Jammu Kashmir Encounter: ਜੰਮੂ-ਕਸ਼ਮੀਰ ਦੇ ਉੜੀ-ਹਥਲੰਗਾ 'ਚ ਇੱਕ ਅੱਤਵਾਦੀ ਢੇਰ, ਫੌਜ ਅਤੇ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਜਾਰੀ
Baramulla Encounter: ਬਾਰਾਮੂਲਾ ਦੇ ਉੜੀ, ਹਥਲੰਗਾ ਇਲਾਕੇ ਵਿੱਚ ਅੱਤਵਾਦੀਆਂ ਨਾਲ ਫੌਜ ਦੇ ਜਵਾਨਾਂ ਵਿੱਚ ਮੁੱਠਭੇੜ ਸ਼ੁਰੂ ਹੋ ਗਈ ਹੈ। ਇੱਥੇ ਦੋ ਅੱਤਵਾਦੀਆਂ ਨੂੰ ਦੇਖਿਆ ਗਿਆ।
Jammu Kashmir Encounter: ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਉੜੀ 'ਚ ਅੱਤਵਾਦੀਆਂ ਅਤੇ ਫੌਜ ਦੇ ਜਵਾਨਾਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ। ਫੌਜ ਅਤੇ ਪੁਲਿਸ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਸੋਸ਼ਲ ਮੀਡੀਆ ਸਾਈਟ ਐਕਸ (ਪਹਿਲਾਂ ਟਵਿੱਟਰ) 'ਤੇ ਕਿਹਾ ਕਿ ਫੌਜ ਅਤੇ ਪੁਲਿਸ ਕਰਮਚਾਰੀਆਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ।
ਇਸ ਤੋਂ ਪਹਿਲਾਂ, ਕਸ਼ਮੀਰ ਦੱਖਣੀ ਜ਼ੋਨ ਪੁਲਿਸ ਦੁਆਰਾ ਦੱਸਿਆ ਗਿਆ ਸੀ ਕਿ ਫੌਜ ਅਤੇ ਪੁਲਿਸ ਕਰਮਚਾਰੀਆਂ ਦੇ ਸਾਂਝੇ ਆਪਰੇਸ਼ਨ ਦੇ ਹਿੱਸੇ ਵਜੋਂ ਉੜੀ ਦੇ ਹਥਲੰਗਾ ਖੇਤਰ ਵਿੱਚ ਅੱਤਵਾਦੀਆਂ ਨਾਲ ਮੁੱਠਭੇੜ ਹੋ ਰਹੀ ਹੈ। ਇਸ 'ਚ ਜਵਾਨਾਂ ਨੇ ਅੱਤਵਾਦੀਆਂ ਨੂੰ ਘੇਰ ਲਿਆ ਸੀ, ਜਿਸ 'ਚੋਂ ਇਕ ਅੱਤਵਾਦੀ ਮਾਰਿਆ ਗਿਆ ਹੈ।
#BaramullaEncounterUpdate: 01 terrorist killed. Search going on. Further details shall follow. https://t.co/22dP32S8dT
— Kashmir Zone Police (@KashmirPolice) September 16, 2023
ਇਸ ਤੋਂ ਇਲਾਵਾ ਅਨੰਤਨਾਗ ਦੇ ਕੋਕਰਨਾਗ 'ਚ ਵੀ ਜਵਾਨਾਂ ਨੇ ਅੱਤਵਾਦੀਆਂ ਖਿਲਾਫ ਕਮਾਨ ਸੰਭਾਲ ਲਈ ਹੈ। ਸੁਰੱਖਿਆ ਬਲਾਂ ਦਾ ਆਪਰੇਸ਼ਨ ਚੌਥੇ ਦਿਨ ਵੀ ਜਾਰੀ ਹੈ। ਅੱਤਵਾਦੀਆਂ ਦੀਆਂ ਗਤੀਵਿਧੀਆਂ 'ਤੇ ਵੀ ਆਸਮਾਨ ਤੋਂ ਨਜ਼ਰ ਰੱਖੀ ਜਾ ਰਹੀ ਹੈ। ਅਨੰਤਨਾਗ ਦੇ ਪਹਾੜੀ ਇਲਾਕਿਆਂ ਦੇ ਜੰਗਲਾਂ 'ਚ ਲੁਕੇ ਅੱਤਵਾਦੀਆਂ ਨੂੰ ਲੱਭਣ ਲਈ ਹੈਲੀਕਾਪਟਰਾਂ ਅਤੇ ਡਰੋਨ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ। ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਕਿਹਾ ਕਿ ਘਾਟੀ 'ਚੋਂ ਹਰ ਅੱਤਵਾਦੀ ਦਾ ਖਾਤਮਾ ਕੀਤਾ ਜਾਵੇਗਾ।
ਅੱਤਵਾਦੀ ਪਹਾੜੀ ਤੋਂ ਗੋਲੀਬਾਰੀ ਕਰ ਰਹੇ ਹਨ
ਪੁਲਿਸ ਮੁਤਾਬਕ ਅਨੰਤਨਾਗ ਦੇ ਪਹਾੜੀ ਇਲਾਕੇ 'ਚ ਲੁਕੇ ਅੱਤਵਾਦੀ ਉਚਾਈ ਤੋਂ ਗੋਲੀਬਾਰੀ ਕਰ ਰਹੇ ਹਨ। ਇਸ ਮੁਕਾਬਲੇ ਵਿੱਚ ਫੌਜ ਦਾ ਇੱਕ ਕਰਨਲ, ਇੱਕ ਮੇਜਰ, ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਡੀਐਸਪੀ ਅਤੇ ਇੱਕ ਸਿਪਾਹੀ ਸ਼ਹੀਦ ਹੋ ਗਿਆ ਸੀ। ਇਸ ਤੋਂ ਬਾਅਦ ਪੈਰਾ ਕਮਾਂਡੋਜ਼ ਨੂੰ ਵੀ ਬੁਲਾਇਆ ਗਿਆ। ਅੱਤਵਾਦੀ ਕਾਫੀ ਉਚਾਈ 'ਤੇ ਹੋਣ ਕਾਰਨ ਉਨ੍ਹਾਂ ਦੇ ਸਹੀ ਟਿਕਾਣੇ ਦਾ ਪਤਾ ਨਹੀਂ ਲੱਗ ਰਿਹਾ ਹੈ ਅਤੇ ਉਹ ਲਗਾਤਾਰ ਆਪਣਾ ਟਿਕਾਣਾ ਬਦਲ ਰਹੇ ਹਨ। ਅੱਤਵਾਦੀ ਉਚਾਈ 'ਤੇ ਹੋਣ ਕਾਰਨ ਆਪਰੇਸ਼ਨ ਦੌਰਾਨ ਫੌਜ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ 'ਚ ਸਫਲ ਰਹੇ ਅਤੇ ਜਿਸ ਕਰਕੇ ਇਹ ਜਵਾਨ ਸ਼ਹੀਦ ਹੋ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।