ਪੜਚੋਲ ਕਰੋ
Advertisement
ਕਾਂਗਰਸ ਨੂੰ ਵੱਡੀ ਰਾਹਤ, 2G ਸਕੈਮ ਦੇ ਸਾਰੇ ਮੁਲਜ਼ਮ ਬਰੀ
ਨਵੀ ਦਿੱਲੀ: ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਵੀਰਵਾਰ ਨੂੰ 1.76 ਲੱਖ ਕਰੋੜ ਦੇ 2G ਸਕੈਮ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਸਾਬਕਾ ਟੈਲੀਕਾਮ ਮੰਤਰੀ ਏ ਰਾਜਾ, ਡੀਐਮਕੇ ਲੀਡਰ ਕਨੀਮੋੜੀ ਸਮੇਤ ਸਾਰੇ ਮੁਲਜ਼ਮਾਂ ਨੂੰ ਅਦਾਲਤ ਨੇ 2G ਸਕੈਮ ਦੇ ਪਹਿਲੇ ਕੇਸ ਵਿੱਚ ਬਰੀ ਕਰ ਦਿੱਤਾ।
ਅਦਾਲਤ ਨੇ ਕਿਹਾ ਕਿ ਸਰਕਾਰੀ ਧਿਰ ਦੋਸ਼ ਸਾਬਤ ਕਰਨ ਵਿੱਚ ਨਾਕਾਮ ਰਹੀ। ਕੇਸ ਵਿੱਚ ਪੁਖਤਾ ਸਬੂਤਾਂ ਦੇ ਨਾ ਹੋਣ ਕਾਰਨ ਅਦਾਲਤ ਇਸ ਕੇਸ ਦੇ ਸਾਰੇ ਮੁਲਜ਼ਮਾਂ ਨੂੰ ਬਰੀ ਕਰਦੀ ਹੈ। ਇਸ ਦੇ ਨਾਲ ਹੀ ਤਾਮਿਲਨਾਡੂ ਤੋਂ ਆਏ ਏ ਰਾਜਾ ਦੇ ਸਮਰਥਕਾਂ ਨੇ ਅਦਾਲਤ ਬਾਹਰ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ।
ਡੀਐਮਕੇ ਦੇ ਸਮਰਥਕਾਂ ਨੇ ਅਦਾਲਤ ਦੇ ਬਾਹਰ ਲੱਡੂ ਵੰਡ ਕੇ ਤੇ ਪਟਾਕੇ ਚਲਾ ਕੇ ਆਪਣੀ ਖੁਸ਼ੀ ਜ਼ਾਹਿਰ ਕੀਤੀ। ਪੰਜ ਸਾਲ ਬਾਅਦ ਆਇਆ ਇਹ ਫੈਸਲਾ ਕਾਂਗਰਸ ਲਈ ਇੱਕ ਉਮੀਦ ਦੀ ਕਿਰਨ ਬਣਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਲੁਧਿਆਣਾ
ਸਿਹਤ
Advertisement