ਰੋਹਤਕ: ਹਰਿਆਣਾ ਦੇ ਪਿੰਡਾਂ ‘ਚ ਖੁੱਲ੍ਹਣ ਵਾਲੇ ਸ਼ਰਾਬ ਦੇ ਠੇਕੇ ਬੰਦ ਕੀਤੇ ਜਾਣ ਦੇ ਮਾਮਲੇ ‘ਤੇ ਇੱਕ ਵਾਰ ਫੇਰ ਸਿਆਸਤ ਸ਼ੁਰੂ ਹੋ ਗਈ ਹੈ। ਬੀਜੇਪੀ ਤੇ ਜਜਪਾ ਦੋਵਾਂ ਹੀ ਪਾਰਟੀਆਂ ਸੱਤਾ ‘ਚ ਹਨ ਤੇ ਆਪਣੇ ਚੋਣ ਮਨੋਰਥ ਪੱਤਰ ‘ਚ ਦੋਵਾਂ ਹੀ ਪਾਰਟੀਆਂ ਨੇ ਪਿੰਡ ਤੋਂ ਸ਼ਰਾਬ ਦੇ ਠੇਕੇ ਬਾਹਰ ਕਰਨ ਦਾ ਵਾਅਦਾ ਕੀਤਾ ਸੀ।

ਇਸ ਤੋਂ ਬਾਅਦ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਵੀ ਸਰਕਾਰ ‘ਤੇ ਹਮਲਾ ਕੀਤਾ ਹੈ। ਸੂਬੇ ਦੇ ਪ੍ਰਧਾਨ ਨਵੀਨ ਜੈਹਿੰਦ ਨੇ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਨਹੀਂ ਬਦਲਿਆ ਤਾਂ ਉਹ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਨੂੰ ਸ਼ਰਾਬ ਦੀਆਂ ਬੋਤਲਾਂ ਗਿਫਟ ਕਰਨਗੇ। ਇੰਨਾ ਹੀ ਨਹੀਂ ਇਹ ਮਾਮਲਾ ਉਨ੍ਹਾਂ ਨੇ ਵਿਧਾਨ ਸਭਾ ‘ਚ ਮੁੱਦਾ ਚੁੱਕਣ ਤੇ ਸੂਬੇ ਦੇ ਵਿਰੋਧੀ ਧੀਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੂੰ ਵੀ ਸ਼ਰਾਬ ਦੀ ਬੋਤਲਾਂ ਗਿਫਟ ਕਰਨ ਦੀ ਗੱਲ ਕਹੀ।

ਉਨ੍ਹਾਂ ਨੇ ਰੋਹਤਕ ‘ਚ ਦੋਵਾਂ ਪਾਰਟੀਆਂ ਦੇ ਮੈਨੀਫੇਸਟੋ ‘ਤੇ ਗੱਲ ਕੀਤੀ ਜਿਸ ‘ਚ ਉਨ੍ਹਾਂ ਨੇ ਮੀਡੀਆ ਨੂੰ ਕਿਹਾ ਕਿ ਹੁਣ ਦੋਵੇਂ ਪਾਰਟੀਆਂ ਬਦਲ ਗਈਆਂ ਹਨ ਤੇ ਉਨ੍ਹਾਂ ਨੇ ਕੰਡੀਸ਼ਨ ਲਗਾਈ ਹੈ ਕਿ 10% ਲੋਕ ਸਹਿਮਤ ਹੁੰਦੇ ਹਨ ਤਾਂ ਹੀ ਕਿਸੇ ਪਿੰਡ ਵਿੱਚੋਂ ਸ਼ਰਾਬ ਦੇ ਠੇਕੇ ਬਾਹਰ ਹੋ ਸਕਣਗੇ। ਜੈਸਿੰਘ ਦਾ ਕਹਿਣਾ ਹੈ ਕਿ ਇਹ ਲੋਕਾਂ ਨਾਲ ਧੋਖਾ ਹੈ। ਸੱਤਾਧਾਰੀ ਪਾਰਟੀ ਹੁਣ ਆਪਣੇ ਵਾਅਦਿਆਂ ਤੋਂ ਮੁਕਰ ਰਹੀ ਹੈ।