Vehicle Plunges Into Deep Gorge In Ladak : ਲੇਹ ਦੇ ਕੇਰੀ 'ਚ ਫੌਜ ਦਾ ਟਰੱਕ ਹਾਦਸਾਗ੍ਰਸਤ ਹੋਣ ਦੀ ਖਬਰ ਹੈ। ਦੱਸ ਦਈਏ ਕਿ ਲੇਹ ਨੇੜੇ ਕੇਰੀ ਪਿੰਡ 'ਚ ਸ਼ਨੀਵਾਰ (19 ਅਗਸਤ) ਨੂੰ ਸ਼ਾਮ 6.30 ਵਜੇ ਫੌਜ ਦਾ ਇਕ ਵਾਹਨ ਡੂੰਘੀ ਖੱਡ 'ਚ ਡਿੱਗ ਗਿਆ। ਇਸ ਹਾਦਸੇ 'ਚ 9 ਜਵਾਨਾਂ ਦੀ ਜਾਨ ਚਲੀ ਗਈ। ਇਸ ਦੇ ਨਾਲ ਹੀ ਇਕ ਜਵਾਨ ਜ਼ਖਮੀ ਦੱਸਿਆ ਜਾ ਰਿਹਾ ਹੈ।
ਲੱਦਾਖ ਦੇ ਰੱਖਿਆ ਅਧਿਕਾਰੀ ਨੇ ਦੱਸਿਆ ਕਿ ਕੇਰੀ ਕਸਬੇ ਤੋਂ 7 ਕਿਲੋਮੀਟਰ ਦੂਰ ਇੱਕ ਦੁਰਘਟਨਾ ਵਿੱਚ ਉਦੋਂ ਭਾਰਤੀ ਫੌਜ ਦੇ 9 ਜਵਾਨ ਸ਼ਹੀਦ ਹੋ ਗਏ, ਜਦੋਂ ਉਨ੍ਹਾਂ ਦਾ ਵਾਹਨ ਇੱਕ ਖਾਈ ਵਿੱਚ ਡਿੱਗ ਗਿਆ। ਇਸ ਘਟਨਾ 'ਚ ਕਈ ਹੋਰ ਜਵਾਨ ਜ਼ਖਮੀ ਹੋਏ ਹਨ। ਜਵਾਨ ਕਾਰੂ ਗੈਰੀਸਨ ਤੋਂ ਲੇਹ ਨੇੜੇ ਕੇਰੀ ਵੱਲ ਵੱਧ ਰਹੇ ਸਨ। ਇਸ ਹਾਦਸੇ 'ਚ ਕਈ ਜਵਾਨਾਂ ਨੂੰ ਸੱਟਾਂ ਵੀ ਲੱਗੀਆਂ ਹਨ।
ਇਹ ਵੀ ਪੜ੍ਹੋ: Pakistan News: ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਗ੍ਰਿਫਤਾਰ, ਜਾਣੋ ਕੀ ਹੈ ਮਾਮਲਾ
ਜ਼ਖਮੀ ਫੌਜੀਆਂ ਨੂੰ ਹਸਪਤਾਲ 'ਚ ਕਰਵਾਇਆ ਭਰਤੀ
ਜ਼ਖਮੀ ਜਵਾਨਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਨਾਲ ਸਬੰਧਤ ਹੋਰ ਕੋਈ ਜਾਣਕਾਰੀ ਅਜੇ ਤੱਕ ਨਹੀਂ ਮਿਲੀ ਹੈ।
ਰਾਜਨਾਥ ਸਿੰਘ ਨੇ ਜਤਾਇਆ ਦੁੱਖ
ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕੀਤਾ, "ਲੇਹ ਨੇੜੇ ਇੱਕ ਹਾਦਸੇ ਵਿੱਚ ਭਾਰਤੀ ਫੌਜ ਦੇ ਜਵਾਨਾਂ ਦੀ ਮੌਤ ਤੋਂ ਦੁਖੀ ਹਾਂ। ਅਸੀਂ ਆਪਣੇ ਰਾਸ਼ਟਰ ਲਈ ਉਨ੍ਹਾਂ ਦੀ ਮਿਸਾਲੀ ਸੇਵਾ ਨੂੰ ਕਦੇ ਨਹੀਂ ਭੁੱਲਾਂਗੇ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਜ਼ਖਮੀ ਜਵਾਨਾਂ ਨੂੰ ਫੀਲਡ ਹਸਪਤਾਲ ਵਿੱਚ ਲਿਜਾਇਆ ਗਿਆ ਹੈ। ਉਨ੍ਹਾਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab Flood: ਹਰੀਕੇ ਹੈੱਡ ਤੋਂ ਮੁੜ ਛੱਡਿਆ ਪਾਣੀ, ਫਿਰੋਜ਼ਪੁਰ ਜ਼ਿਲ੍ਹੇ 'ਚ ਭਾਜੜ ! ਕਈ ਪਿੰਡ ਕਰਵਾਏ ਖਾਲੀ