7th Pay Commission: ਸਰਕਾਰ ਅੱਜ ਕਰੇਗੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ, 50 ਪਰਸੈਂਟ ਹੋ ਜਾਵੇਗਾ DA
Centre Govt: 4 ਫੀਸਦੀ ਡੀਏ ਵਾਧੇ ਤੋਂ ਬਾਅਦ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ 50 ਫੀਸਦੀ ਹੋ ਜਾਵੇਗੀ। DA ਅਤੇ DR ਸਾਲ ਵਿੱਚ ਦੋ ਵਾਰ ਵਧਾਇਆ ਜਾਂਦਾ ਹੈ, ਜਨਵਰੀ ਅਤੇ ਜੁਲਾਈ ਤੋਂ ਲਾਗੂ ਹੁੰਦਾ ਹੈ।
7th Pay Commission: ਅੱਜ ਸਰਕਾਰ ਮੁਲਾਜ਼ਮਾਂ ਦੇ ਡੀਏ ਵਾਧੇ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਅੱਜ 7 ਮਾਰਚ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀਏ) ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਸਕਦੀ ਹੈ।
4 ਫੀਸਦੀ ਡੀਏ ਵਾਧੇ ਤੋਂ ਬਾਅਦ ਮਹਿੰਗਾਈ ਭੱਤਾ ਅਤੇ ਮਹਿੰਗਾਈ ਰਾਹਤ 50 ਫੀਸਦੀ ਹੋ ਜਾਵੇਗੀ। DA ਅਤੇ DR ਸਾਲ ਵਿੱਚ ਦੋ ਵਾਰ ਵਧਾਇਆ ਜਾਂਦਾ ਹੈ, ਜਨਵਰੀ ਅਤੇ ਜੁਲਾਈ ਤੋਂ ਲਾਗੂ ਹੁੰਦਾ ਹੈ। DA ਅਤੇ ਮਹਿੰਗਾਈ ਰਾਹਤ (DR) ਵਿੱਚ ਵਾਧੇ ਦੀ ਮਾਤਰਾ ਕੇਂਦਰ ਸਰਕਾਰ ਦੁਆਰਾ ਆਲ ਇੰਡੀਆ CPI-IW ਡੇਟਾ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ। ਉਦਯੋਗਿਕ ਕਾਮਿਆਂ ਲਈ ਖਪਤਕਾਰ ਮੁੱਲ ਸੂਚਕ ਅੰਕ (ਸੀਪੀਆਈ-ਆਈਡਬਲਯੂ) ਦੀ 12 ਮਹੀਨਿਆਂ ਦੀ ਔਸਤ 392.83 ਰਹੀ। ਇਸ ਮੁਤਾਬਕ ਡੀਏ ਮੂਲ ਤਨਖਾਹ ਦਾ 50.26 ਫੀਸਦੀ ਬਣਦਾ ਹੈ।
ਅਕਤੂਬਰ 2023 ਵਿੱਚ ਆਖਰੀ ਵਾਧੇ ਵਿੱਚ ਡੀਏ 4 ਫੀਸਦੀ ਵਧਾ ਕੇ 46 ਫੀਸਦੀ ਕੀਤਾ ਗਿਆ ਸੀ। ਮੌਜੂਦਾ ਮਹਿੰਗਾਈ ਦਰ ਨੂੰ ਧਿਆਨ ਵਿੱਚ ਰੱਖਦੇ ਹੋਏ, ਅਗਲੀ ਡੀਏ ਵਿੱਚ 4 ਪ੍ਰਤੀਸ਼ਤ ਵਾਧਾ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: 'ਬਿੱਗ ਬੌਸ 17' ਵਿਨਰ ਮੁਨੱਵਰ ਫਾਰੂਕੀ ਨੇ ਖਰੀਦੀ ਸ਼ਾਨਦਾਰ ਰੇਂਜ ਰੋਵਰ ਕਾਰ, ਕੀਮਤ ਜਾਣ ਉੱਡ ਜਾਣਗੇ ਹੋਸ਼
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।