ਪੜਚੋਲ ਕਰੋ

ਕਸ਼ਮੀਰ 'ਚ ਫਿਰ ਹਿੱਲਜੁੱਲ, ਪਹਿਲੀ ਵਾਰ ਤਿੰਨੇ ਫੌਜਾਂ ਤਾਇਨਾਤ

ਜੰਮੂ-ਕਸ਼ਮੀਰ ‘ਚ ਥਲ ਸੈਨਾ, ਜਲ ਸੈਨਾ ਤੇ ਹਵਾਈ ਸੈਨਾ ਦੇ ਵਿਸ਼ੇਸ਼ ਸੰਯੁਕਤ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਸੀਨੀਅਰ ਰੱਖਿਆ ਸੂਤਰਾਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਵਿਸ਼ੇਸ਼ ਸੂਰੱਖਿਆ ਬਲਾਂ ‘ਚ ਸੈਨਾ ਦੀ ਪੈਰਾ, ਜਲ ਸੈਨਾ ਦੀ ਮਰੀਨ ਕਮਾਂਡੋਜ਼ (ਮਾਕੋਸ) ਤੇ ਭਾਰਤੀ ਹਵਾਈ ਸੈਨਾ ਦੀ ਗਰੂੜ ਸਪੈਸ਼ਲ ਫੋਰਸਜ਼ ਸ਼ਾਮਲ ਹਨ।

ਨਵੀਂ ਦਿੱਲੀ: ਜੰਮੂ-ਕਸ਼ਮੀਰ ‘ਚ ਥਲ ਸੈਨਾ, ਜਲ ਸੈਨਾ ਤੇ ਹਵਾਈ ਸੈਨਾ ਦੇ ਵਿਸ਼ੇਸ਼ ਸੰਯੁਕਤ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਸੀਨੀਅਰ ਰੱਖਿਆ ਸੂਤਰਾਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਵਿਸ਼ੇਸ਼ ਸੂਰੱਖਿਆ ਬਲਾਂ ‘ਚ ਸੈਨਾ ਦੀ ਪੈਰਾ, ਜਲ ਸੈਨਾ ਦੀ ਮਰੀਨ ਕਮਾਂਡੋਜ਼ (ਮਾਕੋਸ) ਤੇ ਭਾਰਤੀ ਹਵਾਈ ਸੈਨਾ ਦੀ ਗਰੂੜ ਸਪੈਸ਼ਲ ਫੋਰਸਜ਼ ਸ਼ਾਮਲ ਹਨ। ਕਸ਼ਮੀਰ ‘ਚ ਇਨ੍ਹਾਂ ਸੁਰੱਖਿਆ ਬਲਾਂ ਦੀ ਤਾਇਨਾਤੀ ਰੱਖਿਆ ਮੰਤਰਾਲੇ ਦੇ ਨਵਗਠਿਤ ਆਰਮਡ ਸਪੈਸ਼ਲ ਆਪਰੇਸ਼ਨਜ਼ ਡਿਵੀਜ਼ਨ ਤਹਿਤ ਕੀਤਾ ਗਿਆ ਹੈ। ਸੁਤਰਾਂ ਨੇ ਦੱਸਿਆ ਕਿ ਤਿੰਨਾਂ ਸੈਨਾਵਾਂ ਦੇ ਵਿਸ਼ੇਸ਼ ਬਲਾਂ ਨੂੰ ਘਾਟੀ ‘ਚ ਤਾਇਨਾਤ ਕਰਨ ਦੀ ਪ੍ਰਕਿਰੀਆ ਪਹਿਲਾਂ ਹੀ ਸ਼ੁਰੂ ਕੀਤੀ ਗਈ ਸੀ। ਸਭ ਤੋਂ ਪਹਿਲਾਂ ਅਰਮੀ ਪੈਰਾ ਨੂੰ ਸ਼੍ਰੀਨਗਰ ਨੇੜੇ ਅੱਤਵਾਦ ਪ੍ਰਭਾਵਿਤ ਇਲਾਕਿਆਂ ‘ਚ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਮਾਰਕੋਸ ਤੇ ਹਵਾਈ ਸੈਨਾ ਦੇ ਬਲਾਂ ਨੂੰ ਵੀ ਜਲਦ ਹੀ ਅੱਤਵਾਦ ਵਿਰੋਧੀ ਮੁਹਿੰਮ ‘ਚ ਪੂਰੀ ਤਰ੍ਹਾਂ ਸ਼ਾਮਲ ਕਰ ਲਿਆ ਜਾਵੇਗਾ। ਜਦਕਿ ਕਸ਼ਮੀਰ ਘਾਟੀ ‘ਚ ਮਾਰਕੋਸ ਤੇ ਹਵਾਈ ਸੈਨਾ ਦੀ ਛੋਟੀ ਟੀਮ ਕੰਮ ਕਰ ਰਹੀ ਹੈ। ਇਹ ਪਹਿਲੀ ਵਾਰ ਹੈ ਜਦੋਂ ਸੂਬੇ ‘ਚ ਤਿੰਨੇ ਸੈਵਾਵਾਂ ਦੇ ਜਵਾਨ ਇਕੱਠੇ ਕੰਮ ਕਰਨਗੇ। ਉਨ੍ਹਾਂ ਨੇ ਦੱਸਿਆ ਕਿ ਮਾਰਕੋਸ ਕਮਾਂਡੋਜ਼ ਦੀ ਤਾਇਨਾਤੀ ਵੂਲਰ ਝੀਲ ਨੇੜੇ ਕੀਤੀ ਗਈ ਹੈ ਜਦਕਿ ਹਵਾਈ ਸੈਨਾ ਦੇ ਜਵਾਨਾਂ ਨੂੰ ਲੋਲਾਬ ਇਲਾਕੇ ਤੇ ਹਾਜਿਨ ‘ਚ ਤਾਇਨਾਤ ਕੀਤਾ ਹੈ। ਕਸ਼ਮੀਰ ‘ਚ ਸੰਯੁਕਤ ਵਿਸ਼ੇਸ਼ ਬਲਾਂ ਦੀ ਤਾਇਨਾਤੀ ਦਾ ਮੁੱਦਾ ਜਵਾਨਾਂ ਨੂੰ ਸੰਯੁਕਤ ਤੌਰ ‘ਤੇ ਕਾਰਵਾਈ ਕਰਨ ਦਾ ਮਾਹੌਲ ਦੇਣਾ ਹੈ। ਵਿਸ਼ੇਸ਼ ਬਲਾਂ ਨੇ ਦੋ ਅਹਿਮ ਟ੍ਰੇਨਿੰਗ ਸੈਸ਼ਨ ‘ਚ ਹਿੱਸਾ ਲਿਆ ਸੀ। ਪਹਿਲਾਂ ਅਭਿਆਸ ਕੱਛ ਇਲਾਕੇ ‘ਚ ਤੇ ਦੂਜਾ ਅੰਡੇਮਾਨ-ਨਿਕੋਬਾਰ ਦੀਪ ਸਮੂਹ ‘ਚ ਹੋਇਆ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget