Bus Fell Into Gorge In Tamil Nadu: ਤਾਮਿਲਨਾਡੂ 'ਚ ਵੱਡਾ ਹਾਦਸਾ, ਕੂਨੂਰ 'ਚ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਬੱਸ ਡਿੱਗੀ ਖਾਈ 'ਚ, 8 ਦੀ ਮੌਤ, 35 ਜ਼ਖਮੀ, ਮੁੱਖ ਮੰਤਰੀ ਨੇ ਮੁਆਵਜ਼ੇ ਦਾ ਕੀਤਾ ਐਲਾਨ
Tourist Bus Fell Into Gorge: ਤਾਮਿਲਨਾਡੂ ਦੇ ਕੂਨੂਰ ਵਿੱਚ ਇੱਕ ਬੱਸ ਖਾਈ ਵਿੱਚ ਡਿੱਗ ਗਈ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ।
Bus Fell Into Gorge In Tamil Nadu: ਤਾਮਿਲਨਾਡੂ ਦੇ ਕੂਨੂਰ 'ਚ ਮਾਰਾਪਲਮ ਨੇੜੇ ਟੂਰਿਸਟ ਬੱਸ ਦੇ ਖਾਈ 'ਚ ਡਿੱਗਣ ਕਾਰਨ 35 ਲੋਕ ਜ਼ਖਮੀ ਹੋ ਗਏ ਅਤੇ 8 ਦੀ ਮੌਤ ਹੋ ਗਈ। ਇਹ ਬੱਸ ਊਟੀ ਤੋਂ ਮੇਟੂਪਲਯਾਮ ਜਾ ਰਹੀ ਸੀ। ਬੱਸ ਵਿੱਚ 55 ਯਾਤਰੀ ਸਵਾਰ ਸਨ। ਜ਼ਖਮੀਆਂ ਨੂੰ ਇਲਾਜ ਲਈ ਕੂਨੂਰ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ।
ਹਾਦਸੇ ਤੋਂ ਬਾਅਦ ਸਥਾਨਕ ਲੋਕ, ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਪੀੜਤਾਂ ਦੀ ਮਦਦ ਲਈ ਅਤੇ ਜ਼ਖਮੀਆਂ ਨੂੰ ਬਚਾਉਣ ਅਤੇ ਰਾਹਤ ਕਾਰਜਾਂ ਲਈ ਪਹੁੰਚ ਗਏ। ਘਟਨਾ ਬਾਰੇ ਕੋਇੰਬਟੂਰ ਜ਼ੋਨ ਦੇ ਡੀਆਈਜੀ ਸਰਾਵਣਾ ਸੁੰਦਰ ਨੇ ਦੱਸਿਆ ਕਿ ਇਸ ਹਾਦਸੇ 'ਚ ਕਰੀਬ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ ਕੁਝ ਯਾਤਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਫਿਲਹਾਲ ਅਗਲੇਰੀ ਜਾਂਚ ਜਾਰੀ ਹੈ।
ਮਰਨ ਵਾਲਿਆਂ ਵਿੱਚ ਤਿੰਨ ਔਰਤਾਂ
ਪੁਲਸ ਮੁਤਾਬਕ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਡਰਾਈਵਰ ਨੇ ਬੱਸ 'ਤੇ ਕੰਟਰੋਲ ਗੁਆ ਦਿੱਤਾ ਸੀ, ਜਿਸ ਕਾਰਨ ਬੱਸ ਕੁਨੂਰ ਨੇੜੇ ਮਾਰਾਪਲਮ 'ਚ 100 ਫੁੱਟ ਡੂੰਘੀ ਖੱਡ 'ਚ ਜਾ ਡਿੱਗੀ। ਪੁਲਿਸ ਨੇ ਦੱਸਿਆ ਕਿ ਸ਼ਨੀਵਾਰ (30 ਸਤੰਬਰ) ਨੂੰ ਤਾਮਿਲਨਾਡੂ ਦੇ ਮਾਰਾਪਲਮ ਨੇੜੇ ਇੱਕ ਟੂਰਿਸਟ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਤਿੰਨ ਔਰਤਾਂ ਸਮੇਤ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਇਸ ਦੇ ਨਾਲ ਹੀ ਕੂਨੂਰ ਸਰਕਾਰੀ ਹਸਪਤਾਲ ਦੇ ਜੁਆਇੰਟ ਡਾਇਰੈਕਟਰ ਪਲਾਨੀ ਸਾਮੀ ਨੇ ਵੀ 8 ਮੌਤਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ, "ਮ੍ਰਿਤਕਾਂ ਵਿੱਚ ਤਿੰਨ ਔਰਤਾਂ ਅਤੇ ਪੰਜ ਪੁਰਸ਼ ਸ਼ਾਮਲ ਹਨ।"
ਮੁੱਖ ਮੰਤਰੀ ਨੇ ਮੁਆਵਜ਼ੇ ਦਾ ਕੀਤਾ ਐਲਾਨ
ਇਸ ਦੌਰਾਨ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਮ੍ਰਿਤਕਾਂ ਦੇ ਵਾਰਸਾਂ ਲਈ 8-8 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਲਈ 1-1 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਲਈ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ