ਪੜਚੋਲ ਕਰੋ
Advertisement
(Source: ECI/ABP News/ABP Majha)
2397 ਕਰੋੜ ਦੀ ਧੋਖਾਧੜੀ 'ਚ ਘਿਰੇ ਫੋਰਟਿਸ ਦੇ ਸਾਬਕਾ ਮਾਲਕ, ਸ਼ਵਿੰਦਰ ਮਗਰੋਂ ਮਾਲਵਿੰਦਰ ਵੀ ਗ੍ਰਿਫਤਾਰ
ਦਿੱਲੀ ਪੁਲਿਸ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਸ਼ਵਿੰਦਰ ਸਿੰਘ ਤੋਂ ਬਾਅਦ ਅੱਜ ਉਸ ਦੇ ਭਰਾ ਮਾਲਵਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਵੀਰਵਾਰ ਨੂੰ ਸ਼ਵਿੰਦਰ ਸਿੰਘ ਤੇ ਤਿੰਨ ਹੋਰਾਂ ਨੂੰ ਰੈਲੀਗੇਰ ਫਿਨਵੈਸਟ ਲਿਮਟਿਡ (ਆਰਐਫਐਲ) ਨਾਲ 2397 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸ਼ਵਿੰਦਰ ਦਾ ਭਰਾ ਮਾਲਵਿੰਦਰ ਫਰਾਰ ਸੀ ਤੇ ਉਸ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੋਇਆ ਸੀ। ਅੱਜ ਪੁਲਿਸ ਨੇ ਮਾਲਵਿੰਦਰ ਨੂੰ ਵੀ ਗ੍ਰਿਫਤਾਰ ਕਰ ਲਿਆ।
ਚੰਡੀਗੜ੍ਹ: ਦਿੱਲੀ ਪੁਲਿਸ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਸ਼ਵਿੰਦਰ ਸਿੰਘ ਤੋਂ ਬਾਅਦ ਅੱਜ ਉਸ ਦੇ ਭਰਾ ਮਾਲਵਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਵੀਰਵਾਰ ਨੂੰ ਸ਼ਵਿੰਦਰ ਸਿੰਘ ਤੇ ਤਿੰਨ ਹੋਰਾਂ ਨੂੰ ਰੈਲੀਗੇਰ ਫਿਨਵੈਸਟ ਲਿਮਟਿਡ (ਆਰਐਫਐਲ) ਨਾਲ 2397 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸ਼ਵਿੰਦਰ ਦਾ ਭਰਾ ਮਾਲਵਿੰਦਰ ਫਰਾਰ ਸੀ ਤੇ ਉਸ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕੀਤਾ ਹੋਇਆ ਸੀ। ਅੱਜ ਪੁਲਿਸ ਨੇ ਮਾਲਵਿੰਦਰ ਨੂੰ ਵੀ ਗ੍ਰਿਫਤਾਰ ਕਰ ਲਿਆ। ਅਦਾਲਤ ਨੇ ਅੱਜ ਸਾਰੇ ਮੁਲਜ਼ਮਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।
ਦਿੱਲੀ ਪੁਲਿਸ ਦੇ ਆਰਥਿਕ ਅਪਰਾਧ ਵਿੰਗ ਨੇ ਦੋਵਾਂ ਭਰਾਵਾਂ ਤੋਂ ਇਲਾਵਾ ਕਵੀ ਅਰੋੜਾ (48), ਸੁਨੀਲ ਗੋਧਵਾਨੀ (58) ਤੇ ਅਨਿਲ ਸਕਸੈਨਾ ਨੂੰ ਲੋਕਾਂ ਦਾ ਪੈਸਾ ਕਥਿਤ ਹੋਰ ਕੰਪਨੀਆਂ ’ਚ ਨਿਵੇਸ਼ ਕਰਨ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਗੋਧਵਾਨੀ ਰੈਲੀਗੇਰ ਐਂਟਰਪ੍ਰਾਈਜ਼ਿਜ਼ ਲਿਮਟਿਡ (ਆਰਈਐਲ) ਦਾ ਸਾਬਕਾ ਚੇਅਰਮੈਨ ਤੇ ਪ੍ਰਬੰਧਕੀ ਡਾਇਰੈਕਟਰ ਹੈ ਜਦੋਂਕਿ ਅਰੋੜਾ ਤੇ ਸਕਸੈਨਾ ਆਰਈਐਲ ਤੇ ਆਰਐਫਐਲ ਵਿੱਚ ਅਹਿਮ ਅਹੁਦਿਆਂ ’ਤੇ ਤਾਇਨਾਤ ਸਨ।
ਸ਼ਵਿੰਦਰ ਤੇ ਉਸ ਦਾ ਭਰਾ ਮਾਲਵਿੰਦਰ ਆਰਈਐਲ ਦੇ ਪਹਿਲਾਂ ਪ੍ਰੋਮੋਟਰ ਰਹਿ ਚੁੱਕੇ ਹਨ। ਚਾਰਾਂ ਨੂੰ ਵੀਰਵਾਰ ਪੁੱਛਗਿੱਛ ਮਗਰੋਂ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਮਗਰੋਂ ਅੱਜ ਮਾਲਵਿੰਦਰ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਰੈਲੀਗੇਅਰ ਫਿਨਵੈਸਟ ਲਿਮਟਿਡ (ਆਰਐਫਐਲ) ਨੇ ਸ਼ਿਕਾਇਤ ਵਿੱਚ ਕਿਹਾ ਕਿ ਕੰਪਨੀ ਦਾ ਪ੍ਰਬੰਧ ਚਲਾਉਂਦਿਆਂ ਸ਼ਵਿੰਦਰ ਸਿੰਘ ਨੇ ਕਥਿਤ ਕਰਜ਼ੇ ਲਏ, ਪਰ ਪੈਸਾ ਹੋਰ ਕੰਪਨੀਆਂ ’ਚ ਨਿਵੇਸ਼ ਕੀਤਾ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ, ‘ਆਰਐਫ਼ਐਲ ਵਿੱਚ ਜਦੋਂ ਪ੍ਰਬੰਧਕੀ ਫੇਰਬਦਲ ਹੋਇਆ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਕੰਪਨੀ ਦੇ ਨਾਂ ’ਤੇ ਕਰਜ਼ਾ ਚੁੱਕ ਕੇ ਇਸ ਪੈਸੇ ਨੂੰ ਸਿੰਘ ਤੇ ਉਸ ਦੇ ਭਰਾ ਮਾਲਵਿੰਦਰ ਨਾਲ ਸਬੰਧਤ ਹੋਰ ਕੰਪਨੀਆਂ ’ਚ ਨਿਵੇਸ਼ ਕੀਤਾ ਗਿਆ ਹੈ। ਉਨ੍ਹਾਂ ਆਰਥਿਕ ਅਪਰਾਧ ਵਿੰਗ ਨੂੰ ਸ਼ਿਕਾਇਤ ਕੀਤੀ, ਜਿਸ ਮਗਰੋਂ ਉਪਰੋਕਤ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।’
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਦੇਸ਼
ਖ਼ਬਰਾਂ
Advertisement