ਨਵੀਂ ਦਿੱਲੀ:ਸੰਯੁਕਤ ਕਿਸਾਨ ਮੋਰਚਾ (SKM) ਨੇ ਸੋਮਵਾਰ ਨੂੰ ਸਾਰੇ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸੰਸਦ ਵੱਲ ਮਾਰਚ ਕਰਕੇ ਵਿਵਾਦਤ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਦੇ ਇੱਕ ਸਾਲ ਨੂੰ ਮਨਾਉਣ ਦਾ ਸੱਦਾ ਦਿੱਤਾ।


ਸੰਯੁਕਤ ਕਿਸਾਨ ਮੋਰਚਾ ਨੇ ਕਿਹਾ, 500 ਕਿਸਾਨ ਸਰਦ ਰੁੱਤ ਸੈਸ਼ਨ ਦੌਰਾਨ ਹਰ ਰੋਜ਼ ਸੰਸਦ ਵੱਲ ਸ਼ਾਂਤਮਈ ਟਰੈਕਟਰ ਮਾਰਚ ਵਿੱਚ ਹਿੱਸਾ ਲੈਣਗੇ।ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਪੀਏ) ਨੇ ਸੋਮਵਾਰ ਨੂੰ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਕਰਵਾਉਣ ਦੀ ਸਿਫ਼ਾਰਸ਼ ਕੀਤੀ ਸੀ।


ਯੋਜਨਾਬੱਧ ਟਰੈਕਟਰ ਮਾਰਚ 26 ਨਵੰਬਰ ਨੂੰ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਨੂੰ ਇੱਕ ਸਾਲ ਪੂਰਾ ਹੋਣ ਤੋਂ ਕੁਝ ਦਿਨਾਂ ਬਾਅਦ ਸ਼ੁਰੂ ਕੀਤਾ ਜਾਣਾ ਹੈ।ਅੰਦੋਲਨ ਦੀ ਅਗਵਾਈ ਕਰ ਰਹੀਆਂ 40 ਕਿਸਾਨ ਯੂਨੀਅਨਾਂ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਮੀਟਿੰਗ ਤੋਂ ਬਾਅਦ ਟਰੈਕਟਰ ਮਾਰਚ ਦਾ ਐਲਾਨ ਕੀਤਾ।


ਇੱਕ ਬਿਆਨ ਵਿੱਚ, ਕਿਸਾਨ ਮੋਰਚਾ ਨੇ ਕਿਹਾ ਕਿ ਉਹ 26 ਨਵੰਬਰ ਨੂੰ ਅਤੇ ਇਸ ਤੋਂ ਬਾਅਦ ਅੰਦੋਲਨ ਦੇ ਇੱਕ ਸਾਲ ਨੂੰ ਪੂਰੇ ਭਾਰਤ ਵਿੱਚ ਵੱਡੇ ਪੱਧਰ 'ਤੇ ਮਨਾਏਗੀ।


29 ਨਵੰਬਰ ਤੋਂ ਦਿੱਲੀ ਵਿੱਚ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਫੈਸਲਾ ਕੀਤਾ ਹੈ ਕਿ 29 ਨਵੰਬਰ ਤੋਂ ਸੰਸਦ ਦੇ ਇਸ ਸੈਸ਼ਨ ਦੀ ਸਮਾਪਤੀ ਤੱਕ 500 ਚੋਣਵੇਂ ਕਿਸਾਨ ਹਰ ਰੋਜ਼ ਸ਼ਾਂਤਮਈ ਅਤੇ ਪੂਰੇ ਅਨੁਸ਼ਾਸਨ ਨਾਲ ਟਰੈਕਟਰ ਟਰਾਲੀਆਂ ਵਿੱਚ ਸੰਸਦ ਵਿੱਚ ਜਾਣਗੇ, ਤਾਂ ਜੋ ਇਸ ਅੜੀਅਲ, ਅਸੰਵੇਦਨਸ਼ੀਲ, ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਬੀ.ਜੇ.ਪੀ. ਕੇਂਦਰ ਸਰਕਾਰ 'ਤੇ ਹਮਲਾ ਕਰਨਗੇ ਅਤੇ ਦਬਾਅ ਵਧਾਉਣ ਲਈ ਅਤੇ ਉਸ ਨੂੰ ਮੰਗਾਂ ਮੰਨਣ ਲਈ ਮਜਬੂਰ ਕਰਨ ਲਈ ਦੇਸ਼ ਭਰ ਦੇ ਕਿਸਾਨਾਂ ਨੇ ਇੱਕ ਸਾਲ ਤੋਂ ਇਤਿਹਾਸਕ ਸੰਘਰਸ਼ ਕੀਤਾ ਹੈ।


 


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ