿਐਨ ਸੰਸਥਾ ਸੈਂਟਰ ਫ਼ਾਰ ਗਲੋਬਲ ਡਿਵੈਲਪਮੈਂਟ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਇਹ ਰਿਪੋਰਟ ਸਰਕਾਰੀ ਅੰਕੜਿਆਂ, ਅੰਤਰਰਾਸ਼ਟਰੀ ਅਨੁਮਾਨਾਂ, ਸੇਰੋਲੋਜੀਕਲ ਰਿਪੋਰਟਾਂ ਤੇ ਘਰੇਲੂ ਸਰਵੇਖਣਾਂ ਦੇ ਆਧਾਰ 'ਤੇ ਬਣਾਈ ਗਈ ਹੈ। ਅਰਵਿੰਦ ਸੁਬਰਾਮਨੀਅਮ, ਅਭਿਸ਼ੇਕ ਆਨੰਦ ਤੇ ਜਸਟਿਨ ਸੈਂਡਫਰ ਨੇ ਦਾਅਵਾ ਕੀਤਾ ਹੈ ਕਿ ਮ੍ਰਿਤਕਾਂ ਦੀ ਅਸਲ ਗਿਣਤੀ ਕੁਝ ਹਜ਼ਾਰ ਜਾਂ ਲੱਖ ਨਹੀਂ ਸਗੋਂ ਲੱਖਾਂ 'ਚ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ 'ਤੇ ਵੀ ਸ਼ੰਕੇ ਜਤਾਏ ਜਾਂਦੇ ਰਹੇ ਹਨ।
ਅਮਰੀਕੀ ਅਧਿਐਨ 'ਚ ਕਿਹਾ ਗਿਆ ਹੈ ਕਿ ਭਾਰਤ 'ਚ ਜਨਵਰੀ 2020 ਅਤੇ ਜੂਨ 2021 'ਚ ਕੋਵਿਡ-19 ਤੋਂ 50 ਲੱਖ (4.9 ਮਿਲੀਅਨ) ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਇਹ ਦੇਸ਼ ਦੀ ਵੰਡ ਤੇ ਆਜ਼ਾਦੀ ਤੋਂ ਬਾਅਦ ਦੇਸ਼ ਦੀ ਸਭ ਤੋਂ ਵੱਡਾ ਮਨੁੱਖੀ ਦੁਖਾਂਤ ਬਣ ਗਿਆ। ਉੱਥੇ ਹੀ ਕੋਰੋਨਾ ਵਾਇਰਸ ਦਾ ਡੈਲਟਾ ਵੈਰੀਏਂਟ ਦੁਨੀਆਂ ਭਰ 'ਚ ਚਿੰਤਾ ਦੀ ਇਕ ਨਵੀਂ ਲਹਿਰ ਪੈਦਾ ਕਰ ਰਿਹਾ ਹੈ।
ਸੈਂਟਰ ਫ਼ਾਰ ਗਲੋਬਲ ਡਿਵੈਲਪਮੈਂਟ ਨੇ ਰਿਪੋਰਟ 'ਚ ਭਾਰਤ ਵਿੱਚ ਮੌਤਾਂ ਦੇ ਅਨੁਮਾਨਾਂ ਦੀ ਤਿੰਨ ਰੂਪਰੇਖਾ ਤਿਆਰ ਕੀਤੀ ਹੈ। ਇਹ ਸਾਰੇ ਭਾਰਤ 'ਚ ਮੌਤ ਦੇ ਅਧਿਕਾਰਕ ਅੰਕੜੇ 4 ਲੱਖ ਤੋਂ 10 ਗੁਣਾ ਵੱਧ ਹੋਣ ਵੱਲ ਇਸ਼ਾਰਾ ਕਰਦੇ ਹਨ। ਅਧਿਐਨ 'ਚ ਜ਼ਿਕਰ ਕੀਤੇ ਗਏ ਇਕ ਮੱਧਮ ਅੰਦਾਜ਼ੇ 'ਚ 7 ਸੂਬਿਆਂ ਦੇ ਰਾਜ ਪੱਧਰੀ ਨਾਗਰਿਕ ਰਜਿਸਟ੍ਰੇਸ਼ਨ ਦੇ ਅਧਾਰ 'ਤੇ 34 ਲੱਖ (3.4 ਮਿਲੀਅਨ) ਤੋਂ ਵੱਧ ਮੌਤਾਂ ਦੀ ਰਿਪੋਰਟ ਦਰਸ਼ਾਉਂਦਾ ਹੈ।
ਦੂਜੀ ਗਿਣਤੀ 'ਚ ਭਾਰਤੀ ਸੀਰੋ ਸਰਵੇ ਦੇ ਅੰਕੜਿਆਂ ਦੇ ਅਧਾਰ 'ਤੇ ਉਮਰ ਸਬੰਧੀ ਲਾਗ ਮੌਤ ਦਰ (ਆਈਐਫਆਰ) ਦੇ ਕੌਮਾਂਤਰੀ ਅਨੁਮਾਨਾਂ ਨੂੰ ਲਾਗੂ ਕਰਨ ਨਾਲ ਲਗਭਗ 40 ਲੱਖ (4 ਮਿਲੀਅਨ) ਮੌਤਾਂ ਹੁੰਦੀਆਂ ਹਨ।
ਭਾਰਤ 'ਚ ਕੋਰੋਨਾ ਨਾਲ 50 ਲੱਖ ਮੌਤਾਂ! ਵੰਡ ਮਗਰੋਂ ਸਭ ਤੋਂ ਵੱਡੀ ਮਨੁੱਖੀ ਤ੍ਰਾਸਦੀ, ਅਮਰੀਕੀ ਰਿਪੋਰਟ 'ਚ ਹੈਰਾਨੀਜਨਕ ਖੁਲਾਸੇ
ਏਬੀਪੀ ਸਾਂਝਾ
Updated at:
21 Jul 2021 10:14 AM (IST)
ਭਾਰਤ ਨੂੰ ਕੋਰੋਨਾ ਮਹਾਂਮਾਰੀ ਨੇ ਗੰਭੀਰ ਰੂਪ ਨਾਲ ਪ੍ਰਭਾਵਿਤ ਕੀਤਾ ਹੈ। ਦੁਨੀਆ ਭਰ 'ਚ ਕੋਰੋਨਾ ਲਾਗ ਦੇ ਮਾਮਲਿਆਂ 'ਚ ਭਾਰਤ ਦੂਜੇ ਤੇ ਸੰਕਰਮਿਤ ਲੋਕਾਂ ਦੀ ਮੌਤ ਦੇ ਮਾਮਲੇ 'ਚ ਤੀਸਰੇ ਨੰਬਰ 'ਤੇ ਹੈ।
ਭਾਰਤ 'ਚ ਕੋਰੋਨਾ ਨਾਲ 50 ਲੱਖ ਮੌਤਾਂ! ਵੰਡ ਮਗਰੋਂ ਸਭ ਤੋਂ ਵੱਡੀ ਮਨੁੱਖੀ ਤ੍ਰਾਸਦੀ, ਅਮਰੀਕੀ ਰਿਪੋਰਟ 'ਚ ਹੈਰਾਨੀਜਨਕ ਖੁਲਾਸੇ
NEXT
PREV
Published at:
21 Jul 2021 10:14 AM (IST)
- - - - - - - - - Advertisement - - - - - - - - -