ਪੜਚੋਲ ਕਰੋ

ਸ਼ਰਾਬ ਦੀ ਦਿਲਚਸਪ ਕਹਾਣੀ! 600 ਕਰੋੜ ਲੀਟਰ ਡਕਾਰਦੇ ਭਾਰਤੀ, ਸਰਕਾਰੀ ਖ਼ਜ਼ਾਨੇ 'ਚ ਆਉਂਦੇ 1,75,501.42 ਕਰੋੜ ਤੋਂ ਵੀ ਵੱਧ

ਭਾਰਤ 'ਚ ਕੁੱਲ 28 ਸੂਬੇ ਤੇ ਅੱਠ ਕੇਂਦਰ ਸ਼ਾਸਤ ਪ੍ਰਦੇਸ਼ ਹਨ। ਇਨ੍ਹਾਂ 'ਚੋਂ ਬਿਹਾਰ, ਗੁਜਰਾਤ, ਲਕਸ਼ਦੀਪ, ਮਣੀਪੁਰ, ਮਿਜ਼ੋਰਮ ਤੇ ਨਾਗਾਲੈਂਡ 'ਚ ਸ਼ਰਾਬ 'ਤੇ ਪਾਬੰਦੀ ਹੈ। ਬਾਕੀ ਸੂਬਿਆਂ ਦੇ ਲੋਕ ਹਰ ਸਾਲ ਕਰੀਬ 600 ਕਰੋੜ ਲੀਟਰ ਸ਼ਰਾਬ ਪੀ ਜਾਂਦੇ ਹਨ।

ਰਮਨਦੀਪ ਕੌਰ ਦੀ ਵਿਸ਼ੇਸ਼ ਰਿਪੋਰਟ

ਚੰਡੀਗੜ੍ਹ: ਭਾਰਤ 'ਚ ਲੌਕਡਾਊਨ ਦੇ ਤੀਜੇ ਗੇੜ ਦੀ ਸ਼ੁਰੂਆਤ ਦੇ ਨਾਲ ਹੀ ਵੱਖ-ਵੱਖ ਸੂਬਿਆਂ 'ਚ ਸ਼ਰਾਬ ਦੀਆਂ ਦੁਕਾਨਾਂ ਵੀ ਖੁੱਲ੍ਹ ਗਈਆਂ ਹਨ। ਇਸ ਦਰਮਿਆਨ ਸ਼ਰਾਬ ਦੀਆਂ ਦੁਕਾਨਾਂ ਦੇ ਬਾਹਰ ਲੰਮੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਅਰਥਵਿਵਸਥਾ 'ਚ ਸਰਕਾਰ ਦੇ ਇਸ ਸਕਦਮ ਨਾਲ ਕੁਝ ਸੁਧਾਰ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ ਕਿਉਂਕਿ ਸੂਬਾ ਸਰਕਾਰਾਂ ਲਈ ਆਮਦਨ ਦਾ ਵੱਡਾ ਸਰੋਤ ਸ਼ਰਾਬ ਦੀ ਵਿਕਰੀ ਹੀ ਹੈ।

ਭਾਰਤ 'ਚ ਕੁੱਲ 28 ਸੂਬੇ ਤੇ ਅੱਠ ਕੇਂਦਰ ਸ਼ਾਸਤ ਪ੍ਰਦੇਸ਼ ਹਨ। ਇਨ੍ਹਾਂ 'ਚੋਂ ਬਿਹਾਰ, ਗੁਜਰਾਤ, ਲਕਸ਼ਦੀਪ, ਮਣੀਪੁਰ, ਮਿਜ਼ੋਰਮ ਤੇ ਨਾਗਾਲੈਂਡ 'ਚ ਸ਼ਰਾਬ 'ਤੇ ਪਾਬੰਦੀ ਹੈ। ਬਾਕੀ ਸੂਬਿਆਂ ਦੇ ਲੋਕ ਹਰ ਸਾਲ ਕਰੀਬ 600 ਕਰੋੜ ਲੀਟਰ ਸ਼ਰਾਬ ਪੀ ਜਾਂਦੇ ਹਨ। ਸਾਲ 2019-20 'ਚ ਸ਼ਰਾਬ 'ਤੇ ਲੱਗਣ ਵਾਲੀ ਸਟੇਟ ਡਿਊਟੀ ਤੋਂ ਕੁੱਲ 1,75,501.42 ਕਰੋੜ ਰੁਪਏ ਦੀ ਆਮਦਨ ਹੋਈ ਸੀ।

ਰਿਜ਼ਰਵ ਬੈਂਕ ਦੀ ਰਿਪੋਰਟ ਮੁਤਾਬਕ ਸਾਲ 2018-19 'ਚ ਟੈਕਸ ਤੋਂ ਕੁੱਲ ਕਮਾਈ 1,50,657.95 ਕਰੋੜ ਰੁਪਏ ਸੀ। ਰਿਪੋਰਟ ਮੁਤਾਬਕ ਸੂਬੇ ਆਪਣੀ ਕੁੱਲ ਆਮਦਨ ਦਾ 10 ਤੋਂ 15 ਫੀਸਦ ਹਿੱਸਾ ਸ਼ਰਾਬ ਤੇ ਲੱਗੇ ਟੈਕਸ ਤੋਂ ਹੀ ਕਮਾਉਂਦੇ ਹਨ। ਦੇਸ਼ 'ਚ ਇਸ ਸਮੇਂ ਜੀਐਸਟੀ ਲਾਗੂ ਹੈ ਪਰ ਸ਼ਰਾਬ ਨੂੰ ਜੀਐਸਟੀ ਤੋਂ ਬਾਹਰ ਰੱਖਿਆ ਗਿਆ ਹੈ। ਸੂਬਾ ਸਰਕਾਰਾਂ ਆਪੋ-ਆਪਣੇ ਹਿਸਾਬ ਨਾਲ ਸ਼ਰਾਬ 'ਤੇ ਟੈਕਸ ਲਾਉਂਦੀਆਂ ਹਨ।

‘State Finances: A Study of Budgets of 2019-20’ ਦੀ ਰਿਪੋਰਟ ਮੁਤਾਬਕ ਸਾਲ 2018-19 'ਚ ਦੇਸ਼ ਦੇ ਸੂਬੇ ਔਸਤਨ ਹਰ ਮਹੀਨੇ ਕਰੀਬ 12,500 ਕਰੋੜ ਰੁਪਏ ਸਿਰਫ਼ ਸ਼ਰਾਬ ਤੋਂ ਕਮਾਉਂਦੇ ਸਨ ਜੋ 2019-20 'ਚ ਵਧ ਕੇ 15,000 ਕਰੋੜ ਹੋ ਗਏ। ‘State Finances: A Study of Budgets of 2019-20’ ਦੇ ਮੁਤਾਬਕ 2019-20 'ਚ ਉੱਤਰ ਪ੍ਰਦੇਸ਼ ਨੇ ਸ਼ਰਾਬ ਤੋਂ ਕੁੱਲ 31,517.41 ਕਰੋੜ ਰੁਪਏ ਦੀ ਕਮਾਈ ਕੀਤੀ।

ਦੂਜੇ ਨੰਬਰ 'ਤੇ ਕਰਨਾਟਕਾ ਨੇ 2019-20 'ਚ 20,950 ਕਰੋੜ ਰੁਪਏ ਸ਼ਰਾਬ ਦੇ ਟੈਕਸ ਤੋਂ ਕਮਾਈ ਕੀਤੀ। ਮਹਾਰਾਸ਼ਟਰ 17,477.38 ਕਰੋੜ ਦੀ ਕਮਾਈ ਨਾਲ ਤੀਜੇ ਨੰਬਰ 'ਤੇ ਰਿਹਾ।

ਇਹ ਵੀ ਪੜ੍ਹੋ: ਹੁਣ ਪਿਆਕੜਾਂ ਨੂੰ ਝਟਕੇ ਦੀ ਤਿਆਰੀ, ਪੰਜਾਬ 'ਚ ਸ਼ਰਾਬ ਮਹਿੰਗੀ

ਹੁਣ ਕੋਰੋਨਾ ਵਾਇਰਸ ਕਾਰਨ ਲੱਗੇ ਲੌਕਡਾਊਨ ਕਾਰਨ ਸਾਰੇ ਸੂਬਿਆਂ ਦੀ ਇਹ ਆਮਦਨ ਪਿਛਲੇ 40 ਦਿਨਾਂ ਤੋਂ ਠੱਪ ਪਈ ਸੀ। ਅੰਦਾਜ਼ੇ ਮੁਤਾਬਕ ਸੂਬਿਆਂ ਨੂੰ ਪ੍ਰਤੀ ਦਿਨ ਕਰੀਬ 700 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਆਵਾਜਾਈ ਠੱਪ ਹੋਣ ਨਾਲ ਪੈਟਰੋਲ-ਡੀਜ਼ਲ ਤੋਂ ਵੀ ਕਮਾਈ ਘੱਟ ਹੋ ਰਹੀ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget