Hemkund Sahib Yatra 2023 : ਖਰਾਬ ਮੌਸਮ ਦੇ ਬਾਵਜੂਦ 80 ਹਜ਼ਾਰ ਤੋਂ ਵੱਧ ਸ਼ਰਧਾਲੂ ਪਹੁੰਚੇ ਸ੍ਰੀ ਹੇਮਕੁੰਟ ਸਾਹਿਬ
Hemkund Sahib Yatra 2023 : ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ।
Hemkund Sahib Yatra 2023 : ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਲਗਾਤਾਰ ਮੌਸਮ ਖਰਾਬ ਰਹਿਣ ਤੇ ਬਰਫਬਾਰੀ ਹੋਣ ਦੇ ਬਾਵਜੂਦ ਇਸ ਯਾਤਰਾ ਪ੍ਰਤੀ ਸੰਗਤ ਵਿੱਚ ਭਾਰੀ ਉਤਸ਼ਾਹ ਹੈ। ਲਗਪਗ ਇੱਕ ਮਹੀਨੇ ਵਿੱਚ 80 ਹਜ਼ਾਰ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ।
ਇਸ ਬਾਰੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਵਾਰ ਮੌਸਮ ਵਧੇਰੇ ਕਰਕੇ ਖਰਾਬ ਰਿਹਾ ਹੈ। ਇਸ ਦੇ ਬਾਵਜੂਦ ਸੰਗਤ ’ਚ ਇਸ ਯਾਤਰਾ ਪ੍ਰਤੀ ਉਤਸ਼ਾਹ ਵਧ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੰਕੜਿਆਂ ਮੁਤਾਬਕ ਹੁਣ ਤੱਕ 78,706 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਨਾਂ ’ਚ ਬਰਫ ਪਿਘਲਣੀ ਸ਼ੁਰੂ ਹੋ ਗਈ ਹੈ ਤੇ ਯਾਤਰੂਆਂ ਵਿੱਚ ਯਾਤਰਾ ਪ੍ਰਤੀ ਉਤਸ਼ਾਹ ਹੋਰ ਵਧ ਰਿਹਾ ਹੈ।
ਦੱਸ ਦਈਏ ਕਿ ਇਹ ਯਾਤਰਾ 20 ਮਈ ਨੂੰ ਆਰੰਭ ਹੋਈ ਸੀ ਤੇ ਵਧੇਰੇ ਬਰਫ ਪੈਣ ਕਾਰਨ ਦੋ ਦਿਨਾਂ ਵਾਸਤੇ ਯਾਤਰਾ ਰੋਕ ਦਿੱਤੀ ਗਈ ਸੀ। ਇਸ ਦੌਰਾਨ ਬਰਫ਼ ਖਿਸਕਣ ਕਾਰਨ ਇੱਕ ਸ਼ਰਧਾਲੂ ਔਰਤ ਦੀ ਬਰਫ ਹੇਠਾਂ ਆਉਣ ਕਾਰਨ ਮੌਤ ਵੀ ਹੋ ਗਈ ਸੀ।
ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਹੁਣ ਵਧੇਰੇ ਮੌਸਮ ਸਾਫ ਹੈ ਪਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਵਾਲੇ ਇਲਾਕੇ ਵਿੱਚ ਨਿੱਤ ਮੀਂਹ ਪੈ ਰਿਹਾ ਹੈ, ਜਿਸ ਕਾਰਨ ਬਰਫ਼ ਪਿਘਲ ਰਹੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਨਿਰਵਿਘਨ ਚੱਲ ਰਹੀ ਹੈ ਅਤੇ ਯਾਤਰੂਆਂ ਵਿਚ ਉਤਸ਼ਾਹ ਵਧ ਰਿਹਾ ਹੈ। ਇਨ੍ਹਾਂ ਦਿਨਾਂ ਵਿਚ ਰੋਜ਼ 3500 ਤੋਂ ਲੈ ਕੇ ਚਾਰ ਹਜ਼ਾਰ ਸ਼ਰਧਾਲੂ ਮੱਥਾ ਟੇਕਣ ਲਈ ਪੁੱਜ ਰਹੇ ਹਨ।
ਹਾਸਲ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਸਰਕਾਰੀ ਅੰਕੜਿਆਂ ਤੋਂ ਵੱਧ ਹੈ। ਯਾਤਰਾ ਆਰੰਭ ਹੋਣ ਤੋਂ ਲੈ ਕੇ ਹੁਣ ਤੱਕ 28 ਦਿਨਾਂ ’ਚ ਲਗਪਗ 88 ਹਜ਼ਾਰ 700 ਸ਼ਰਧਾਲੂ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਨਤਮਸਤਕ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਇਮਰਾਨ ਖਾਨ ਦੇ ਨਾਲ ਉਨ੍ਹਾਂ ਦੀ ਭੈਣ 'ਤੇ ਵੀ ਲਟਕੀ ਗ੍ਰਿਫਤਾਰੀ ਦੀ ਤਲਵਾਰ ! ਜ਼ਮੀਨ ਘੁਟਾਲੇ ਵਿੱਚ ਸੰਮਨ
ਇਹ ਵੀ ਪੜ੍ਹੋ : ਮੁੰਬਈ ਬੰਬ ਧਮਾਕਿਆਂ ਦਾ ਮੋਸਟ ਵਾਂਟੇਡ ਅੱਤਵਾਦੀ ਬਸ਼ੀਰ ਕੈਨੇਡਾ 'ਚ ਗ੍ਰਿਫਤਾਰ , ਪਾਕਿਸਤਾਨ ਨੇ ਦਿੱਤੀ ਸੀ ਟ੍ਰੇਨਿੰਗ, ਹੁਣ ਲਿਆਂਦਾ ਜਾਵੇਗਾ ਭਾਰਤ !
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ