Mubai News - ਮੁੰਬਈ ਦੇ ਕੁਰਲਾ ਇਲਾਕੇ 'ਚ ਅੱਧੀ ਰਾਤ ਤੋਂ ਬਾਅਦ 12 ਮੰਜ਼ਿਲਾ ਰਿਹਾਇਸ਼ੀ ਇਮਾਰਤ 'ਚ ਅੱਗ ਲੱਗ ਗਈ। ਇਸ ਤੋਂ ਬਾਅਦ ਫਾਇਰ ਵਿਭਾਗ ਨੇ ਉੱਥੇ ਰਹਿ ਰਹੇ ਕਰੀਬ 60 ਲੋਕਾਂ ਨੂੰ ਬਚਾਇਆ।
ਜਾਣਕਾਰੀ ਦਿੰਦਿਆ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਕੋਹਿਨੂਰ ਹਸਪਤਾਲ ਦੇ ਸਾਹਮਣੇ ਸਥਿਤ ਝੁੱਗੀ-ਝੌਂਪੜੀ ਮੁੜ ਵਸੇਬਾ ਅਥਾਰਟੀ (ਐਸਆਰਏ) ਦੀ ਇਮਾਰਤ ਨੰਬਰ ਸੱਤ ਵਿੱਚ ਸਵੇਰੇ 12.10 ਵਜੇ ਵਾਪਰੀ। ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਪਾਣੀ ਦੀਆਂ ਚਾਰ ਗੱਡੀਆਂ, ਕਈ ਜੰਬੋ ਟੈਂਕਰਾਂ ਅਤੇ ਹੋਰ ਸਾਮਾਨ ਨਾਲ ਮੌਕੇ 'ਤੇ ਪਹੁੰਚ ਕੇ ਅੱਗ ਨੂੰ ਬੁਝਾਉਣਾ ਸ਼ੁਰੂ ਕਰ ਦਿੱਤਾ।
ਉਨ੍ਹਾਂ ਦੱਸਿਆ ਕਿ ਇਹ ਅੱਗ 12 ਮੰਜ਼ਿਲਾ ਇਮਾਰਤ ਦੀ ਹੇਠਲੀ ਮੰਜ਼ਿਲ ਵਿੱਚ ਰੱਖੀਆਂ ਬਿਜਲੀ ਦੀਆਂ ਤਾਰਾਂ ਅਤੇ ਸਕਰੈਪ ਦੇ ਸਮਾਨ ਨੂੰ ਲੱਗੀ। ਬਾਅਦ 'ਚ ਅੱਗ ਦੀਆਂ ਲਪਟਾਂ ਵਧਣ ਲੱਗੀਆਂ, ਜਿਸ ਕਰਕੇ ਪੂਰੀ ਇਮਾਰਤ ਧੂੰਏਂ ਨਾਲ ਭਰ ਗਈ। ਅੱਗ ਵਧਦੀ ਦੇਖ ਫਾਇਰ ਬ੍ਰਿਗੇਡ ਨੇ ਤੁਰੰਤ ਬਿਜਲੀ ਕੱਟ ਕੇ ਕਰੀਬ 1.39 ਵਜੇ ਅੱਗ 'ਤੇ ਕਾਬੂ ਪਾਇਆ।
ਇਮਾਰਤ ਦੀਆਂ ਵੱਖ-ਵੱਖ ਮੰਜ਼ਿਲਾਂ 'ਤੇ ਫਸੇ 50 ਤੋਂ 60 ਲੋਕਾਂ ਨੂੰ ਫਾਇਰ ਕਰਮੀਆਂ ਨੇ ਪੌੜੀਆਂ ਦੀ ਵਰਤੋਂ ਕਰਕੇ ਬਚਾਇਆ। ਬਚਾਏ ਗਏ ਲੋਕਾਂ ਵਿੱਚੋਂ 39 ਨੇ ਦਮ ਘੁੱਟਣ ਦੀ ਸ਼ਿਕਾਇਤ ਕੀਤੀ, ਜਿਨ੍ਹਾਂ ਵਿੱਚੋਂ 35 ਨੂੰ ਨਗਰ ਨਿਗਮ ਦੁਆਰਾ ਚਲਾਏ ਜਾ ਰਹੇ ਰਾਜਾਵਾੜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਦੋਂ ਕਿ ਚਾਰ ਹੋਰਾਂ ਨੂੰ ਕੋਹਿਨੂਰ ਹਸਪਤਾਲ ਲਿਜਾਇਆ ਗਿਆ। ਫਿਲਹਾਲ ਸਾਰਿਆਂ ਦੀ ਹਾਲਤ ਸਥਿਰ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial