Rajasthan Election 2023: ਆਮ ਆਦਮੀ ਪਾਰਟੀ (AAP ) ਨੇ ਸ਼ਨੀਵਾਰ ਨੂੰ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। AAP  ਪਾਰਟੀ ਨੇ ਆਪਣੀ ਦੂਜੀ ਸੂਚੀ ਵਿੱਚ 21 ਉਮੀਦਵਾਰ ਖੜ੍ਹੇ ਕੀਤੇ ਹਨ। 'ਆਪ' ਨੇ ਵੀਰਵਾਰ ਨੂੰ 23 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਦੱਸਣਯੋਗ ਹੈ ਕਿ ਰਾਜਸਥਾਨ ਵਿਧਾਨ ਸਭਾ ਦੀਆਂ 200 ਸੀਟਾਂ ਲਈ 25 ਨਵੰਬਰ ਨੂੰ ਵੋਟਿੰਗ ਹੋਣੀ ਹੈ।


ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਬੀਕਾਨੇਰ ਪੱਛਮੀ ਤੋਂ ਮਨੀਸ਼ ਸ਼ਰਮਾ, ਰਤਨਗੜ੍ਹ ਤੋਂ ਡਾ: ਸੰਜੂ ਬਾਲਾ, ਸੀਕਰ ਤੋਂ ਝਬਰ ਸਿੰਘ ਖਿਚੜ, ਸ਼ਾਹਪੁਰਾ ਤੋਂ ਰਾਮੇਸ਼ਵਰ ਪ੍ਰਸਾਦ ਸੈਣੀ, ਚੌਮੂ ਤੋਂ ਹੇਮੰਤ ਕੁਮਾਰ ਕੁਮਾਵਤ, ਜਦਕਿ ਅਰਚਿਤ ਗੁਪਤਾ ਨੂੰ ਸਿਵਲ ਲਾਈਨ ਤੋਂ ਉਮੀਦਵਾਰ ਬਣਾਇਆ ਗਿਆ ਹੈ।



ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ, ਜਿਸ ਵਿੱਚ 23 ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਸਨ। ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿੱਚ ਨਵਲਗੜ੍ਹ ਤੋਂ ਵਰਿੰਦਰ ਦੋਤਾਸਰਾ, ਗੰਗਾਨਗਰ ਤੋਂ ਹਰੀਸ਼ ਰਹੇਜਾ, ਰਾਏਸਿੰਘਨਗਰ ਤੋਂ ਧੰਨਾ ਰਾਮ ਮੇਘਵਾਲ, ਭਾਦਰਾ ਤੋਂ ਮਹੰਤ ਰੂਪਨਾਥ, ਪਿਲਾਨੀ ਤੋਂ ਰਾਜਿੰਦਰ ਮਾਵਾਰ ਅਤੇ ਨਵਲਗੜ੍ਹ ਤੋਂ ਵਿਜੇਂਦਰ ਦੋਤਾਸਰਾ ਨੂੰ ਉਮੀਦਵਾਰ ਬਣਾਇਆ ਹੈ।



ਦੱਸਣਯੋਗ ਹੈ ਕਿ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਤੀਜੀ ਅਤੇ ਭਾਰਤੀ ਜਨਤਾ ਪਾਰਟੀ ਨੇ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੂੰ ਝਾਲਰਾਪਟਨ ਤੋਂ ਉਮੀਦਵਾਰ ਬਣਾਇਆ ਹੈ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ