ਨਵੀਂ ਦਿੱਲੀ: ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ ਪੈਨਸ਼ਨ ਲੈਣ ਲਈ ਆਧਾਰ ਕਾਰਡ ਜ਼ਰੂਰੀ ਨਹੀਂ। ਮੰਤਰੀ ਨੇ ਕਿਹਾ ਕਿ ਕਈ ਰਿਟਾਇਰ ਹੋ ਚੁੱਕੇ ਮੁਲਾਜ਼ਮਾਂ ਨੂੰ ਆਧਾਰ ਕਾਰਡ ਬੈਂਕ ਖਾਤੇ ਨਾਲ ਜੁੜਿਆ ਨਾ ਹੋਣ ਕਰਕੇ ਪੈਨਸ਼ਨ ਲੈਣ 'ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।


 

ਉਨ੍ਹਾਂ ਕਿਹਾ ਕਿ ਆਧਾਰ ਸਿਰਫ 12 ਅੱਖਰਾਂ ਦਾ ਪਛਾਣ ਪੱਤਰ ਹੈ ਜੋ ਰਿਹਾਇਸ਼ੀ ਪਤੇ ਦਾ ਸਬੂਤ ਦਿੰਦਾ ਹੈ। ਜ਼ਿਕਰਯੋਗ ਹੈ ਕਿ 48.41 ਲੱਖ ਕੇਂਦਰੀ ਮੁਲਾਜ਼ਮ ਹਨ ਜਦਕਿ 61.17 ਲੱਖ ਮੁਲਾਜ਼ਮ ਪੈਨਸ਼ਨ ਦੀਆਂ ਸੇਵਾਵਾਂ ਲੈ ਰਹੇ ਹਨ।

ਕੇਂਦਰੀ ਮੰਤਰੀ ਨੇ ਮੁਲਾਜ਼ਮਾਂ ਦੀ ਭਲਾਈ ਲਈ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਘੱਟੋ-ਘੱਟ ਪੈਨਸ਼ਨ ਵਧਾ ਕੇ 9,000 ਕਰ ਦਿੱਤੀ ਗਈ। ਇਸੇ ਤਰ੍ਹਾਂ ਮੈਡੀਕਲ ਭੱਤੇ 'ਚ ਵੀ ਵਾਧਾ ਕਰਦਿਆਂ ਇਸ ਨੂੰ 10,000 ਤੱਕ ਵਧਾ ਦਿੱਤਾ ਗਿਆ।