Night Curfew In Tamil Nadu: ਤਾਮਿਲਨਾਡੂ 'ਚ ਕੋਵਿਡ ਦੇ ਵਧਦੇ ਮਾਮਲਿਆਂ 'ਤੇ ਕਾਬੂ ਪਾਉਣ ਲਈ 6 ਜਨਵਰੀ ਤੋਂ ਐਤਵਾਰ ਨੂੰ ਰਾਤ ਦਾ ਕਰਫਿਊ ਅਤੇ ਲਾਕਡਾਊਨ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਕਿਹਾ ਕਿ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਦੇ ਨਾਲ ਹੀ 9 ਜਨਵਰੀ ਤੋਂ ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਲੋਕ ਰੈਸਟੋਰੈਂਟ ਤੋਂ ਖਾਣਾ ਖਰੀਦ ਕੇ ਲੈ ਸਕਦੇ ਹਨ।


 









ਉਨ੍ਹਾਂ ਦੱਸਿਆ ਕਿ ਪਹਿਲੀ ਤੋਂ ਨੌਵੀਂ ਜਮਾਤ ਤੱਕ ਸਿਰਫ਼ ਆਨਲਾਈਨ ਕਲਾਸਾਂ ਹੀ ਚੱਲਣਗੀਆਂ। 10ਵੀਂ ਅਤੇ 12ਵੀਂ ਜਮਾਤ ਲਈ ਸਕੂਲ ਖੁੱਲ੍ਹਣਗੇ। ਸਰਕਾਰ ਨੇ ਕਿਹਾ ਕਿ ਐਤਵਾਰ (9 ਜਨਵਰੀ) ਨੂੰ ਸਭ ਕੁਝ ਬੰਦ ਰਹੇਗਾ ਅਤੇ ਬੱਸਾਂ, ਲੋਕਲ ਟਰੇਨਾਂ ਅਤੇ ਮੈਟਰੋ 'ਚ ਸਿਰਫ 50 ਫੀਸਦੀ ਸਮਰੱਥਾ ਦੀ ਹੀ ਇਜਾਜ਼ਤ ਹੋਵੇਗੀ।


ਇੱਕ ਸਰਕਾਰੀ ਰੀਲੀਜ਼ ਦੇ ਅਨੁਸਾਰ, ਸਾਰੇ ਸਰਕਾਰੀ ਅਤੇ ਨਿੱਜੀ 'ਪੋਂਗਲ ਸਮਾਗਮ' ਅਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਮੁਲਤਵੀ ਕੀਤਾ ਜਾ ਰਿਹਾ ਹੈ ਅਤੇ ਸਾਰੇ ਮਨੋਰੰਜਨ ਅਤੇ ਹੋਰ ਪਾਰਕ ਬੰਦ ਰਹਿਣਗੇ। ਲੋਕਾਂ ਨੂੰ ਹਫ਼ਤੇ ਵਿੱਚ ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ ਨੂੰ ਧਾਰਮਿਕ ਸਥਾਨਾਂ 'ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਰਾਜਨੀਤਿਕ, ਸੱਭਿਆਚਾਰਕ ਅਤੇ ਸਮਾਜਿਕ ਸਮਾਗਮਾਂ ਦੇ ਸਬੰਧ ਵਿੱਚ ਵਰਤਮਾਨ ਵਿੱਚ ਲਾਗੂ ਪਾਬੰਦੀਆਂ ਜਾਰੀ ਰਹਿਣਗੀਆਂ।


ਬੁੱਧਵਾਰ ਨੂੰ ਰਾਜ ਵਿੱਚ ਕੋਰੋਨਾ ਦੇ 4,862 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 9 ਲੋਕਾਂ ਦੀ ਮੌਤ ਹੋ ਗਈ ਹੈ। ਇਸ ਸਮੇਂ 16,577 ਸਰਗਰਮ ਮਰੀਜ਼ ਹਨ।


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ