ਪੜਚੋਲ ਕਰੋ

Stubble Burning: ਜੇ ਪੰਜਾਬ ਸਾੜ ਰਿਹਾ ਪਰਾਲੀ ਤਾਂ ਹਰਿਆਣਾ ਦੇ 9 ਸ਼ਹਿਰ ਕਿਵੇਂ ਹੋਏ ਸਭ ਤੋਂ ਪ੍ਰਦੂਸ਼ਿਤ ? ਜਾਣੋ ਨਵਾਂ ਵਿਵਾਦ

Chandigarh News: ਦੇਸ਼ ਦੇ 27 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਹਰਿਆਣਾ ਦੇ 9 ਸ਼ਹਿਰ ਸ਼ਾਮਲ ਹਨ। ਕਾਂਗਰਸ ਨੇਤਾ ਦੀਪੇਂਦਰ ਸਿੰਘ ਹੁੱਡਾ ਨੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।

Haryana News: ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਦੇਸ਼ ਦੇ 27 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਹਰਿਆਣਾ ਦੇ 9 ਸ਼ਹਿਰ ਸ਼ਾਮਲ ਹਨ ਜਿਸ ਨੂੰ ਲੈ ਕੇ ਹੁਣ ਸਵਾਲ ਉੱਠ ਰਹੇ ਹਨ। ਹਰਿਆਣਾ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ 27 ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ 9 ਹਰਿਆਣਾ ਦੇ ਹਨ। ਇਹ ਬਹੁਤ ਗੰਭੀਰ ਮਸਲਾ ਹੈ, ਪਰ ਬਦਕਿਸਮਤੀ ਨਾਲ ਸੂਬਾ ਸਰਕਾਰ ਇਸ ਪ੍ਰਤੀ ਗੰਭੀਰ ਨਹੀਂ ਹੈ। ਦੀਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਮੈਂ ਆਪਣੀ ਪਾਰਟੀ ਨੂੰ ਬੇਨਤੀ ਕਰਾਂਗਾ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਇਸ ਨੂੰ ਆਪਣੇ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਏ ਕਿ ਹਰਿਆਣਾ ਦੇਸ਼ ਦਾ ਸਭ ਤੋਂ ਸਾਫ਼ ਹਵਾ ਵਾਲਾ ਰਾਜ ਹੋਵੇ।

ਇਨ੍ਹਾਂ ਕਾਰਨਾਂ ਕਰਕੇ ਵੀ ਵਧ ਰਿਹਾ ਹੈ ਪ੍ਰਦੂਸ਼ਣ 

ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਤੋਂ ਇਲਾਵਾ ਵਾਹਨ ਪ੍ਰਦੂਸ਼ਣ, ਨਿਰਮਾਣ ਕਾਰਜ ਅਤੇ ਸੜਕਾਂ ਦੀ ਧੂੜ ਕਾਰਨ ਹਵਾ ਦੀ ਗੁਣਵੱਤਾ ਵਿਗੜ ਰਹੀ ਹੈ। ਇਸ ਦੇ ਨਾਲ ਹੀ ਅਨਾਜ ਤੋਂ ਨਿਕਲਣ ਵਾਲੀ ਧੂੜ ਵੀ ਪ੍ਰਦੂਸ਼ਣ ਵਿੱਚ ਯੋਗਦਾਨ ਪਾ ਰਹੀ ਹੈ। ਹਾਲਾਂਕਿ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਸਿਰਫ਼ ਦੋ ਦਿਨ ਪਹਿਲਾਂ ਤੱਕ ਪਰਾਲੀ ਸਾੜਨ ਦੇ 714 ਮਾਮਲੇ ਸਾਹਮਣੇ ਆ ਚੁੱਕੇ ਹਨ। ਪਹਿਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਜਦੋਂ ਕਿ 2022 ਦੀ ਇਸੇ ਮਿਆਦ ਦੌਰਾਨ 893 ਮਾਮਲੇ ਸਾਹਮਣੇ ਆਏ ਸਨ।

ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਹਰਿਆਣਾ ਦੇ ਕਿਹੜੇ ਸ਼ਹਿਰ ਸ਼ਾਮਲ ਹਨ?

ਦੇਸ਼ ਦੇ 27 ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚੋਂ ਹਰਿਆਣਾ ਦੇ 9 ਸ਼ਹਿਰਾਂ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਜ਼ਿਆਦਾ ਹੈ। ਇਨ੍ਹਾਂ ਵਿੱਚ ਫਰੀਦਾਬਾਦ, ਕਰਨਾਲ, ਕੁਰੂਕਸ਼ੇਤਰ, ਬੱਲਭਗੜ੍ਹ, ਮਾਨੇਸਰ ਜੀਂਦ, ਰੋਹਤਕ ਅਤੇ ਕੈਥਲ ਸ਼ਾਮਲ ਹਨ। ਵਰਤਮਾਨ ਵਿੱਚ ਫਰੀਦਾਬਾਦ, ਹਰਿਆਣਾ ਦੇ ਨਿਊ ਇੰਡਸਟਰੀਅਲ ਟਾਊਨ ਵਿੱਚ AQI ਪੱਧਰ 208 ਹੈ। ਇਸ ਤੋਂ ਇਲਾਵਾ ਕਰਨਾਲ ਦਾ AQI 248, ਕੁਰੂਕਸ਼ੇਤਰ ਦਾ AQI 289, ਬੱਲਭਗੜ੍ਹ ਦਾ AQI 220, ਮਾਨੇਸਰ ਦਾ AQI 181, ਜੀਂਦ ਦਾ AQI 304, ਰੋਹਤਕ ਦਾ AQI 234, ਕੈਥਲ ਦਾ AQI 274 ਹੈ। ਬਹਾਦੁਰਗੜ੍ਹ ਦਾ AQI 258 ਹੈ, ਗੁਰੂਗ੍ਰਾਮ ਸੈਕਟਰ 51 ਦਾ AQI 290 ਹੈ।

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget