Haryana News : ਕਿਸਾਨਾਂ ਦਾ ਤੇਲ ਖਰਚ ਬਚਾਉਣ ਦੀ ਤਿਆਰੀ 'ਚ ਸਰਕਾਰ, ਸਬਸਿਡੀ 'ਤੇ ਮਿਲਣ ਜਾ ਰਹੇ 70 ਹਜਾਰ ਸੋਲਰ ਟਿਯੂਬਵੈਲ ਕਨੈਕਸ਼ਨ
CM OF Haryana - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ...
Haryana News - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਨਾਲ ਹੀ ਸਿੰਚਾਈ ਪ੍ਰਬੰਧਨ ਤਹਿਤ ਵੀ ਕਈ ਕਦਮ ਚੁੱਕੇ ਜਾ ਰਹੇ ਹਨ। ਇਸੀ ਲੜੀ ਵਿਚ ਕਿਸਾਨਾਂ ਨੂੰ ਡੀਜ਼ਲ ਤੋਂ ਮੁਕਤੀ ਦਿਵਾਉਣ ਲਈ ਇਸ ਸਾਲ ਕਿਸਾਨਾਂ ਨੂੰ 75 ਫੀਸਦੀ ਸਬਸਿਡੀ 50 ਹਜਾਰ ਸੋਲਰ ਟਿਯੂਬਵੈਲ ਕਨੈਕਸ਼ਨ ਦਿੱਤੇ ਗਏ। ਸਰਕਾਰ ਵੱਲੋਂ ਅਗਲੇ ਸਾਲ ਵੀ 70 ਹਜਾਰ ਕਿਸਾਨਾਂ ਨੂੰ 75 ਫੀਸਦੀ ਸਬਸਿਡੀ 'ਤੇ ਸੋਲਰ ਟਿਯੂਬਵੈਲ ਕਨੈਕਸ਼ਨ ਦੇਣ ਦਾ ਟੀਚਾ ਰੱਖਿਆ ਗਿਆ ਹੈ।
ਮਨੋਹਰ ਲਾਲ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਅਤੇ ਹਰਿਆਣਾ ਪੂਰੇ ਦੇਸ਼ ਦਾ ਇਕਲੌਤਾ ਅਜਿਹਾ ਸੂਬਾ ਹੈ ਜੋ 15 ਤੋਂ 16 ਫਸਲਾਂ ਨੂੰ MSP 'ਤੇ ਖਰੀਦਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਫਸਲ ਬੀਮਾ ਯੋਜਨਾ , ਭਵਾਂਤਰ ਭਰਪਾਈ ਯੋਜਨਾ, ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਵਰਗੀ ਨਵੀਂ ਪਹਿਲਾਂ ਰਾਹੀਂ ਵੀ ਕਿਸਾਨਾਂ ਨੂੰ ਆਰਥਕ ਰੂਪ ਨਾਲ ਮਜਬੂਤੀ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਖੇਤ ਵਿਚ ਕਿਸਾਨ ਦੀ ਮੌਤ ਹੋਣ 'ਤੇ ਉਸ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ। ਖੇਤਾਂ ਵਿਚ ਕੰਮ ਕਰਦੇ ਸਮੇਂ ਜੇਕਰ ਕਿਸੇ ਕਿਸਾਨ ਦੇ ਅੰਗ ਨੂੰ ਨੁਕਸਾਨ ਹੋ ਜਾਵੇ ਤਾਂ ਉਸ ਨੂੰ ਆਰਥਕ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਹਾਲ ਹੀ ਵਿਚ ਹਰਿਆਣਾ ਸਰਕਾਰ ਨੇ ਇਕ ਹੋਰ ਫੈਸਲਾ ਕੀਤਾ ਹੈ ਕਿ ਜੇਕਰ ਕਿਸੇ ਬੇਸਹਾਰਾ ਪਸ਼ੂ ਦੀ ਟੱਕਰ ਲੱਗਣ ਨਾਲ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਵੀ ਸਰਕਾਰ ਵੱਲੋਂ 5 ਲੱਖ ਰੁਪਏ ਦੀ ਆਰਥਕ ਸਹਾਇਤਾ ਦਿੱਤੀ ਜਾਵੇਗੀ।
ਸੀਐਮ ਮਨੋਹਰ ਲਾਲ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਵਿਚ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਦੇ ਵਾਰ-ਵਾਰ ਚੱਕਰ ਕੱਟਣ ਪੈਂਦੇ ਸਨ ਅਤੇ ਫਿਰ ਵੀ ਉਨ੍ਹਾਂ ਦੇ ਕੰਮ ਨਹੀਂ ਹੋ ਪਾਂਦੇ ਸਨ। ਇਸ ਨਾਲ ਲੋਕਾਂ ਦੀ ਪੈਸੇ ਅਤੇ ਸਮੇਂ ਦੀ ਬਹੁਤ ਬਰਬਾਦੀ ਹੁੰਦੀ ਸੀ। ਪਰ ਮੌਜੂਦਾ ਸਰਕਾਰ ਨੇ ਇਸ ਰਿਵਾਇਤ 'ਤੇ ਰੋਕ ਲਗਾਈ। ਸਾਡੀ ਸਰਕਾਰ ਨੇ ਲੋਕਾਂ ਨੂੰ ਚੰਡੀਗੜ੍ਹ ਜਾਣ ਦੀ ਥਾਂ ਉਨ੍ਹਾਂ ਦੇ ਘਰਾਂ 'ਤੇ ਯੋਜਨਾਵਾਂ ਦਾ ਲਾਭ ਦੇਣਾ ਯਕੀਨੀ ਕੀਤਾ ਹੈ। ਅੱਜ ਲੋਕਾਂ ਨੂੰ ਮੁੱਖ ਮੰਤਰੀ ਦੇ ਕੋਲ ਨਹੀਂ ਆਉਣਾ ਪੈਂਦਾ, ਸਗੋ ਲੋਕਾਂ ਦੀ ਸਮਸਿਆਵਾਂ ਸੁਨਣ ਲਈ ਉਹ ਖੁਦ ਜਨਸੰਵਾਦ ਪ੍ਰੋਗ੍ਰਾਮ ਰਾਹੀਂ ਲੋਕਾਂ ਦੇ ਕੋਲ ਪਹੁੰਚਦੇ ਹਨ।