ਨਵੀਂ ਦਿੱਲੀ: ਚੁਰਾਸੀ ਸਿੱਖ ਕਤਲੇਆਮ ਮਾਮਲੇ ਵਿੱਚ ਮੌਤ ਦੀ ਸਜ਼ਾ ਪਾ ਚੁੱਕੇ ਯਸ਼ਪਾਲ ਸਿੰਘ ਨੇ ਰਾਹਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਯਸ਼ਪਾਲ ਨੇ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ ਤੇ ਨਾਲ ਹੀ ਉਸ ਨੇ ਆਪਣੀ ਜ਼ਮਾਨਤ ਲਈ ਵੀ ਅਰਜ਼ੀ ਦਿੱਤੀ ਹੈ।
ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ: ਅਦਾਲਤ ਨੇ ਦੋਸ਼ੀਆਂ ਨੂੰ ਦਿੱਤੀ ਫਾਂਸੀ ਤੇ ਉਮਰ ਕੈਦ ਦੀ ਸਜ਼ਾ
ਹਾਈਕੋਰਟ ਦੇ ਜਸਟਿਸ ਸਿੱਧਾਰਥ ਮ੍ਰਿਦੁਲ ਤੇ ਸੰਗੀਤਾ ਢੀਂਗਰਾ ਸਹਿਗਲ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ 19 ਦਸੰਬਰ ਨੂੰ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ ਤੇ ਤਿਹਾੜ ਜੇਲ੍ਹ ਵਿੱਚ ਬੰਦ ਦੋਸ਼ੀ ਯਸ਼ਪਾਲ ਨੂੰ ਪੇਸ਼ ਕੀਤੇ ਜਾਣ ਲਈ ਲੋੜੀਂਦੀ ਕਾਗ਼ਜ਼ੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਬੰਧਤ ਖ਼ਬਰ: '84 ਸਿੱਖ ਕਤਲੇਆਮ 'ਚ ਅਦਾਲਤ ਦੇ ਫੈਸਲੇ ਤੋਂ ਲੀਡਰ ਸੰਤੁਸ਼ਟ, ਪਰ ਪੀੜਤਾਂ ਦੀ ਇਹ ਮੰਗ
ਜ਼ਿਕਰਯੋਗ ਹੈ ਕਿ ਪਹਿਲੀ ਜਨਵਰੀ 1984 ਨੂੰ ਦਿੱਲੀ ਦੇ ਮਹੀਪਾਲਪੁਰ ਇਲਾਕੇ ਵਿੱਚ ਉਕਤ ਅਵਤਾਰ ਸਿੰਘ ਤੇ ਹਰਦੇਵ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਇਹ ਮਾਮਲਾ ਸੰਨ 1994 ਦੌਰਾਨ ਸਬੂਤਾਂ ਦੀ ਘਾਟ ਕਾਰਨ ਬੰਦ ਕਰ ਦਿੱਤਾ ਗਿਆ ਸੀ, ਪਰ ਵਿਸ਼ੇਸ਼ ਜਾਂਚ ਟੀਮ ਨੇ ਇਸ ਨੂੰ ਫਿਰ ਤੋਂ ਖੋਲ੍ਹਿਆ ਗਿਆ ਸੀ, ਜਿਸ ਵਿੱਚ ਯਸ਼ਪਾਲ ਸਿੰਘ ਤੇ ਨਰੇਸ਼ ਸਹਿਰਾਵਤ ਨੂੰ ਬੀਤੀ 14 ਨਵੰਬਰ ਨੂੰ ਦੋਸ਼ੀ ਐਲਾਨ ਦਿੱਤਾ ਗਿਆ ਸੀ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 20 ਨਵੰਬਰ ਨੂੰ ਯਸ਼ਪਾਲ ਸਿੰਘ ਨੂੰ ਫਾਂਸੀ ਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਸੁਣਾਈ ਸੀ।