Himachal Pradesh Election: ਆਮ ਆਦਮੀ ਪਾਰਟੀ ਨੇ ਸ਼ੁਰੂ ਕੀਤੀ ਬਦਲਾਅ ਯਾਤਰਾ, 68 ਵਿਧਾਨ ਸਭਾ ਹਲਕਿਆਂ ਨੂੰ ਲੈ ਕੇ ਬਣਾਇਆ ਗਿਆ ਖਾਸ ਪਲਾਨ
ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ 'ਚ ਆਮ ਆਦਮੀ ਪਾਰਟੀ ਨੇ ਬਦਲਾਅ ਯਾਤਰਾ ਸ਼ੁਰੂ ਕੀਤੀ ਹੈ।
Himachal Pradesh Election 2022: ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ 'ਚ ਆਮ ਆਦਮੀ ਪਾਰਟੀ ਨੇ ਬਦਲਾਅ ਯਾਤਰਾ ਸ਼ੁਰੂ ਕੀਤੀ ਹੈ। ਬਦਲਾਅ ਯਾਤਰਾ ਰਾਹੀਂ ਆਮ ਆਦਮੀ ਪਾਰਟੀ ਦਾ ਉਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨਾ ਹੈ।
ਬੁੱਧਵਾਰ ਤੋਂ ਆਮ ਆਦਮੀ ਪਾਰਟੀ ਨੇ ਹਮੀਰਪੁਰ, ਨਾਹਨ ਤੇ ਕਾਰਸੋਗ ਵਿਧਾਨ ਸਭਾ ਹਲਕਿਆਂ ਵਿੱਚ ਬਦਲਾਅ ਯਾਤਰਾ ਸ਼ੁਰੂ ਕੀਤੀ ਹੈ। ਇਸ ਦੌਰੇ ਦੌਰਾਨ ਆਮ ਆਦਮੀ ਪਾਰਟੀ ਡੋਰ-ਟੂ-ਡੋਰ ਪ੍ਰੋਗਰਾਮ ਕਰ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਿੱਲੀ ਤੇ ਪੰਜਾਬ ਵਿੱਚ ਆਪਣੀਆਂ ਸਰਕਾਰਾਂ ਵੱਲੋਂ ਬਣਾਈਆਂ ਜਾ ਰਹੀਆਂ ਨੀਤੀਆਂ ਦਾ ਵੀ ਪ੍ਰਚਾਰ ਕਰ ਰਹੀ ਹੈ।
ਆਮ ਆਦਮੀ ਪਾਰਟੀ ਦੀ ਹਿਮਾਚਲ ਪ੍ਰਦੇਸ਼ ਇਕਾਈ ਦੇ ਬੁਲਾਰੇ ਪੰਕਜ ਨੇ ਦਾਅਵਾ ਕੀਤਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸਾਰੇ 68 ਵਿਧਾਨ ਸਭਾ ਹਲਕਿਆਂ ਵਿੱਚ ਬਦਲਾਅ ਯਾਤਰਾ ਕੱਢੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਦੌਰੇ ਦੌਰਾਨ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨਾਲ ਸਿੱਖਿਆ, ਸਿਹਤ ਤੇ ਰੁਜ਼ਗਾਰ ਦੇ ਮੁੱਦੇ 'ਤੇ ਗੱਲਬਾਤ ਕੀਤੀ ਜਾਵੇਗੀ।
ਭਾਜਪਾ ਕਰ ਰਹੀ ਇਹ ਦਾਅਵਾ
ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਅਤੇ ਕਾਂਗਰਸ ਦੇ ਬਦਲ ਵਜੋਂ ਆਪਣੇ ਆਪ ਨੂੰ ਪੇਸ਼ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਵਿੱਚ ਦਾਖ਼ਲ ਹੋ ਗਈ ਸੀ। ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਪਿਛਲੇ ਦੋ ਮਹੀਨਿਆਂ ਵਿੱਚ ਕਈ ਵਾਰ ਸੂਬੇ ਦਾ ਦੌਰਾ ਕਰ ਚੁੱਕੇ ਹਨ।
ਇਸ ਤੋਂ ਇਲਾਵਾ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵਿੱਚ ਵੀ ਦੋ ਰੈਲੀਆਂ ਕੀਤੀਆਂ ਹਨ। ਹਾਲਾਂਕਿ ਭਾਜਪਾ ਆਗੂ ਲਗਾਤਾਰ ਇਹ ਦਾਅਵਾ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਵੱਡੀ ਤਾਕਤ ਬਣ ਕੇ ਨਹੀਂ ਉਭਰ ਸਕੇਗੀ। ਆਮ ਆਦਮੀ ਪਾਰਟੀ ਦੇ ਕਈ ਆਗੂ ਪਿਛਲੇ ਮਹੀਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।