ਲੋਕ ਸਭਾ ਚੋਣਾਂ ਤੋਂ ਪਹਿਲਾਂ 'ਚਿੱਟੇ' ਦੀ 332 ਕਰੋੜ ਦੀ ਖੇਪ ਜ਼ਬਤ
ਏਬੀਪੀ ਸਾਂਝਾ | 15 Mar 2019 10:14 PM (IST)
ਸੰਕੇਤਕ ਤਸਵੀਰ
ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੀ ਰਾਜਧਾਨੀ ਵਿੱਚ ਨਸ਼ੇ ਦੀ ਬਹੁਤ ਵੱਡੀ ਖੇਪ ਫੜੀ ਗਈ ਹੈ। ਦਿੱਲੀ ਪੁਲਿਸ ਨੇ 83 ਕਿੱਲੋ ਹੈਰੋਇਨ ਫੜਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦੱਖਣੀ ਤੇ ਉੱਤਰੀ ਰੇਂਜ ਦੇ ਸਪੈਸ਼ਲ ਸੈੱਲ ਦੀ ਕਾਰਵਾਈ ਵਿੱਚ ਕੁੱਲ 10 ਜਣੇ ਗ੍ਰਿਫ਼ਤਾਰ ਕੀਤੇ ਗਏ ਹਨ। ਇਨ੍ਹਾਂ 10 ਮੁਲਜ਼ਮਾਂ ਵਿੱਚੋਂ ਤਿੰਨ ਅਫ਼ਗਾਨੀ ਅਤੇ ਇੱਕ ਨਾਈਜੀਰੀਅਨ ਮੂਲ ਦਾ ਵਿਅਕਤੀ ਵੀ ਸ਼ਾਮਲ ਹੈ। ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤ ਲੈ ਚੁੱਕੀ ਹੈ ਅਤੇ ਪੁੱਛਗਿੱਛ ਵਿੱਚ ਹੋਰ ਖੁਲਾਸੇ ਹੋਣ ਦੀ ਆਸ ਹੈ।