ਨਵੀਂ ਦਿੱਲੀ: ਕੋਰੋਨਾਵਾਇਰਸ ਦੁਨੀਆ ਭਰ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਕੋਰੋਨਾਵਾਇਰਸ ਭਾਰਤ ਵਿੱਚ ਵੀ ਤਬਾਹੀ ਮਚਾ ਰਿਹਾ ਹੈ। ਭਾਰਤ ਵਿੱਚ ਕੋਰੋਨਾਵਾਇਰਸ ਦੇ 81 ਮਾਮਲਿਆਂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ। ਸਿਹਤ ਵਿਭਾਗ ਮੁਤਾਬਕ 64 ਭਾਰਤੀ ਅਤੇ 17 ਵਿਦੇਸ਼ੀ ਕੋਰੋਨਾ ਨਾਲ ਪੀੜਤ ਪਾਏ ਗਏ ਹਨ।


ਕੋਰੋਨਾਵਾਇਰਸ ਦਾ ਪ੍ਰਭਾਵ ਦੇਸ਼ ਦੇ ਨਾਲ ਨਾਲ ਵਿਦੇਸ਼ਾਂ ਵਿੱਚ ਵੀ ਲਗਾਤਾਰ ਵਧ ਰਿਹਾ ਹੈ। ਇਸ ਕਾਰਨ, ਦੇਸ਼ ਵਿੱਚ ਪਹਿਲੀ ਮੌਤ ਵੀ ਹੋ ਚੁੱਕੀ ਹੈ। ਦੇਸ਼ 'ਚ ਹੁਣ ਪ੍ਰਭਾਵਤਾਂ ਦੀ ਗਿਣਤੀ 81 ਹੋ ਗਈ ਹੈ। ਸਟਾਕ ਮਾਰਕੀਟ, ਰਾਜਨੀਤੀ, ਬਾਲੀਵੁੱਡ ਕੋਰੋਨਾ ਵਾਇਰਸ ਦੇ ਕਾਰਨ ਹਰ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਦੇਸ਼ ਤੇ ਦੁਨੀਆ ਵਿੱਚ ਕੋਰੋਨਾ ਦੇ ਫੈਲਣ ਕਾਰਨ ਹਾਲਾਤ ਖਰਾਬ ਹੁੰਦੇ ਜਾ ਰਹੇ ਹਨ।