ਚੰਡੀਗੜ੍ਹ: ਹਰਿਆਣਾ ਪੁਲਿਸ ਸਰਵਿਸ ਦੇ 68 ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਆਦੇਸ਼ ਸੋਮਵਾਰ ਨੂੰ ਜਾਰੀ ਕੀਤੇ ਗਏ ਸੀ। ਉਨ੍ਹਾਂ ਵਿੱਚੋਂ ਬਹੁਤ ਸਾਰੇ ਡਿਪਟੀ ਸੁਪਰਡੈਂਟ ਆਫ ਪੁਲਿਸ (DSP) ਪੱਧਰ ਦੇ ਅਧਿਕਾਰੀ ਹਨ। ਇੱਕ ਬਿਆਨ ਵਿਚ ਕਿਹਾ ਗਿਆ ਹੈ ਕਿ ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸਾਬਕਾ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਜੋਗਿੰਦਰ ਸ਼ਰਮਾ ਵੀ ਸ਼ਾਮਲ ਹਨ।
ਜੋਗਿੰਦਰ ਸ਼ਰਮਾ ਇਸ ਸਮੇਂ ਹਿਸਾਰ ਵਿੱਚ ਡੀਐਸਪੀ ਵਿੱਚ ਤਾਇਨਾਤ ਹਨ। ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਸ਼ਰਮਾ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿਹੋਵਾ ਵਿਖੇ ਡੀਐਸਪੀ ਦੇ ਅਹੁਦੇ ‘ਤੇ ਤਬਦੀਲ ਕਰ ਦਿੱਤਾ ਗਿਆ ਹੈ। ਇਤਫਾਕਨ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਰਾਜ ਖੇਡ ਮੰਤਰੀ ਸੰਦੀਪ ਸਿੰਘ ਵੀ ਪਿਹੋਵਾ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰਦੇ ਹਨ।
ਹੋਰਨਾਂ ਪੁਲਿਸ ਅਧਿਕਾਰੀਆਂ ਵਿਚ, ਗੁੜਗਾਉਂ ਦੇ ਸਹਾਇਕ ਕਮਿਸ਼ਨਰ ਪੁਲਿਸ (ਏਸੀਪੀ), ਮੁਕੇਸ਼ ਜਾਖੜ ਨੂੰ ਪੰਚਕੂਲਾ ਜ਼ਿਲ੍ਹੇ ਦੇ ਕਾਲਕਾ ਤਬਦੀਲ ਕਰ ਦਿੱਤਾ ਗਿਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
68 ਸੀਨੀਅਰ ਪੁਲਿਸ ਅਫਸਰ ਬਦਲੇ, ਸਾਬਕਾ ਕ੍ਰਿਕਟਰ ਤੇ ਡੀਐਸਪੀ ਜੋਗਿੰਦਰ ਵੀ ਸ਼ਾਮਲ
ਏਬੀਪੀ ਸਾਂਝਾ
Updated at:
09 Jun 2020 04:21 PM (IST)
ਹਰਿਆਣਾ ਪੁਲਿਸ ਸੇਵਾ ਦੇ 68 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿੱਚ ਸਾਬਕਾ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਜੋਗਿੰਦਰ ਸ਼ਰਮਾ ਵੀ ਸ਼ਾਮਲ ਹਨ।
- - - - - - - - - Advertisement - - - - - - - - -