ਬਹਾਦਰਗੜ੍ਹ: ਹਰਿਆਣਾ ਦੇ ਬਹਾਦਰਗੜ੍ਹ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਅੱਠ ਲੋਕਾਂ ਦੀ ਮੌਤ ਹੋ ਗਈ। ਜਦਕਿ ਇੱਕ ਬੱਚਾ ਵੀ ਗੰਭੀਰ ਜ਼ਖਮੀ ਹੈ। ਮ੍ਰਿਤਕਾਂ ਵਿੱਚ ਇੱਕ ਬੱਚਾ ਤੇ ਤਿੰਨ ਔਰਤਾਂ ਸ਼ਾਮਲ ਸਨ। ਇਹ ਹਾਦਸਾ ਕੇਐਮਪੀ ਐਕਸਪ੍ਰੈਸਵੇਅ 'ਤੇ ਬਡਲੀ ਤੇ ਫਰੁਖਨਗਰ ਦੇ ਵਿਚਕਾਰ ਵਾਪਰਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਭੇਜ ਦਿੱਤਾ।


ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਸਾਰੇ ਲੋਕ ਯੂਪੀ ਦੇ ਫ਼ਿਰੋਜ਼ਾਬਾਦ ਦੇ ਨਾਗਲਾ ਅਨੂਪ ਪਿੰਡ ਦੇ ਵਸਨੀਕ ਸੀ। ਇਹ ਸਾਰੇ ਕਿਰਾਏ ਦੀ ਕਾਰ 'ਚ ਗੁੱਗਾ ਮਾੜੀ ਤੋਂ ਵਾਪਸ ਘਰ ਜਾ ਰਹੇ ਸੀ। ਜਦੋਂ ਉਹ ਬਾਦਲੀ ਤੇ ਫ਼ਰੁਖਨਗਰ ਦੇ ਵਿਚਕਾਰ ਪਹੁੰਚਿਆ ਤਾਂ ਉਸ ਨੇ ਆਪਣੀ ਕਾਰ ਸੜਕ ਦੇ ਕਿਨਾਰੇ ਖੜ੍ਹੇ ਟਰੱਕ ਦੇ ਪਿੱਛੇ ਥੋੜ੍ਹੀ ਦੂਰੀ 'ਤੇ ਖੜ੍ਹੀ ਕਰ ਦਿੱਤੀ। ਇਸੇ ਦੌਰਾਨ ਤੇਜ਼ ਰਫ਼ਤਾਰ ਨਾਲ ਪਿੱਛੇ ਤੋਂ ਆ ਰਹੇ ਟਰੱਕ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਕਾਰ 'ਚ ਕੁੱਲ 11 ਲੋਕ ਸਵਾਰ ਸੀ, ਜਿਸ '8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਇੱਕ ਛੋਟੀ ਬੱਚੀ ਗੰਭੀਰ ਜ਼ਖਮੀ ਹੋ ਗਈ।


ਹਾਦਸੇ ਦੇ ਸਮੇਂ ਉਸੇ ਵਾਹਨ ਦਾ ਡਰਾਈਵਰ ਤੇ ਇੱਕ ਔਰਤ ਗੱਡੀ ਤੋਂ ਬਾਹਰ ਸੀ, ਇਸ ਲਈ ਉਹ ਬਚ ਗਏ। ਜ਼ਖਮੀ ਲੜਕੀ ਨੂੰ ਇਲਾਜ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਛੋਟੀ ਬੱਚੀ ਦੀ ਲੱਤ 'ਤੇ ਗੰਭੀਰ ਸੱਟਾਂ ਲੱਗੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਟਰੱਕ ਡਰਾਈਵਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।


ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਤੇ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦਰਗੜ੍ਹ ਜਨਰਲ ਹਸਪਤਾਲ ਵਿੱਚ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਫਰਾਰ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ 'ਚ ਲੱਗੀ ਹੈ।


ਇਹ ਵੀ ਪੜ੍ਹੋ: PM Modi Address Nation: ਪੀਐਮ ਮੋਦੀ ਕਰ ਰਹੇ ਰਾਸ਼ਟਰ ਨੂੰ ਸੰਬੋਧਨ, ਜਾਣੋ ਖਾਸ ਗੱਲਾਂ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904