ਨਵੀਂ ਦਿੱਲੀ: ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 61,871 ਨਵੇਂ ਕੋਰੋਨਾ ਕੇਸ ਦਰਜ ਕੀਤੇ ਗਏ, ਜਦਕਿ 72,614 ਮਰੀਜ਼ ਵੀ ਠੀਕ ਹੋਏ ਹਨ। ਹਾਲਾਂਕਿ 1033 ਮਰੀਜ਼ਾਂ ਨੇ ਆਪਣੀ ਜਾਨ ਵੀ ਗੁਆਈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ, ਦੇਸ਼ ਵਿੱਚ ਕੋਰੋਨਾ ਕੇਸਾਂ ਦੀ ਕੁਲ ਗਿਣਤੀ 74 ਲੱਖ 94 ਹਜ਼ਾਰ ਨੂੰ ਪਾਰ ਕਰ ਗਈ ਹੈ। ਇਨ੍ਹਾਂ ਵਿੱਚੋਂ ਇੱਕ ਲੱਖ 14 ਹਜ਼ਾਰ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਰਿਕਵਰੀ ਕੇਸਾਂ ਦੀ ਗਿਣਤੀ 65 ਲੱਖ 97 ਹਜ਼ਾਰ ਤੱਕ ਪਹੁੰਚ ਗਈ ਹੈ ਤੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 7 ਲੱਖ 83 ਹਜ਼ਾਰ ਹੋ ਗਈ ਹੈ।

'ਪੰਜਾਬ 'ਚ ਰਿਲਾਇੰਸ ਦੇ ਕਾਰੋਬਾਰਾਂ ਨੂੰ ਰੋਕਿਆ ਜਾਵੇਗਾ'

ਸੰਕਰਮਣ ਦੇ ਐਕਟਿਵ ਕੇਸਾਂ ਦੀ ਗਿਣਤੀ ਦੇ ਮੁਕਾਬਲੇ ਰਿਕਵਰ ਹੋਏ ਲੋਕਾਂ ਦੀ ਗਿਣਤੀ ਅੱਠ ਗੁਣਾ ਵਧੇਰੇ ਹੈ। ਮਹਾਰਾਸ਼ਟਰ, ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼ ਤੇ ਤਾਮਿਲਨਾਡੂ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ, ਮੌਤ ਦਰ ਤੇ ਰਿਕਵਰੀ ਦਰ ਦੀ ਸਭ ਤੋਂ ਵੱਧ ਪ੍ਰਤੀਸ਼ਤਤਾ ਹੈ।

ਐਕਟਿਵ ਮਾਮਲੇ ਵਿਚ ਭਾਰਤ ਦੁਨੀਆ ਵਿੱਚ ਦੂਸਰਾ ਹੈ। ਕੋਰੋਨਾ ਕੇਸਾਂ ਦੀ ਗਿਣਤੀ ਨਾਲ ਭਾਰਤ ਦੁਨੀਆ ਦਾ ਦੂਜਾ ਸਭ ਤੋਂ ਪ੍ਰਭਾਵਿਤ ਦੇਸ਼ ਹੈ। ਅਮਰੀਕਾ ਤੇ ਬ੍ਰਾਜ਼ੀਲ ਵਿੱਚ ਮੌਤ ਤੋਂ ਬਾਅਦ ਭਾਰਤ ਦਾ ਨੰਬਰ ਹੈ।

ਸੱਚੀ ਕੈਪਟਨ ਸਰਕਾਰ ਨੇ 3 ਸਾਲ 'ਚ ਦਿੱਤੀਆਂ 15 ਲੱਖ ਨੌਜਵਾਨਾਂ ਨੂੰ ਨੌਕਰੀਆਂ!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904