AMU Controversy:  ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (AMU) ਦੇ ਬਾਹਰ ਗਣਤੰਤਰ ਦਿਵਸ ਸਮਾਰੋਹ ਦੌਰਾਨ ਨੈਸ਼ਨਲ ਕੈਡੇਟ ਕੋਰ (NCC) ਦੀ ਵਰਦੀ ਪਹਿਨੇ ਕੁਝ ਵਿਦਿਆਰਥੀਆਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਵਿਦਿਆਰਥੀ ਅੱਲ੍ਹਾ ਹੂ ਅਕਬਰ ਦੇ ਨਾਅਰੇ ਲਗਾਉਂਦੇ ਨਜ਼ਰ ਆ ਰਹੇ ਹਨ। ਸੂਤਰਾਂ ਅਨੁਸਾਰ ਜਦੋਂ ਇਹ ਧਾਰਮਿਕ ਨਾਅਰੇਬਾਜ਼ੀ ਕੀਤੀ ਗਈ ਤਾਂ ਯੂਨੀਵਰਸਿਟੀ ਦੇ ਵੀਸੀ ਵੀ ਉੱਥੇ ਮੌਜੂਦ ਸਨ।


ਵੀਡੀਓ ਵਾਇਰਲ ਹੋਣ ਤੋਂ ਬਾਅਦ ਅਲੀਗੜ੍ਹ ਪੁਲਿਸ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਨਾਅਰੇਬਾਜ਼ੀ ਕਰਨ ਵਾਲੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਵਾਇਰਲ ਵੀਡੀਓ ਵਿੱਚ, ਐਨਸੀਸੀ ਦੀ ਵਰਦੀ ਪਹਿਨੇ ਅਤੇ ਇਸ ਦਾ ਝੰਡਾ ਚੁੱਕੀ ਕੁਝ ਵਿਦਿਆਰਥੀ ਤਿਰੰਗੇ ਦੇ ਕੋਲ "ਅੱਲ੍ਹਾ ਹੂ ਅਕਬਰ" ਦੇ ਨਾਅਰੇ ਲਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਇਹ ਵੀਡੀਓ ਵੀਰਵਾਰ ਨੂੰ ਗਣਤੰਤਰ ਦਿਵਸ ਸਮਾਰੋਹ ਦੌਰਾਨ ਏਐਮਯੂ ਕੈਂਪਸ ਦੇ ਬਾਹਰ ਸ਼ੂਟ ਕੀਤਾ ਗਿਆ ਸੀ।






ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ


ਘਟਨਾ ਤੋਂ ਬਾਅਦ ਅਲੀਗੜ੍ਹ ਦੇ ਐਸਪੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਨਾਅਰੇਬਾਜ਼ੀ ਕਰਨ ਵਾਲੇ ਵਿਦਿਆਰਥੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਏਐਮਯੂ ਦੇ ਪ੍ਰੋਕਟਰ ਵਸੀਮ ਅਲੀ ਨੇ ਦਾਅਵਾ ਕੀਤਾ ਹੈ ਕਿ ਉੱਥੇ ਇੱਕ ਲੜਕਾ ਨਾਅਰੇਬਾਜ਼ੀ ਕਰ ਰਿਹਾ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਸੀ।


ਪ੍ਰੋਕਟਰ ਅਨੁਸਾਰ ਵਿਦਿਆਰਥੀ ਯੂਨੀਵਰਸਿਟੀ ਦੇ ਗੇਟ 'ਤੇ ਨਾਅਰੇਬਾਜ਼ੀ ਕਰ ਰਿਹਾ ਸੀ ਅਤੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਵਿਦਿਆਰਥੀ ਦੀ ਪਛਾਣ ਹੋਣ ਤੋਂ ਬਾਅਦ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਵਸੀਮ ਅਲੀ ਨੇ ਇਹ ਵੀ ਕਿਹਾ, 'ਯੂਨੀਵਰਸਿਟੀ ਵਿੱਚ ਸਾਰੇ ਰਾਸ਼ਟਰੀ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਏ ਜਾਂਦੇ ਹਨ।'


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।