ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਸੰਸਦ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਘਿਰਾਓ ਕੀਤਾ। ਇਸ ਦੌਰਾਨ ਆਪ ਦੇ ਆਗੂਆਂ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤੇ ਭਗਵੰਤ ਮਾਨ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਸੰਸਦ ਵਿੱਚ ਪੀਐਮ ਮੋਦੀ ਸਾਹਮਣੇ ਨਾਅਰੇਬਾਜ਼ੀ ਕੀਤੀ।


ਸੰਸਦ ਮੈਂਬਰ ਸੰਜੇ ਸਿੰਘ ਨੇ ਸੰਸਦ ਭਵਨ ਦੀ ਵੀਡੀਓ ਸਾਂਝੀ ਕਰਦਿਆਂ ਕਿਹਾ, “ਬਹਿਰੇ ਕੰਨਾਂ ਦੀ ਸਰਕਾਰ ਨੂੰ ਜਾਗਰੂਕ ਕਰਨ ਲਈ ਤਾਨਾਸ਼ਾਹ ਸਰਕਾਰ ਨੂੰ ਜਗਾਉਣ ਲਈ ਸੰਸਦ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਕਿਸਾਨ ਦੇ ਹੱਕ 'ਚ ਹੰਗਾਮਾ ' ਕਿਸਾਨ ਵਿਰੋਧੀ ਕਾਲੇ ਕਾਨੂੰਨ ਨੂੰ ਵਾਪਸ ਲਓ' ਅੰਨਦਾਤਾ ਨੂੰ ਅੱਤਵਾਦੀ ਕਹਿਣਾ ਬੰਦ ਕਰੋ।"

ਮੋਦੀ ਵਾਜਪਾਈ ਸੰਸਦ ਦੇ ਕੇਂਦਰੀ ਹਾਲ ਵਿੱਚ

ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਦੇ ਕੇਂਦਰੀ ਹਾਲ ਵਿਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਪੰਡਿਤ ਮਦਨ ਮੋਹਨ ਮਾਲਵੀਆ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੇ। ਮੋਦੀ ਨੇ ਸੰਸਦ ਵਿੱਚ ‘ਅਟਲ ਬਿਹਾਰੀ ਵਾਜਪਾਈ: ਏਕ ਸਮ੍ਰਿਤੀ ਖੰਡ’ ਨਾਂ ਦੀ ਕਿਤਾਬ ਵੀ ਜਾਰੀ ਕੀਤੀ।

ਇਸ ਮੌਕੇ ਲੋਕ ਸਭਾ ਸਪੀਕਰ ਓਮ ਬਿਰਲਾ, ਲੋਕ ਸਭਾ ਵਿੱਚ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਤੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਮੁਲਾਇਮ ਸਿੰਘ ਵੀ ਮੌਜੂਦ ਸੀ। ਕਿਤਾਬ ਰਿਲੀਜ਼ ਹੋਣ ਤੋਂ ਬਾਅਦ ‘ਆਪ’ ਦੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ।

Merry Christmas: ਕ੍ਰਿਸਮਸ ਦਾ ਭਾਰਤ 'ਚ ਇਤਿਹਾਸ, ਜਾਣੋ ਦਿਲਚਸਪ ਤੱਥ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904