ਦੇਹਰਾਦੂਨ: ਉਤਰਾਖੰਡ ਦੇ ਚੰਪਾਵਤ ਜ਼ਿਲ੍ਹੇ ਵਿੱਚ ਬੱਸ ਪਲਟਣ ਕਾਰਨ 25 ਦੇ ਕਰੀਬ ਸਿੱਖ ਸ਼ਰਧਾਲੂ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਸੱਤ ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਨੈਸ਼ਨਲ ਹਾਈਵੇਅ 9 'ਤੇ ਧੌਨ ਨੇੜੇ ਐਤਵਾਰ ਦੇਰ ਰਾਤ ਵਾਪਰਿਆ। 


ਹਾਸਲ ਜਾਣਕਾਰੀ ਮੁਤਾਬਕ ਜ਼ਖਮੀਆਂ ਨੂੰ ਚੰਪਾਵਤ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ 'ਚੋਂ 7 ਨੂੰ ਗੰਭੀਰ ਹਾਲਤ ਨੂੰ ਦੇਖਦੇ ਹੋਏ ਹਲਦਵਾਨੀ ਦੇ ਸੁਸ਼ੀਲਾ ਤਿਵਾੜੀ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ। ਘਟਨਾ ਦੇ ਸਮੇਂ ਬੱਸ ਵਿੱਚ 50 ਦੇ ਕਰੀਬ ਸ਼ਰਧਾਲੂ ਸਵਾਰ ਸਨ, ਜੋ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਹਨ। ਇਹ ਸਾਰੇ ਚੰਪਾਵਤ ਸਥਿਤ ਗੁਰਦੁਆਰਾ ਰੀਠਾ ਸਾਹਿਬ ਮੱਥਾ ਟੇਕ ਕੇ ਪਰਤ ਰਹੇ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ