Delhi Fire: ਰਾਸ਼ਟਰੀ ਰਾਜਧਾਨੀ ਦੇ ਨਰੇਲਾ ਵਿੱਚ ਸੋਮਵਾਰ ਸਵੇਰੇ ਇੱਕ ਪਲਾਸਟਿਕ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਅੱਗ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਇਹ ਸਵੇਰੇ ਕਰੀਬ 9.35 ਵਜੇ ਲੱਗੀ। ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਮਿਲੀ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਦੱਸਿਆ ਗਿਆ ਕਿ 2 ਲੋਕਾਂ ਨੂੰ ਮੌਕੇ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਅਜੇ ਵੀ ਇਮਾਰਤ ਦੇ ਅੰਦਰ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਹਨ। ਇਸ ਅੱਗ 'ਚ ਝੁਲਸ ਗਏ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਾਰੇ ਲੋਕਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਮਾਰਤ ਵਿੱਚੋਂ ਧੂੰਆਂ ਉੱਠ ਰਿਹਾ
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਅੱਗਜ਼ਨੀ ਦੀ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਫੈਕਟਰੀ 'ਚੋਂ ਧੂੰਆਂ ਨਿਕਲ ਰਿਹਾ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਮੌਕੇ 'ਤੇ ਹੀ ਕਾਬੂ ਪਾ ਲਿਆ। ਇਮਾਰਤ 'ਚੋਂ ਕੱਢੇ ਗਏ ਲੋਕਾਂ ਨੂੰ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਇਸ ਅੱਗ 'ਚ ਮਰਨ ਵਾਲੇ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ