ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪਟਨਾ ਦੀ 21 ਸਾਲਾ ਲੜਕੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ, ਜਿਸ ਦੀ ਸਕੂਟੀ ਵਿੱਚੋਂ ਸ਼ਰਾਬ ਦੀਆਂ 9 ਬੋਤਲਾਂ ਮਿਲਣ ਮਗਰੋਂ ਬਿਹਾਰ ਪੁਲਿਸ ਨੇ ਕੇਸ ਦਰਜ ਕੀਤਾ ਸੀ। ਇਸ ਆਧਾਰ 'ਤੇ ਇਹ ਜ਼ਮਾਨਤ ਮਿਲੀ ਹੈ ਕਿ ਘਟਨਾ ਦੇ ਸਮੇਂ ਉਸ ਦੀ ਸਕੂਟੀ ਉਸ ਦਾ ਚਚੇਰਾ ਭਰਾ ਚਲਾ ਰਿਹਾ ਸੀ। ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਸੂਰਿਆ ਕਾਂਤ ਨੇ ਇਹ ਹੁਕਮ ਹਾਲ ਹੀ ਵਿੱਚ ਦਿੱਤਾ ਹੈ।

ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਇਸ ਤੱਥ ਨੂੰ ਵੀ ਗੰਭੀਰਤਾ ਨਾਲ ਲਿਆ ਕਿ ਹਾਈ ਕੋਰਟ ਨੇ ਲੜਕੀ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ, "ਹਾਈ ਕੋਰਟ ਨੂੰ ਆਪਣੀਆਂ ਸੰਵਿਧਾਨਕ ਸ਼ਕਤੀਆਂ ਨੂੰ ਨਹੀਂ ਛੱਡਣਾ ਚਾਹੀਦਾ ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੇ ਮਾਮਲਿਆਂ ਵਿੱਚ ਮੁਲਜ਼ਮ ਦੀ ਨਿੱਜੀ ਆਜ਼ਾਦੀ ਦੀ ਸੁਰੱਖਿਆ ਕੀਤੀ ਜਾਵੇ।"

ਇਸ ਤੋਂ ਪਹਿਲਾਂ 6 ਜਨਵਰੀ ਨੂੰ ਪਟਨਾ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਲੜਕੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਲੜਕੀ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਡੀਵਾਈ ਚੰਦਰਚੂੜ ਤੇ ਸੂਰਿਆ ਕਾਂਤ ਦੇ ਬੈਂਚ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਰੱਦ ਕਰਨਾ ਉਸ ਦੇ ਸੰਵਿਧਾਨਕ ਅਧਿਕਾਰ ਨੂੰ ਖਤਮ ਕਰਨ ਦੇ ਬਰਾਬਰ ਹੈ ।

ਇਸ ਤੋਂ ਪਹਿਲਾਂ 7 ਅਪ੍ਰੈਲ ਨੂੰ ਸੁਪਰੀਮ ਕੋਰਟ ਨੇ ਬਿਹਾਰ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਰੂਪਸਪੁਰ ਪੁਲਿਸ ਸਟੇਸ਼ਨ 'ਚ ਦਰਜ ਐਫਆਈਆਰ ਦੇ ਸਬੰਧ 'ਚ ਲੜਕੀ ਦੀ ਗ੍ਰਿਫਤਾਰੀ 'ਤੇ ਅੰਤਰਿਮ ਰੋਕ ਲਗਾ ਦਿੱਤੀ ਸੀ।


ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਹਿੰਸਾ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੇ ਕੀਤਾ ਸਿਰੰਡਰ


ਇਹ ਵੀ ਪੜ੍ਹੋ: ਵੱਡੀ ਕਾਰਵਾਈ! ਪੰਜਾਬ ਪੁਲਿਸ ਦੀ ਟੀਮ AGTF ਨੇ ਡੇਰਾਬੱਸੀ ਤੋਂ ਮੋਸਟ ਵਾਂਟੇਡ ਅੱਤਵਾਦੀ ਚਰਨਜੀਤ ਪਟਿਆਲਵੀ ਨੂੰ ਕੀਤਾ ਗ੍ਰਿਫਤਾਰ