80 ਸਾਲਾ ਕਿਸਾਨ ਵੀ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ, ਸਾਬਕਾ ਫੌਜੀ ਨੂੰ ਖਾਲਿਸਤਾਨੀ ਕਹੇ ਜਾਣ ਤੋਂ ਪਰਿਵਾਰ ਦੁਖੀ
ਗੁਰਮੁਖ ਸਿੰਘ ਨੂੰ 29 ਜਨਵਰੀ ਨੂੰ ਹਿਰਾਸਤ 'ਚ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁਖਰਜੀ ਨਗਰ ਪੁਲਿਸ ਸਟੇਸ਼ਨ 'ਚ ਰੱਖਿਆ ਹੋਇਆ ਹੈ।
ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਦਿੱਲੀ 'ਚ ਹੋਈ ਹਿੰਸਾ ਤੋਂ ਬਾਅਦ ਦਿੱਲੀ ਪੁਲਿਸ ਨੇ 122 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ 'ਚ 80 ਸਾਲ ਦੇ ਗੁਰਮੁਖ ਸਿੰਘ ਦਾ ਵੀ ਨਾਂ ਸ਼ਾਮਲ ਹੈ। ਦਿੱਲੀ ਪੁਲਿਸ ਦੀ ਲਿਸਟ 'ਚ ਗੁਰਮੁਖ ਸਿੰਘ ਦਾ ਨਾਂ ਆਉਣ 'ਤੇ ਉਨ੍ਹਾਂ ਦਾ ਪਰਿਵਾਰ ਸਦਮੇ 'ਚ ਹੈ।
ਗੁਰਮੁਖ ਸਿੰਘ ਨੂੰ 29 ਜਨਵਰੀ ਨੂੰ ਹਿਰਾਸਤ 'ਚ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁਖਰਜੀ ਨਗਰ ਪੁਲਿਸ ਸਟੇਸ਼ਨ 'ਚ ਰੱਖਿਆ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗੁਰਮੁਖ ਸਿੰਘ ਰਿਟਾਇਰਡ ਫੌਜੀ ਹੈ ਤੇ ਫਤਹਿਗੜ੍ਹ ਸਾਹਿਬ ਦੇ ਸ਼ਮਸਪੁਰ ਪਿੰਡ ਦੇ ਰਹਿਣ ਵਾਲੇ ਹਨ।
ਗੁਰਮੁਖ ਸਿੰਘ ਡੇਢ ਏਕੜ ਜ਼ਮੀਨ ਦਾ ਮਾਲਕ ਹੈ। ਪਿੰਡ ਦੇ ਸਰਪੰਚ ਹਰਪਿੰਦਰ ਸਿੰਘ ਦਾ ਕਹਿਣਾ ਹੈ ਕਿ ਗੁਰਮੁਖ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਕਾਫੀ ਦੁਖੀ ਹੈ। ਏਨਾ ਹੀ ਨਹੀਂ ਕਿਸਾਨਾਂ ਨੂੰ ਵਾਰ-ਵਾਰ ਖਾਲਿਸਤਾਨੀ ਕਹੇ ਜਾਣ ਤੋਂ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਵੀ ਕਾਫੀ ਨਿਰਾਸ਼ ਹੈ।
ਭਾਰਤੀ ਫੌਜ ਤੋਂ ਰਿਟਾਇਰ ਗੁਰਮੁਖ ਸਿੰਘ ਸ਼ੁਰੂ ਤੋਂ ਹੀ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਡਟੇ ਹੋਏ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ