Omicron Varient: ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤਿਆ ਵਿਅਕਤੀ ਕੋਰੋਨਾ ਪੌਜ਼ੇਟਿਵ, ਸੈਂਪਲ ਜਾਂਚ ਲਈ ਭੇਜਿਆ ਜਾਵੇਗਾ ਦਿੱਲੀ
Omicron Varient: ਦੱਖਣੀ ਅਫਰੀਕਾ ਤੋਂ ਭਾਰਤ ਪਰਤਿਆ ਇੱਕ ਵਿਅਕਤੀ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਹੈ, ਜਿਸਦਾ ਸੈਂਪਲ ਜੀਨੋਮ ਸੀਕਵੈਂਸਿੰਗ ਲਈ ਦਿੱਲੀ ਭੇਜਿਆ ਜਾਵੇਗਾ।
Omicron Varient: ਦੱਖਣੀ ਅਫਰੀਕਾ ਤੋਂ ਭਾਰਤ ਪਰਤਿਆ ਇੱਕ ਵਿਅਕਤੀ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਇਹ ਵਿਅਕਤੀ ਚੰਡੀਗੜ੍ਹ ਸਥਿਤ ਆਪਣੇ ਘਰ ਪਰਤਿਆ, ਜਿਸ ਤੋਂ ਬਾਅਦ ਕੱਲ੍ਹ ਉਹ ਕੋਰੋਨਾ ਪੌਜ਼ੇਟਿਵ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਪਰਿਵਾਰ ਦਾ ਇੱਕ ਮੈਂਬਰ ਅਤੇ ਘਰੇਲੂ ਨੌਕਰ ਵੀ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਹੈ।
ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਦੱਸਿਆ ਕਿ ਇਹ 39 ਸਾਲਾ ਵਿਅਕਤੀ 21 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਰਤਿਆ ਸੀ, ਜਿਸ ਦੀ ਆਰਟੀ-ਪੀਸੀਆਰ ਰਿਪੋਰਟ ਨੈਗੇਟਿਵ ਆਈ ਹੈ। ਹਾਲਾਂਕਿ, ਮੁੜ ਜਾਂਚ 'ਤੇ ਉਹ ਪਿਛਲੇ ਦਿਨ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ। ਇਸ ਦੇ ਨਾਲ ਹੀ ਹੁਣ ਉਸ ਦਾ ਸੈਂਪਲ ਜੀਨੋਮ ਸੀਕਵੈਂਸਿੰਗ ਲਈ ਦਿੱਲੀ ਭੇਜਿਆ ਜਾਵੇਗਾ।
ਭਾਰਤ ਵਿੱਚ ਹੁਣ ਤੱਕ ਓਮਾਈਕਰੋਨ ਵੇਰੀਐਂਟ ਦਾ ਕੋਈ ਮਾਮਲਾ ਨਹੀਂ
ਦੱਸ ਦੇਈਏ ਕਿ ਡਬਲਯੂਐਚਓ ਨੇ ਦੱਖਣੀ ਅਫਰੀਕਾ ਵਿੱਚ ਪਾਏ ਜਾਣ ਵਾਲੇ ਓਮੀਕਰੋਨ ਨੂੰ ਚਿੰਤਾ ਦਾ ਵਿਸ਼ਾ ਦੱਸਿਆ ਹੈ। ਇਸ ਵੇਰੀਐਂਟ ਦੇ ਕੁਝ ਮਾਮਲੇ ਦੂਜੇ ਦੇਸ਼ਾਂ ਵਿੱਚ ਵੀ ਦੇਖੇ ਗਏ ਹਨ। ਇਸ ਦੇ ਨਾਲ ਹੀ ਭਾਰਤ ਵਿੱਚ ਹੁਣ ਤੱਕ ਓਮੀਕਰੋਨ ਦਾ ਇੱਕ ਵੀ ਮਾਮਲਾ ਦਰਜ ਨਹੀਂ ਹੋਇਆ ਹੈ। ਹਾਲਾਂਕਿ, ਕੁਝ ਸ਼ੱਕੀ ਮਾਮਲੇ ਅਜੇ ਵੀ ਜਾਂਚ ਅਧੀਨ ਹਨ।
ਭਾਰਤ ਨੇ ਕਈ ਅਹਿਮ ਫੈਸਲੇ ਲਏ ਹਨ
ਓਮਿਕਰੋਨ ਦੇ ਮਾਮਲਿਆਂ ਅਤੇ ਇਸ ਦੇ ਖ਼ਤਰੇ ਨੂੰ ਦੇਖਦੇ ਹੋਏ ਭਾਰਤ ਕਈ ਅਹਿਮ ਫੈਸਲੇ ਲੈ ਰਿਹਾ ਹੈ। ਦੱਸ ਦੇਈਏ ਕਿ ਭਾਰਤ ਆਉਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ਲਈ DGCA ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਯਾਤਰੀਆਂ ਲਈ ਏਅਰ ਸੁਵਿਧਾ ਪੋਰਟਲ 'ਤੇ 14 ਦਿਨਾਂ ਦਾ ਆਪਣਾ ਸੈਲਫ-ਡਿਕਲਾਰੇਸ਼ਨ ਦੇਣਾ ਜ਼ਰੂਰੀ ਹੋਵੇਗਾ। ਯਾਨੀ ਕਿ ਯਾਤਰੀ ਕਿੱਥੇ-ਕਿੱਥੇ ਯਾਤਰਾ ਕਰਕੇ ਭਾਰਤ ਆ ਰਿਹਾ ਹੈ।
ਇਹ ਵੀ ਪੜ੍ਹੋ: DGCA Guidelines: ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ DGCA ਦੇ ਨਵੇਂ ਦਿਸ਼ਾ-ਨਿਰਦੇਸ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin