Road Accident: ਤੇਲੰਗਾਨਾ ਦੇ ਸੂਰਯਾਪੇਟ ਜ਼ਿਲੇ 'ਚ ਹੈਦਰਾਬਾਦ-ਵਿਜੇਵਾੜਾ ਰਾਸ਼ਟਰੀ ਰਾਜਮਾਰਗ (NH-65) 'ਤੇ ਵੀਰਵਾਰ ਤੜਕੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਹੀ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ ਜਦੋਂ ਉਨ੍ਹਾਂ ਦੀ ਕਾਰ ਇੱਕ ਖੜ੍ਹੇ ਟਰੱਕ ਨਾਲ ਟਕਰਾ ਗਈ। ਮਰਨ ਵਾਲਿਆਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਇਹ ਹਾਦਸਾ ਤੇਜ਼ ਰਫਤਾਰ ਕਾਰਨ ਵਾਪਰਿਆ ਹੈ


ਇਹ ਘਟਨਾ ਕੋਡਾਡ ਬਲਾਕ ਦੇ ਪਿੰਡ ਦੁਗਾਪੁਰਮ 'ਚ ਸਵੇਰੇ 4.45 ਵਜੇ ਦੇ ਕਰੀਬ ਵਾਪਰੀ। ਮ੍ਰਿਤਕਾਂ ਦੀ ਪਛਾਣ ਜੇਲਾ ਸ਼੍ਰੀਕਾਂਤ, ਮਾਨਿਕਯੰਮਾ, ਚੰਦਰ ਰਾਓ, ਕ੍ਰਿਸ਼ਨਾ ਰਾਓ, ਸਵਰਨਾ ਅਤੇ ਲਾਸਯਾ ਵਜੋਂ ਹੋਈ ਹੈ, ਜੋ ਕਿ ਖੰਮਮ ਜ਼ਿਲ੍ਹੇ ਦੇ ਬੋਨਾਕਲ ਮੰਡਲ ਦੇ ਗੋਵਿੰਦਪੁਰਮ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਉਮਰ ਦਾ ਅਜੇ ਪਤਾ ਨਹੀਂ ਲੱਗਾ। ਕੋਡਾਡ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ ਐੱਮ ਸ਼੍ਰੀਧਰ ਰੈੱਡੀ ਨੇ ਕਿਹਾ, ''ਜ਼ਖਮੀਆਂ ਨੂੰ ਇਲਾਜ ਲਈ ਕੋਡਾਡ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ।


ਰੈੱਡੀ ਦੇ ਅਨੁਸਾਰ, 10 ਵਿਅਕਤੀਆਂ ਦਾ ਪਰਿਵਾਰ ਇੱਕ ਚਰਚ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਹੈਦਰਾਬਾਦ ਤੋਂ ਵਿਜੇਵਾੜਾ ਲਈ ਆਪਣੀ ਸਪੋਰਟਸ ਯੂਟੀਲਿਟੀ ਵਾਹਨ (ਰਜਿਸਟ੍ਰੇਸ਼ਨ ਨੰਬਰ: TS09FF7540 ਵਾਲੀ ਮਾਰੂਤੀ ਅਰਟਿਗਾ ਕਾਰ) ਵਿੱਚ ਯਾਤਰਾ ਕਰ ਰਿਹਾ ਸੀ। ਡੀਐਸਪੀ ਨੇ ਕਿਹਾ, “ਜਿਵੇਂ ਹੀ ਉਹ ਦੁਰਗਾਪੁਰਮ ਪਹੁੰਚੇ ਤਾਂ 100-110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਜਾ ਰਹੀ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੀ ਇੱਕ ਲਾਰੀ ਨਾਲ ਟਕਰਾ ਗਈ ਜਿਸ ਵਿੱਚ ਇੱਕ ਬੱਚੇ ਸਮੇਤ ਛੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ।


ਪੁਲਿਸ ਨੂੰ ਸ਼ੱਕ ਹੈ ਕਿ ਇਹ ਹਾਦਸਾ SUV ਦੀ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਉਨ੍ਹਾਂ ਕਿਹਾ, “ਡਰਾਈਵਰ ਨੇ ਸਪੱਸ਼ਟ ਤੌਰ 'ਤੇ ਟਰੱਕ ਵੱਲ ਧਿਆਨ ਨਹੀਂ ਦਿੱਤਾ, ਜੋ ਖ਼ਰਾਬ ਹੋਣ ਤੋਂ ਬਾਅਦ ਸੜਕ ਦੇ ਕਿਨਾਰੇ ਖੜ੍ਹਾ ਸੀ। ਰੈੱਡੀ ਨੇ ਕਿਹਾ, ''ਅਸੀਂ ਹਾਦਸੇ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਕਰ ਰਹੇ ਹਾਂ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।