ਨਵੀਂ ਦਿੱਲੀ: ਦੇਸ਼ ਦੇ ਚਾਰ ਸੂਬਿਆਂ ਵਿੱਚ ਐਤਵਾਰ ਦੇਰ ਸ਼ਾਮ ਹਨੇਰੀ ਤੂਫ਼ਾਨ ਨੇ ਜੰਮ ਕੇ ਤਬਾਹੀ ਕੀਤੀ। 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ 68 ਲੋਕਾਂ ਦੀ ਮੌਤ ਹੋ ਗਈ। ਦਿੱਲੀ, ਯੂਪੀ, ਪੱਛਮੀ ਬੰਗਾਲ ਤੇ ਆਂਧਰ ਪ੍ਰਦੇਸ਼ ਵਿੱਚ ਤੂਫ਼ਾਨ ਨੇ ਕਹਿਰ ਢਾਹਿਆ। ਪਿਛਲੇ ਦੋ ਹਫ਼ਤਿਆਂ ਵਿੱਚ ਹਨੇਰੀ ਤੇ ਤੂਫ਼ਾਨ ਕਾਰਨ ਪੂਰੇ ਦੇਸ਼ ਵਿੱਚ ਕੁੱਲ 150 ਤੋਂ ਜ਼ਿਆਦਾ ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ 400 ਤੋਂ ਜ਼ਿਆਦਾ ਫੱਟੜ ਹੋ ਗਏ ਹਨ।


 

ਅੱਜ ਕਿਵੇਂ ਰਹੇਗਾ ਮੌਸਮ, ਕਿੱਥੇ ਕਿੱਥੇ ਐਲਰਟ

ਜੰਮੂ ਕਸ਼ਮੀਰ, ਹਿਮਾਚਲ, ਉੱਤਰਾਖੰਡ, ਓੜੀਸ਼ਾ ਵਿੱਚ ਤੂਫ਼ਾਨ ਦਾ ਅਲਰਟ ਹੈ। ਹਵਾਵਾਂ ਦੀ ਰਫ਼ਤਾਰ 50-70 ਕਿਲੋਮੀਟਰ ਪ੍ਰਤੀ ਘੰਟੇ ਦੀ ਹੋ ਸਕਦੀ ਹੈ। ਪੰਜਾਬ, ਹਰਿਆਣਾ, ਦਿੱਲੀ, ਯੂਪੀ, ਝਾਰਖੰਡ ਵਿੱਚ ਵੀ ਤੇਜ਼ ਹਵਾਵਾਂ ਦੇ ਨਾਲ ਤੂਫ਼ਾਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।

ਐਤਵਾਰ ਨੂੰ ਉੱਤਰ ਪ੍ਰਦੇਸ਼ ਵਿੱਚ ਤੂਫ਼ਾਨ ਕਾਰਨ 42 ਜ਼ਿੰਦਗੀਆਂ ਗਈਆਂ। ਹਨੇਰੀ-ਤੂਫ਼ਾਨ ਤੋਂ ਯੂਪੀ, ਰਾਜਸਥਾਨ, ਪੰਜਾਬ, ਹਰਿਆਣਾ, ਤੇਲੰਗਾਨਾ, ਆਂਧਰਾ ਪ੍ਰਦੇਸ਼ ਤੇ ਪੱਛਮੀ ਬੰਗਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ।