ਪੜਚੋਲ ਕਰੋ

32 ਸਾਲ ਪਹਿਲਾਂ ਲਈ ਸੀ 100 ਰੁਪਏ ਦੀ ਰਿਸ਼ਵਤ, ਹੁਣ ਹੋਈ ਇੱਕ ਸਾਲ ਦੀ ਕੈਦ, ਜਾਣੋ ਪੂਰਾ ਮਾਮਲਾ

100 Rupees Bribe Case: ਵਿਅਕਤੀ ਨੇ 1991 ਵਿੱਚ 100 ਰੁਪਏ ਰਿਸ਼ਵਤ ਲਈ ਸੀ। ਹੁਣ ਉਨ੍ਹਾਂ ਦੀ ਉਮਰ 82 ਸਾਲ ਹੈ। ਬੁਢਾਪੇ ਦਾ ਹਵਾਲਾ ਦਿੰਦੇ ਹੋਏ ਦੋਸ਼ੀ ਨੇ ਸਜ਼ਾ ਵਿਚ ਰਿਆਇਤ ਦੀ ਵੀ ਅਪੀਲ ਕੀਤੀ ਸੀ।

Retired Railway Clerk Bribe Case:  ਉੱਤਰ ਪ੍ਰਦੇਸ਼ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਵੀਰਵਾਰ (2 ਫਰਵਰੀ) ਨੂੰ 100 ਰੁਪਏ ਦੇ 32 ਸਾਲ ਪੁਰਾਣੇ ਰਿਸ਼ਵਤ ਦੇ ਮਾਮਲੇ ਵਿੱਚ ਇੱਕ 82 ਸਾਲਾ ਸੇਵਾਮੁਕਤ ਰੇਲਵੇ ਕਲਰਕ ਨੂੰ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਇਸ ਦੇ ਨਾਲ ਹੀ ਬਜ਼ੁਰਗ ਨੂੰ ਜੁਰਮਾਨਾ ਵੀ ਲਗਾਇਆ ਗਿਆ ਹੈ।

ਸਮਾਚਾਰ ਏਜੰਸੀ ਪੀਟੀਆਈ ਮੁਤਾਬਕ, ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਅਜੈ ਵਿਕਰਮ ਸਿੰਘ ਨੇ ਦੋਸ਼ੀ ਰਾਮ ਨਰਾਇਣ ਵਰਮਾ 'ਤੇ ਕੋਈ ਨਰਮੀ ਦਿਖਾਉਣ ਤੋਂ ਇਨਕਾਰ ਕਰ ਦਿੱਤਾ। ਦੋਸ਼ੀ ਨੇ ਆਪਣੀ ਬੁਢਾਪੇ ਦਾ ਹਵਾਲਾ ਦਿੰਦੇ ਹੋਏ ਸਜ਼ਾ ਵਿੱਚ ਰਿਆਇਤ ਦੀ ਅਪੀਲ ਕੀਤੀ ਸੀ। ਜੱਜ ਨੇ ਕਿਹਾ ਕਿ ਅਜਿਹਾ ਕਰਨ ਨਾਲ ਸਮਾਜ ਵਿੱਚ ਗ਼ਲਤ ਸੰਦੇਸ਼ ਜਾਵੇਗਾ। ਅਦਾਲਤ ਨੇ ਦੋਸ਼ੀ ਰਾਮ ਨਰਾਇਣ ਵਰਮਾ 'ਤੇ 15,000 ਰੁਪਏ ਦਾ ਜੁਰਮਾਨਾ ਲਗਾਇਆ ਹੈ।

'ਇਕ ਸਾਲ ਦੀ ਕੈਦ ਨਿਆਂ ਦਾ ਮਕਸਦ ਪੂਰਾ ਕਰੇਗੀ'

ਵਰਮਾ ਨੇ ਜੱਜ ਅੱਗੇ ਦਲੀਲ ਦਿੱਤੀ ਕਿ ਇਹ ਘਟਨਾ 32 ਸਾਲ ਪਹਿਲਾਂ ਵਾਪਰੀ ਸੀ ਅਤੇ ਇਸ ਮਾਮਲੇ ਵਿੱਚ ਉਹ ਜ਼ਮਾਨਤ ’ਤੇ ਰਿਹਾਅ ਹੋਣ ਤੋਂ ਪਹਿਲਾਂ ਦੋ ਦਿਨ ਜੇਲ੍ਹ ਵਿੱਚ ਕੱਟ ਚੁੱਕਾ ਸੀ। ਉਸ ਨੇ ਦਲੀਲ ਦਿੱਤੀ ਕਿ ਉਸ ਦੀ ਸਜ਼ਾ ਪਹਿਲਾਂ ਹੀ ਜੇਲ੍ਹ ਵਿੱਚ ਬਿਤਾਏ ਸਮੇਂ ਤੱਕ ਸੀਮਤ ਹੋ ਸਕਦੀ ਹੈ।

ਦੋਸ਼ੀ ਦੀ ਅਪੀਲ ਨੂੰ ਰੱਦ ਕਰਦਿਆਂ ਜੱਜ ਨੇ ਕਿਹਾ ਕਿ ਰਿਸ਼ਵਤ ਦੀ ਰਕਮ, ਜੁਰਮ ਦੀ ਪ੍ਰਕਿਰਤੀ ਅਤੇ ਹੋਰ ਕਾਰਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਮਾਮਲੇ ਵਿਚ ਦੋ ਦਿਨ ਦੀ ਜੇਲ ਦੀ ਸਜ਼ਾ ਕਾਫੀ ਨਹੀਂ ਹੈ ਅਤੇ ਇੱਕ ਸਾਲ ਦੀ ਸਜ਼ਾ ਪੂਰੀ ਹੋਵੇਗੀ।

ਕੀ ਹੈ 100 ਰੁਪਏ ਰਿਸ਼ਵਤ ਦਾ ਮਾਮਲਾ?

1991 ਵਿੱਚ ਉੱਤਰੀ ਰੇਲਵੇ ਦੇ ਸੇਵਾਮੁਕਤ ਲੋਕੋ ਡਰਾਈਵਰ ਰਾਮ ਕੁਮਾਰ ਤਿਵਾੜੀ ਨੇ ਇਸ ਮਾਮਲੇ ਵਿੱਚ ਸੀਬੀਆਈ ਕੋਲ ਐਫਆਈਆਰ ਦਰਜ ਕਰਵਾਈ ਸੀ। ਤਿਵਾਰੀ ਨੇ ਐਫਆਈਆਰ ਵਿੱਚ ਦੋਸ਼ ਲਾਇਆ ਸੀ ਕਿ ਉਸ ਦੀ ਪੈਨਸ਼ਨ ਦੀ ਗਣਨਾ ਕਰਨ ਲਈ ਉਸ ਦਾ ਮੈਡੀਕਲ ਟੈਸਟ ਜ਼ਰੂਰੀ ਸੀ। ਵਰਮਾ ਨੇ ਇਸ ਕੰਮ ਲਈ 150 ਰੁਪਏ ਰਿਸ਼ਵਤ ਮੰਗੀ ਸੀ। ਬਾਅਦ ਵਿਚ ਉਸ ਨੇ 100 ਰੁਪਏ ਮੰਗੇ। ਸੀਬੀਆਈ ਨੇ ਵਰਮਾ ਨੂੰ ਰਿਸ਼ਵਤ ਦੀ ਰਕਮ ਨਾਲ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਆਪਣੀ ਜਾਂਚ ਪੂਰੀ ਕਰਨ ਤੋਂ ਬਾਅਦ ਵਰਮਾ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਅਦਾਲਤ ਨੇ 30 ਨਵੰਬਰ 2022 ਨੂੰ ਵਰਮਾ 'ਤੇ ਦੋਸ਼ ਆਇਦ ਕੀਤੇ ਸਨ।

ਇਹ ਵੀ ਪੜ੍ਹੋ: Budget 2023: 2024 ਦੇ ਅੰਤ ਤੱਕ ਅਮਰੀਕਾ ਵਰਗਾ ਸੜਕੀ ਢਾਂਚਾ ਬਣਾਵਾਂਗੇ, ਨਿਤਿਨ ਗਡਕਰੀ ਨੇ ਏਬੀਪੀ ਦੇ ਬਜਟ ਸੰਮੇਲਨ ਵਿੱਚ ਕਿਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget