Battery Blast: ਮੋਬਾਈਲ ਦੀ ਬੈਟਰੀ ਫਟਣ ਨਾਲ ਵੱਡਾ ਹਾਦਸਾ ਵਾਪਰਿਆ ਹੈ। ਇਸ ਨਾਲ 68 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਘਟਨਾ ਮੱਧ ਪ੍ਰਦੇਸ਼ ਦੇ ਉਜੈਨ ਜ਼ਿਲ੍ਹੇ ਵਿੱਚ ਵਾਪਰੀ ਹੈ। ਇਹ ਧਮਾਕਾ ਉਸ ਵੇਲੇ ਹੋਇਆ ਜਦੋਂ ਮੋਬਾਈਲ ਦੀ ਬੈਟਰੀ ਨੂੰ ਚਾਰਜ ਕੀਤਾ ਜਾ ਰਿਹਾ ਸੀ। ਪੁਲਿਸ ਜਾਂਚ ਕਰ ਰਹੀ ਹੈ ਕਿ ਆਖਰ ਇਹ ਧਮਾਕਾ ਕਿਵੇਂ ਹੋਇਆ।


ਹਾਸਲ ਜਾਣਕਾਰੀ ਅਨੁਸਾਰ ਮੱਧ ਪ੍ਰਦੇਸ਼ ਦੇ ਉਜੈਨ ਜ਼ਿਲ੍ਹੇ ਵਿੱਚ ਮੋਬਾਈਲ ਫੋਨ ਦੀ ਬੈਟਰੀ ਫਟਣ ਕਾਰਨ 68 ਸਾਲਾ ਵਿਅਕਤੀ ਦੀ ਮੌਤ ਹੋ ਗਈ। ਧਮਾਕੇ ਕਾਰਨ ਉਸ ਦੇ ਚਿਹਰੇ ਤੇ ਸਰੀਰ ਦੇ ਹੋਰ ਉਪਰਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ ਸਨ। ਇਹ ਘਟਨਾ ਜ਼ਿਲਾ ਹੈੱਡਕੁਆਰਟਰ ਤੋਂ 50 ਕਿਲੋਮੀਟਰ ਦੂਰ ਬਦਨਗਰ ਕਸਬੇ 'ਚ ਵਾਪਰੀ ਤੇ ਫੋਰੈਂਸਿਕ ਮਾਹਿਰ ਇਸ ਦੀ ਜਾਂਚ ਕਰ ਰਹੇ ਹਨ।


ਮ੍ਰਿਤਕ ਦੀ ਪਛਾਣ ਦਯਾਰਾਮ ਬੜੌਦ ਵਜੋਂ ਹੋਈ ਹੈ। ਉਸ ਨੇ ਆਪਣੇ ਦੋਸਤ ਨਾਲ ਕਿਸੇ ਥਾਂ ਜਾਣ ਵਾਲਾ ਸੀ ਪਰ ਜਦੋਂ ਬੜੌਦ ਨੇ ਫੋਨ ਨਹੀਂ ਚੁੱਕਿਆ ਤਾਂ ਉਸ ਦਾ ਦੋਸਤ ਉਸ ਦੇ ਘਰ ਗਿਆ ਤੇ ਉਸ ਨੂੰ ਮੋਬਾਈਲ ਫੋਨ ਦੀ ਬੈਟਰੀ ਫਟਣ ਕਾਰਨ ਕਥਿਤ ਤੌਰ 'ਤੇ ਸਰੀਰ ਦੇ ਉਪਰਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਤੇ ਖਿੱਲਰੇ ਪਏ ਪਾਏ ਗਏ, ਜਿਸ ਦੀ ਜਾਣਕਾਰੀ ਬਦਨਗਰ ਥਾਣਾ ਇੰਚਾਰਜ ਮਨੀਸ਼ ਮਿਸ਼ਰਾ ਨੇ ਦਿੱਤੀ। ਲਾਸ਼ ਦੇ ਕੋਲ ਮੋਬਾਈਲ ਫ਼ੋਨ ਦੇ ਟੁਕੜੇ ਵੀ ਮਿਲੇ ਹਨ।


ਅਧਿਕਾਰੀ ਨੇ ਦੱਸਿਆ ਕਿ ਘਰ ਵਿੱਚ ਕੋਈ ਹੋਰ ਵਿਸਫੋਟਕ ਸਮੱਗਰੀ ਨਹੀਂ ਮਿਲੀ। ਫੋਰੈਂਸਿਕ ਮਾਹਿਰ ਹਰ ਪਹਿਲੂ ਤੋਂ ਘਟਨਾ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਕੀ ਇਹ ਘਟਨਾ ਘਰ ਦੇ ਨੇੜੇ ਤੋਂ ਲੰਘਦੀ ਹਾਈ-ਟੈਂਸ਼ਨ ਬਿਜਲੀ ਲਾਈਨ ਕਾਰਨ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।


ਇਹ ਵੀ ਪੜ੍ਹੋ: Patiala News: ਵਿਦੇਸ਼ ਦੌੜਨ ਦੀ ਕੋਸ਼ਿਸ਼ 'ਚ ਸਾਬਕਾ ਵਿਧਾਇਕ ਜਲਾਲਪੁਰ, ਵਿਜੀਲੈਂਸ ਵੱਲੋਂ ਲੁੱਕ ਆਊਟ ਨੋਟਿਸ ਜਾਰੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Ajnala Incident: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਅਦ ਅੰਮ੍ਰਿਤਪਾਲ ਦੇ ਵਿਰੋਧ ਵਿੱਚ ਦਮਦਮੀ ਟਕਸਾਲ, ਲਾਇਆ ਵੱਡਾ ਇਲਜ਼ਾਮ