ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ 'ਤੇ ਕਈ ਸੂਬਿਆਂ ਦਾ ਕਿਸਾਨ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਿਹਾ ਹੈ। ਇੱਥੇ ਬੈਠੇ ਕਿਸਾਨ ਨੂੰ 20 ਤੋਂ ਜ਼ਿਆਦਾ ਦਿਨ ਹੋ ਗਏ ਹਨ। ਅਜਿਹੇ 'ਚ ਕਿਸਾਨਾਂ ਦਾ ਸੰਘਰਸ਼ ਵੀ ਵਧ ਰਿਹਾ ਨਾਲ ਹੀ ਸਰਦ ਰੁਤ ਦੀ ਮਾਰ ਵੀ ਕਿਸਾਨ ਝੱਲ ਰਿਹਾ ਹੈ। ਪਰ ਕਿਸੇ ਵੀ ਹਾਲ 'ਚ ਕਿਸਾਨਾਂ ਦੇ ਹੌਂਸਲਿਆਂ 'ਚ ਕੋਈ ਕਮੀ ਨਜ਼ਰ ਨਹੀਂ ਆ ਰਹੀ।
ਇਸ ਦੇ ਨਾਲ ਹੀ ਹੁਣ ਤਕ ਕਈ ਕਿਸਾਨਾਂ ਵੱਖ-ਵੱਖ ਕਾਰਨਾਂ ਕਰਕੇ ਮੌਤ ਦੀ ਦੁਖਦ ਖ਼ਬਰਾਂ ਵੀ ਆ ਰਹੀਆਂ ਹਨ। ਜਿਸ ਤੋਂ ਬਾਅਦ ਵੀ ਕੇਂਦਰ ਸਰਕਾਰ ਠੱਸ ਤੋਂ ਮਸ ਨਹੀਂ ਹੋ ਰਹੀ। ਇਸੇ ਦੌਰਾਨ ਹੁਣ ਫੇਰ ਕਿਸਾਨ ਅੰਦੋਲਨ ਤੋਂ ਮੰਦਭਾਗੀ ਖ਼ਬਰ ਆਈ ਹੈ।
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਦੇ ਹੌਂਸਲੇ ਨੂੰ ਸਲਾਮ, ਮੋਢੇ 'ਤੇ ਝੰਡਾ ਟੰਗ 60 ਸਾਲਾ ਬਜ਼ੁੁਰਗ ਕਿਸਾਨ ਪੈਦਲ ਹੀ ਦਿੱਲੀ ਵੱਲ ਤੁਰਿਆ
ਹਾਸਲ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦਾ ਨਾਂ ਸੰਤ ਰਾਮ ਦੱਸਿਆ ਜਾ ਰਿਹਾ ਹੈ, ਜੋ ਕਰਨਾਲ ਦਾ ਰਹਿਣ ਵਾਲਾ ਸੀ। ਸੰਤ ਰਾਮ ਪਿਛਲੇ ਕੁਝ ਦਿਨਾ ਤੋਂ ਸਿਘੂ ਬਾਰਡਰ 'ਤੇ ਧਰਨੇ ਵਿਚ ਸੀ। ਉਸ ਨੂੰ ਪਾਨੀਪਤ ਦੇ ਹਸਪਤਾਲ ਵਿਚ ਲੈ ਜਾਇਆ ਗਿਆ ਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਹੁਣ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਰਨਾਲ ਲਿਆਂਦਾ ਜਾ ਰਿਹਾ ਹੈ ਜਿੱਥੇ ਉਸਦਾ ਪੋਸਟਮਾਰਟਮ ਹੋਵੇਗਾ।
ਦੱਸ ਦਈਏ ਕਿ ਕਿਸਾਨ ਦੀ ਮੌਤ ਕਿਵੇ ਹੋਈ ਹੈ ਇਸ ਬਾਰੇ ਅਜੇ ਕੋਈ ਵੀ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ। ਨਾਲ ਹੀ ਕਿਹਾ ਇਹ ਜਾ ਰਿਹਾ ਹੈ ਕਿ ਇਸ ਕਿਸਾਨ ਨੇ ਖੁਦਕੁਸ਼ੀ ਕੀਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਦਿੱਲੀ ਦੇ ਸਿੰਘੂ ਬਾਰਡਰ 'ਤੇ ਇੱਕ ਕਿਸਾਨ ਦੀ ਭੇਦਭਰੇ ਹਲਾਤਾਂ 'ਚ ਮੌਤ
ਏਬੀਪੀ ਸਾਂਝਾ
Updated at:
16 Dec 2020 06:26 PM (IST)
ਹੁਣ ਤਕ ਕਈ ਕਿਸਾਨਾਂ ਵੱਖ-ਵੱਖ ਕਾਰਨਾਂ ਕਰਕੇ ਮੌਤ ਦੀ ਦੁਖਦ ਖ਼ਬਰਾਂ ਵੀ ਆ ਰਹੀਆਂ ਹਨ। ਜਿਸ ਤੋਂ ਬਾਅਦ ਵੀ ਕੇਂਦਰ ਸਰਕਾਰ ਠੱਸ ਤੋਂ ਮਸ ਨਹੀਂ ਹੋ ਰਹੀ। ਇਸੇ ਦੌਰਾਨ ਹੁਣ ਫੇਰ ਕਿਸਾਨ ਅੰਦੋਲਨ ਤੋਂ ਮੰਦਭਾਗੀ ਖ਼ਬਰ ਆਈ ਹੈ।
ਸੰਕੇਤਕ ਤਸਵੀਰ
- - - - - - - - - Advertisement - - - - - - - - -