ਮਨੀਪੁਰ 'ਚ ਹਿੰਸਾ ਦੀ ਜਾਂਚ ਲਈ  ਬੀਤੇ ਬੁੱਧਵਾਰ ਨੂੰ ਵੱਖ-ਵੱਖ ਰੈਂਕਾਂ ਦੀਆਂ 29 ਮਹਿਲਾ ਅਧਿਕਾਰੀਆਂ ਸਮੇਤ 53 ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਦੋ ਮਹਿਲਾ ਡੀ.ਆਈ.ਜੀ ਰੈਂਕ ਦੇ ਅਧਿਕਾਰੀਆਂ ਤਾਇਨਾਤ ਕੀਤੇ ਹਨ ।ਡੀ.ਆਈ.ਜੀ ਰੈਂਕ ਦੇ ਅਧਿਕਾਰੀ ਲਵਲੀ ਕਟਿਆਰ, ਨਿਰਮਲਾ ਦੇਵੀ ਅਤੇ ਮੋਹਿਤ ਗੁਪਤਾ ਇਹ ਤਿੰਨੋਂ ਰਾਜ ਵਿੱਚ ਹਿੰਸਾ ਦੇ ਮਾਮਲਿਆਂ ਦੀ ਜਾਂਚ ਲਈ ਆਪਣੀਆਂ ਆਪਣੀਆਂ ਟੀਮਾਂ ਦੀ ਅਗਵਾਈ ਕਰਨਗੇ। ਇਹ ਸਭ ਅਧਿਕਾਰੀ ਘਨਸ਼ਿਆਮ ਉਪਾਧਿਆਏ ਨੂੰ ਰਿਪੋਰਟ ਦੇਣਗੇ।


ਜਾਣਕਾਰੀ ਅਨੁਸਾਰ ਦੋ ਮਹਿਲਾ ਵਧੀਕ ਪੁਲਿਸ ਸੁਪਰਡੈਂਟ ਅਤੇ ਛੇ ਮਹਿਲਾ ਪੁਲਿਸ ਉਪ ਪੁਲਿਸ ਕਪਤਾਨ ਨੂੰ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ 16 ਇੰਸਪੈਕਟਰਾਂ ਅਤੇ 10 ਸਬ-ਇੰਸਪੈਕਟਰਾਂ ਨੂੰ ਵੀ ਜਾਂਚ ਵਿੱਚ ਸ਼ਾਮਲ ਕੀਤਾ ਗਿਆ ਹੈ।


ਜ਼ਿਕਰਯੋਗ ਹੈ ਕਿ ਸੀਬੀਆਈ ਹਾਲ ਹੀ ਵਿੱਚ ਮਨੀਪੁਰ ਹਿੰਸਾ ਨਾਲ ਸਬੰਧਤ 9 ਹੋਰ ਮਾਮਲਿਆਂ ਦੀ ਜਾਂਚ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਸੀਬੀਆਈ ਅੱਠ ਮਾਮਲਿਆਂ ਦੀ ਜਾਂਚ ਕਰ ਰਹੀ ਸੀ, ਹੁਣ ਇਸ ਵੇਲੇ ਕੁੱਲ 17 ਕੇਸਾਂ ਦੀ ਸੀਬੀਆਈ ਜਾਂਚ ਕਰ ਰਹੀ ਹੈ


ਮਨੀਪੁਰ ਵਿੱਚ 3 ਮਈ ਤੋਂ ਨਸਲੀ ਹਿੰਸਾ ਜਾਰੀ ਹੈ, ਜਿਸ ਵਿੱਚ 160 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਜ ਵਿੱਚ ਬਹੁਗਿਣਤੀ ਮੇਈਟੀ ਭਾਈਚਾਰੇ ਦੀ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਦੇ ਵਿਰੋਧ ਵਿੱਚ ਇੱਕ 'ਕਬਾਇਲੀ ਏਕਤਾ ਮਾਰਚ' ਦਾ ਆਯੋਜਨ ਕੀਤੇ ਜਾਣ ਤੋਂ ਬਾਅਦ ਮੇਈਟੀ ਅਤੇ ਕੁਕੀ ਭਾਈਚਾਰਿਆਂ ਵਿੱਚ ਝੜਪਾਂ ਸ਼ੁਰੂ ਹੋ ਗਈਆਂ।


 ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ