ਸੋਫੀਆ : ਪੱਛਮੀ ਬੁਲਗਾਰੀਆ 'ਚ ਮੰਗਲਵਾਰ ਸਵੇਰੇ ਇਕ ਬੱਸ ਹਾਦਸੇ 'ਚ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ। ਮੁੱਢਲੀ ਮੀਡੀਆ ਰਿਪੋਰਟਾਂ ਮੁਤਾਬਕ ਮਰਨ ਵਾਲਿਆਂ 'ਚ 12 ਬੱਚੇ ਵੀ ਸ਼ਾਮਲ ਹਨ। ਹਾਦਸੇ 'ਚ ਸੱਤ ਲੋਕ ਗੰਭੀਰ ਰੂਪ 'ਚ ਝੁਲਸ ਗਏ, ਜਿਨ੍ਹਾਂ ਨੂੰ ਰਾਜਧਾਨੀ ਦੇ ਐਮਰਜੈਂਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਹਾਈਵੇਅ 'ਤੇ ਇਕ ਬਸ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ 'ਚ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ 'ਚ 12 ਬੱਚੇ ਵੀ ਸ਼ਾਮਲ ਹਨ। ਅੱਗ 'ਚ ਝੁਲਸਣ ਵਾਲੇ ਸੱਤ ਲੋਕਾਂ ਨੂੰ ਰਾਜਧਾਨੀ ਸੋਫੀਆ ਦੇ ਇਕ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਗ੍ਰਹਿ ਮੰਤਰਾਲੇ ਦੇ ਫਾਇਰ ਪ੍ਰੋਟੈਕਸ਼ਨ ਵਿਭਾਗ ਦੇ ਮੁਖੀ ਨਿਕੋਲਾਈ ਨਿਕੋਲੋਵੀ ਨੇ ਇਸ ਬਾਰੇ ਬੀਟੀਵੀ ਟੈਲੀਵਿਜ਼ਨ ਨੂੰ ਦੱਸਿਆ। ਦੱਸਿਆ ਗਿਆ ਹੈ ਕਿ ਮਰਨ ਵਾਲਿਆਂ 'ਚ ਉੱਤਰੀ ਮੈਸੇਡੋਨੀਆ ਦੇ ਲੋਕ ਵੀ ਸ਼ਾਮਲ ਹਨ।
ਨਿਕੋਲਾਈ ਨਿਕਾਲੋਵੀ ਨੇ ਦੱਸਿਆ ਕਿ ਇਕ ਬੱਸ 'ਚ ਅੱਗ ਲੱਗਣ ਅਤੇ ਹਾਦਸਾਗ੍ਰਸਤ ਹੋਣ ਨਾਲ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਸਥਾਨਕ ਸਮੇਂ ਅਨੁਸਾਰ ਤੜਕੇ 2 ਵਜੇ ਵਾਪਰੀ। ਸੋਫੀਆ 'ਚ ਉੱਤਰੀ ਮੈਸੇਡੋਨੀਅਨ ਦੂਤਾਵਾਸ ਦੇ ਇਕ ਅਧਿਕਾਰੀ ਨੇ ਕਿਹਾ ਕਿ ਜ਼ਿਆਦਾਤਰ ਪੀੜਤ ਉੱਤਰੀ ਮੈਸੇਡੋਨੀਅਨ ਸਨ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਹਾਦਸੇ ਤੋਂ ਪਹਿਲਾਂ ਲੱਗੀ ਜਾਂ ਬਾਅਦ ਵਿਚ। ਫਿਲਹਾਲ ਘਟਨਾ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Body Shaming ਦਾ ਸ਼ਿਕਾਰ ਹੋ ਰਹੀ ਰੁਬੀਨਾ ਦਿਲੈਕ ਨੇ ਟ੍ਰੋਲਜ਼ ਨੂੰ ਦਿੱਤਾ ਮੂੰਹਤੋੜ ਜਵਾਬ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904