ਸਾਬਕਾ ਮੰਤਰੀ ਦੇ ਫਾਰਮ ਹਾਊਸ 'ਚ ਛੇ ਸਾਲਾ ਬੱਚੀ ਨਾਲ ਬਲਾਤਕਾਰ ਮਗਰੋਂ ਹੱਤਿਆ
ਏਬੀਪੀ ਸਾਂਝਾ | 04 Jun 2018 05:59 PM (IST)
ਯਮੁਨਾਨਗਰ: ਇੱਥੋਂ ਦੇ ਪਿੰਡ ਬੇਲਗੜ੍ਹ 'ਚ ਛੇ ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ ਕਰਕੇ ਉਸ ਦੀ ਹੱਤਿਆ ਕੀਤੇ ਜਾਣ ਦੀ ਦਰਦਨਾਕ ਖ਼ਬਰ ਹੈ। ਅੱਜ ਬੱਚੀ ਦੇ ਪੋਸਟਮਾਰਟਮ ਤੋਂ ਬਾਅਦ ਡਾਕਟਰਾਂ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਨਿਰਮਲ ਸਿੰਘ ਦੇ ਫਾਰਮ ਹਾਊਸ 'ਚ ਇਸ ਬੱਚੀ ਨਾਲ ਇਹ ਘਟਨਾ ਵਾਪਰੀ ਦੱਸੀ ਜਾ ਰਹੀ ਹੈ। ਹਾਲਾਕਿ ਪੁਲਿਸ ਨੇ ਇਸ ਮਾਮਲੇ 'ਚ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਪਰ ਅਸਲੀ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਪੀੜਤਾ ਦੇ ਗਰੀਬ ਬਾਪ ਨੇ ਆਪਣੀ ਧੀ ਲਈ ਇਨਸਾਫ ਦੀ ਗੁਹਾਰ ਲਾਈ ਹੈ।