ਨਵੀਂ ਦਿੱਲੀ: ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਪੰਜਾਬ, ਤਿਲੰਗਾਨਾ ਤੇ ਪੱਛਮੀ ਬੰਗਾਲ ਸਮੇਤ 9 ਰਾਜਾਂ ਨੇ ਕੁਝ ਅਪਰਾਧਾਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈ ਲਈ ਹੈ। ਪ੍ਰਸੋਨਲ ਰਾਜ ਮੰਤਰੀ ਨੇ ਲੋਕ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਛੱਤੀਸਗੜ੍ਹ, ਝਾਰਖੰਡ, ਕੇਰਲ, ਮੇਘਾਲਿਆ, ਮਿਜ਼ੋਰਮ, ਪੰਜਾਬ, ਰਾਜਸਥਾਨ, ਤਿਲੰਗਾਨਾ ਤੇ ਪੱਛਮੀ ਬੰਗਾਲ ਨੇ ਸੀਬੀਆਈ ਨੂੰ ਦਿੱਤੀ ਆਮ ਸਹਿਮਤੀ ਵਾਪਸ ਲੈ ਲਈ ਹੈ।


ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ
ਉਧਰ, ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ ’ਚ ਭਾਰਤ ਤੇ ਚੀਨ ਦੇ ਫ਼ੌਜੀਆਂ ਵਿਚਾਲੇ ਝੜਪ ਦੇ ਮਾਮਲੇ ’ਤੇ ਚਰਚਾ ਦੀ ਮੰਗ ਲਈ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਨੇ ਅੱਜ ਰਾਜ ਸਭਾ ’ਚ ਹੰਗਾਮਾ ਕੀਤਾ ਪਰ ਉਨ੍ਹਾਂ ਦੀ ਮੰਗ ਪੂਰੀ ਨਾ ਹੋਈ। ਇਸ ਤੋਂ ਬਾਅਦ ਕਾਂਗਰਸ, ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ, ਰਾਸ਼ਟਰਵਾਦੀ ਕਾਂਗਰਸ ਪਾਰਟੀ, ਰਾਸ਼ਟਰੀ ਜਨਤਾ ਦਲ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਵਿਰੋਧ 'ਚ ਸਦਨ 'ਚੋਂ ਵਾਕਆਊਟ ਕੀਤਾ।


ਇਸ ਤੋਂ ਪਹਿਲਾਂ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਸੈਕਟਰ 'ਚ ਭਾਰਤੀ ਤੇ ਚੀਨੀ ਫ਼ੌਜੀਆਂ ਵਿਚਾਲੇ ਝੜਪ ਤੇ ਕੁਝ ਹੋਰ ਮਾਮਲਿਆਂ 'ਤੇ ਚਰਚਾ ਲਈ ਕਾਂਗਰਸ ਤੇ ਕਈ ਹੋਰ ਵਿਰੋਧੀ ਪਾਰਟੀਆਂ ਨੇ ਅੱਜ ਸੰਸਦ ਦੇ ਦੋਵਾਂ ਸਦਨਾਂ 'ਚ ਸਾਂਝੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਕੀਤੀ। ਸੰਸਦ ਭਵਨ 'ਚ ਕਾਂਗਰਸ ਪ੍ਰਧਾਨ ਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਦੇ ਚੈਂਬਰ 'ਚ ਖੜਗੇ ਤੋਂ ਇਲਾਵਾ ਲੋਕ ਸਭਾ 'ਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ, ਡੀਐਮਕੇ ਨੇਤਾ ਟੀਆਰ ਬਾਲੂ, ਸਮਾਜਵਾਦੀ ਪਾਰਟੀ ਦੇ ਰਾਮ ਗੋਪਾਲ ਯਾਦਵ, ਸ਼ਿਵ ਸੈਨਾ ਦੀ ਪ੍ਰਿਯੰਕਾ ਚਤੁਰਵੇਦੀ ਤੇ ਕੁਝ ਹੋਰ ਪਾਰਟੀਆਂ ਦੇ ਨੇਤਾ ਹਾਜ਼ਰ ਹੋਏ।


ਇਹ ਵੀ ਪੜ੍ਹੋ: ਇੱਕ ਟਰੈਵਲ ਏਜੰਟ ਨੇ ਫਾਹਾ ਲੈ ਕੇ ਕੀਤੀ ਹਾਤਿਮ ਹੱਤਿਆ , ਕੁੱਝ ਲੋਕ ਪੈਸਿਆਂ ਲਈ ਕਰਦੇ ਸੀ ਤੰਗ -ਪ੍ਰੇਸ਼ਾਨ


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।