Road Accident: ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਲਕਸ਼ਮਣਗੜ੍ਹ ਵਿੱਚ ਇੱਕ ਨਿੱਜੀ ਬੱਸ ਇੱਕ ਪੁਲੀ ਨਾਲ ਟਕਰਾ ਗਈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ। 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਲਕਸ਼ਮਣਗੜ੍ਹ ਤੇ ਸੀਕਰ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ।


ਇਹ ਹਾਦਸਾ ਮੰਗਲਵਾਰ ਦੁਪਹਿਰ ਕਰੀਬ 2 ਵਜੇ ਲਕਸ਼ਮਣਗੜ੍ਹ ਦੇ ਪੁਲ ਨੇੜੇ ਵਾਪਰਿਆ। ਬੱਸ ਸਾਲਾਸਰ ਤੋਂ ਨਵਾਂਗੜ੍ਹ ਜਾ ਰਹੀ ਸੀ। ਇਹ ਹਾਦਸਾ ਸਾਲਾਸਰ ਤੋਂ 68 ਕਿਲੋਮੀਟਰ ਦੂਰ ਵਾਪਰਿਆ।



ਬੱਸ ਨੇ ਲਕਸ਼ਮਣਗੜ੍ਹ ਪੁਲੀਆ ਤੋਂ ਜੈਪੁਰ-ਬੀਕਾਨੇਰ ਰੋਡ ਵੱਲ ਖੱਬੇ ਪਾਸੇ ਜਾਣਾ ਸੀ। ਤੇਜ਼ ਰਫ਼ਤਾਰ ਹੋਣ ਕਾਰਨ ਬੱਸ ਪੂਰੀ ਤਰ੍ਹਾਂ ਨਹੀਂ ਮੋੜ ਸਕੀ ਤੇ ਸਿੱਧੀ ਪੁਲੀ ਨਾਲ ਟਕਰਾ ਗਈ। ਬੱਸ ਦਾ ਅਗਲਾ 3 ਤੋਂ 4 ਫੁੱਟ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।


ਚਸ਼ਮਦੀਦਾਂ ਮੁਤਾਬਕ ਬੱਸ ਪੁਲੀ ਦੀ ਕੰਧ ਨਾਲ ਜਾ ਟਕਰਾਈ ਅਤੇ ਡਰਾਈਵਰ ਦਾ ਪੂਰਾ ਹਿੱਸਾ ਚਕਨਾਚੂਰ ਹੋ ਗਿਆ। ਟੱਕਰ ਤੋਂ ਬਾਅਦ ਬੱਸ 'ਚ ਹਫੜਾ-ਦਫੜੀ ਮੱਚ ਗਈ। ਇਸ ਤੋਂ ਬਾਅਦ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਇੱਕ-ਇੱਕ ਕਰਕੇ ਸਾਰਿਆਂ ਨੂੰ ਨਜ਼ਦੀਕੀ ਲਕਸ਼ਮਣਗੜ੍ਹ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ।



ਮੁੱਖ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ


ਸੀਕਰ ਦੇ ਲਕਸ਼ਮਣਗੜ੍ਹ ਇਲਾਕੇ ਵਿੱਚ ਵਾਪਰੇ ਬੱਸ ਹਾਦਸੇ ਵਿੱਚ ਜਾਨੀ ਨੁਕਸਾਨ ਬੇਹੱਦ ਦੁਖਦ ਤੇ ਦਿਲ ਕੰਬਾਊ ਹੈ। ਮੇਰੀ ਡੂੰਘੀ ਸੰਵੇਦਨਾ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹੈ। ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।






ਮੈਂ ਭਗਵਾਨ ਸ਼੍ਰੀ ਰਾਮ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬ ਕਰਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।