ਚੰਡੀਗੜ੍ਹ: ਕਿਸਾਨ ਅੰਦੋਲਨ ਨਾਲ ਦੇਸ਼ ਵਿੱਚ ਬਣੇ ਨਵੇਂ ਸਿਆਸੀ ਮਾਹੌਲ ਨੇ ਆਮ ਆਦਮੀ ਪਾਰਟੀ ਦੇ ਹੌਸਲੇ ਬੁਲੰਦ ਕਰ ਦਿੱਤੇ ਹਨ। ਪਾਰਟੀ ਨੂੰ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ ਵਿੱਚ ਵੀ ਚੰਗਾ ਭਵਿੱਖ ਆਉਣ ਲੱਗਾ ਹੈ। ਪਾਰਟੀ ਸੂਤਰਾਂ ਦਾ ਮੰਨਣਾ ਹੈ ਕਿ ਕਿਸਾਨ ਅੰਦੋਲਨ ਨਾਲ ਮੋਦੀ ਲਹਿਰ ਲੋਪ ਹੋਣ ਲੱਗੀ ਹੈ। ਇਸ ਲਈ ਆਮ ਆਦਮੀ ਪਾਪਟੀ ਜਨਤਾ ਨੂੰ ਚੰਗਾ ਬਦਲ ਦੇਵੇਗੀ।

ਦਰਅਸਲ ਆਮ ਆਦਮੀ ਪਾਰਟੀ ਲਗਾਤਾਰ ਤੀਜੀ ਵਾਰ ਦਿੱਲੀ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਦਰਜ ਕਰਨ ਮਗਰੋਂ ਦੇਸ਼ ਦੇ ਹੋਰ ਸੂਬਿਆਂ ਵਿੱਚ ਭਵਿੱਖ ਤਲਾਸ਼ ਰਹੀ ਹੈ। ਕਿਸਾਨ ਅੰਦੋਲਨ ਨੇ ਪਾਰਟੀ ਦੇ ਹੌਸਲੇ ਵਧਾਏ ਹਨ। ਇਸ ਲਈ ਪਾਰਟੀ ਨੇ ਹੋਰਨਾਂ ਰਾਜਾਂ ਵਿੱਚ ਵੀ ਆਪਣਾ ਆਧਾਰ ਮਜ਼ਬੂਤ ਕਰਨ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਲਈ ‘ਆਪ’ (AAP) ਨੇ ਸਾਰੇ ਰਾਜਾਂ ਵਿੱਚ ਪਾਰਟੀ ਨੂੰ ਜਥੇਬੰਦਕ ਤੌਰ ਉੱਤੇ ਮਜ਼ਬੂਤ ਕਰਨਾ ਤੇਜ਼ ਕਰ ਦਿੱਤਾ ਹੈ।

ਪੰਜਾਬ ’ਚ ਮੋਬਾਈਲ ਟਾਵਰ ਤੋੜਨ ’ਤੇ ਰਾਜਪਾਲ ਦੀ ਸਖ਼ਤੀ, ਮੁੱਖ ਸਕੱਤਰ ਤੇ ਡੀਜੀਪੀ ਤਲਬ

ਪਾਰਟਾ ਸੂਤਰਾਂ ਮੁਤਾਬਕ ਉੱਤਰਾਖੰਡ, ਉੱਤਰ ਪ੍ਰਦੇਸ਼ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਗੁਜਰਾਤ ’ਚ ਵੀ ਆਪਣਾ ਵਿਸਤਾਰ ਕਰਨ ਦੀ ਤਿਆਰੀ ਵਿੱਚ ਹੈ। ਪਾਰਟੀ ਗੁਜਰਾਤ ਦੀਆਂ ਸਥਾਨਕ ਇਕਾਈਆਂ ਦੀਆਂ ਚੋਣਾਂ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਵਿੱਚ ਵੀ ਆਪਣੇ ਉਮੀਦਵਾਰ ਉਤਾਰੇਗੀ। ਗੁਜਰਾਤ ਲਈ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਵਾਗਡੋਰ ਸੰਭਾਲ ਲਈ ਹੈ। ਇਸ ਬਾਰੇ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਦੇ ਲੋਕ ਭਾਜਪਾ ਦੀ ਹਕੂਮਤ ਤੋਂ ਤੰਗ ਆ ਚੁੱਕੇ ਹਨ। ਕਾਂਗਰਸ ਖ਼ਤਮ ਹੋ ਚੁੱਕੀ ਹੈ।

ਇਸ ਤੋਂ ਪਹਿਲਾਂ ਪਾਰਟੀ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ ਨੇ ਐਲਾਨ ਕੀਤਾ ਕਿ ‘ਆਪ’ ਦੁੱਗਣੀ ਤਾਕਤ ਨਾਲ ਵਿਧਾਨ ਸਭਾ ਚੋਣਾਂ 2022 ਲੜੇਗੀ। ਗੁਜਰਾਤ ਦੇ ਸਾਰੇ ਸਾਥੀ ਤਬਦੀਲੀ ਦੀ ਇਸ ਜੰਗ ਵਿੱਚ ਤਨ, ਮਨ ਤੇ ਧਨ ਨਾਲ ਸਹਿਯੋਗ ਦੇਣ। ਇਸੇ ਵਰ੍ਹੇ ਫ਼ਰਵਰੀ ਮਹੀਨੇ ਹੋਈਆਂ ਦਿੱਲੀ ਵਿਧਾਨ ਸਭਾ ਚੋਣਾਂ ’ਚ ਧਮਾਕੇਦਾਰ ਜਿੱਤ ਦਰਜ ਕਰਦਿਆਂ ਆਮ ਆਦਮੀ ਪਾਰਟੀਆਂ ਨੇ 70 ਵਿੱਚੋਂ 62 ਸੀਟਾਂ ਹਾਸਲ ਕੀਤੀਆਂ ਹਨ ਤੇ ਰਾਜ ਵਿੱਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਈ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904