Punjab News: ਪੰਜਾਬ ਵਿੱਚ ਨੈਸ਼ਨਲ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਨੇ ਸ਼ੁੱਕਰਵਾਰ ਨੂੰ ਏ.ਐਸ.ਐਂਡ ਕੰਪਨੀ ਦੇ 80 ਦੇ ਕਰੀਬ ਸ਼ਰਾਬ ਦੇ ਠੇਕੇ ਸੀਲ ਕੀਤੇ ਹਨ। ਇਸ ਕੰਪਨੀ ਦੀ ਡਰੱਗ ਤਸਕਰੀ ਦੇ ਸਰਗਨਾ ਅਕਸ਼ੈ ਛਾਬੜਾ ਦੇ ਕਾਰੋਬਾਰ ਵਿੱਚ 25 ਫੀਸਦੀ ਹਿੱਸੇਦਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਅਕਸ਼ੈ ਛਾਬੜਾ ਨਸ਼ਾ ਤਸਕਰੀ ਤੋਂ ਕਮਾਏ ਪੈਸੇ ਨੂੰ ਸ਼ਰਾਬ ਦੇ ਕਾਰੋਬਾਰ 'ਚ ਲਗਾ ਰਿਹਾ ਹੈ।


ਸ਼ੁੱਕਰਵਾਰ ਤੜਕੇ ਚੰਡੀਗੜ੍ਹ ਤੋਂ ਲੁਧਿਆਣਾ ਪੁੱਜੀ ਐਨਸੀਬੀ ਦੀ ਟੀਮ ਨੇ ਇਸ ਗਰੁੱਪ ਦੇ ਠੇਕੇ ਸੀਲ ਕਰ ਦਿੱਤੇ। ਅਕਸ਼ੈ ਛਾਬੜਾ ਨੂੰ ਪੁਲਿਸ ਨੇ ਜੈਪੁਰ ਇੰਟਰਨੈਸ਼ਨਲ ਏਅਰਪੋਰਟ ਤੋਂ ਫਰਾਰ ਹੁੰਦੇ ਹੋਏ ਗ੍ਰਿਫਤਾਰ ਕੀਤਾ ਸੀ। 


ਅਕਸ਼ੈ ਛਾਬੜਾ ਅਤੇ ਉਸ ਦਾ ਸਾਥੀ ਸੰਦੀਪ ਸਿੰਘ ਜਨਤਾ ਨਗਰ ਦੇ ਰਹਿਣ ਵਾਲੇ ਹਨ। ਅਕਸ਼ੈ ਛਾਬੜਾ ਇੱਕ ਵੱਡੇ ਸ਼ਰਾਬ ਕਾਰੋਬਾਰੀ ਦਾ ਪੁੱਤਰ ਹੈ।


ਨਸ਼ਾ ਤਸਕਰ ਅਕਸ਼ੈ ਛਾਬੜਾ ਦੇ ਘਰ ਦੇ ਨਾਲ-ਨਾਲ ਉਸ ਨੇ ਕਈ ਪਲਾਟ ਵੀ ਖਰੀਦੇ ਸਨ। ਖਾਲੀ ਸਮਾਂ ਬਿਤਾਉਣ ਲਈ ਮੁਲਜ਼ਮ ਨੇ ਵੱਡਾ ਫਾਰਮ ਹਾਊਸ ਬਣਾਇਆ ਹੋਇਆ ਹੈ। 


ਛਾਬੜਾ ਨੇ ਨਸ਼ੇ ਦੇ ਪੈਸੇ ਨਾਲ ਕਈ ਲਗਜ਼ਰੀ ਗੱਡੀਆਂ ਵੀ ਖਰੀਦੀਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਲੁਧਿਆਣਾ ਵਿੱਚ ਫੋਰਟਿਸ ਗਰੁੱਪ, ਗਿੱਲ ਗਰੁੱਪ ਅਤੇ ਢੋਲੇਵਾਲ ਗਰੁੱਪ ਵਿੱਚ ਅਕਸ਼ੈ ਦੀ 100 ਫੀਸਦੀ ਪਕੜ ਹੈ।


ਗੁਜਰਾਤ ਦੀ ਪੁਲਿਸ ਨੇ ਬਟਾਲਾ 'ਚ ਸ਼ਰਾਬ ਠੇਕੇਦਾਰ ਦੇ ਘਰ ਕੀਤੀ ਰੇਡ


ਬਟਾਲਾ 'ਚ ਅੱਜ ਉਸ ਵੇਲੇ ਇੱਕ ਸ਼ਰਾਬ ਠੇਕੇਦਾਰ ਦੇ ਘਰ ਹੰਗਾਮਾ ਹੋ ਗਿਆ ਜਦੋਂ ਉਥੇ ਸਵੇਰੇ ਹੀ ਕੁਝ ਲੋਕ ਖ਼ੁਦ ਨੂੰ ਗੁਜਰਾਤ ਪੁਲਿਸ ਦੇ ਕ੍ਰਾਈਮ ਬਰਾਂਚ ਦੇ ਅਧਿਕਾਰੀ ਦੱਸ ਸ਼ਰਾਬ ਠੇਕੇਦਾਰ ਦੇ ਘਰ ਅੰਦਰ ਦਾਖਿਲ ਹੋ ਗਏ। ਇਸ ਮੌਕੇ ਉਨ੍ਹਾਂ ਨੇ ਆਰੋਪ ਲਾਏ ਕਿ ਉਕਤ ਸ਼ਰਾਬ ਠੇਕੇਦਾਰ 'ਤੇ ਗੁਜਰਾਤ ਅੰਦਰ ਸ਼ਰਾਬ ਦੀ ਤਸਕਰੀ ਦੇ ਆਰੋਪ ਹਨ 


ਬਟਾਲਾ 'ਚ ਅੱਜ ਉਸ ਵੇਲੇ ਇੱਕ ਸ਼ਰਾਬ ਠੇਕੇਦਾਰ ਦੇ ਘਰ ਹੰਗਾਮਾ ਹੋ ਗਿਆ ਜਦੋਂ ਉਥੇ ਸਵੇਰੇ ਹੀ ਕੁਝ ਲੋਕ ਖ਼ੁਦ ਨੂੰ ਗੁਜਰਾਤ ਪੁਲਿਸ ਦੇ ਕ੍ਰਾਈਮ ਬਰਾਂਚ ਦੇ ਅਧਿਕਾਰੀ ਦੱਸ ਸ਼ਰਾਬ ਠੇਕੇਦਾਰ ਦੇ ਘਰ ਅੰਦਰ ਦਾਖਿਲ ਹੋ ਗਏ। ਇਸ ਮੌਕੇ ਉਨ੍ਹਾਂ ਨੇ ਆਰੋਪ ਲਾਏ ਕਿ ਉਕਤ ਸ਼ਰਾਬ ਠੇਕੇਦਾਰ 'ਤੇ ਗੁਜਰਾਤ ਅੰਦਰ ਸ਼ਰਾਬ ਦੀ ਤਸਕਰੀ ਦੇ ਆਰੋਪ ਹਨ 


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।