Arvind Kejriwal News: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਭੇਜੇ ਗਏ ਗੁੰਡਿਆਂ ਨੇ ਅਰਵਿੰਦ ਕੇਜਰੀਵਾਲ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ।


ਹੋਰ ਪੜ੍ਹੋ : ਰਤਨ ਟਾਟਾ ਦੀ 10,000 ਕਰੋੜ ਰੁਪਏ ਦੀ ਵਸੀਅਤ ਦੇ ਕੌਣ-ਕੌਣ ਹੱਕਦਾਰ? ਆਪਣੇ ਕੁੱਤੇ Tito ਤੋਂ ਲੈ ਕੇ ਆਪਣੇ ਬਟਲਰ, ਭਰਾ ਅਤੇ ਸ਼ਾਂਤਨੂ ਨਾਇਡੂ ਲਈ ਪਿੱਛੇ ਕੀ-ਕੀ ਛੱਡ ਗਏ!


ਆਮ ਆਦਮੀ ਪਾਰਟੀ ਨੇ ਬੀਜੇਪੀ 'ਤੇ ਵੱਡਾ ਇਲਜ਼ਾਮ ਲਗਾਇਆ ਹੈ। ਦਿੱਲੀ ਦੇ ਮੰਤਰੀ ਅਤੇ 'ਆਪ' ਦੇ ਬੁਲਾਰੇ ਸੌਰਭ ਭਾਰਦਵਾਜ ਨੇ ਕਿਹਾ ਕਿ ਭਾਜਪਾ ਦੇ ਗੁੰਡਿਆਂ ਨੇ ਦਿੱਲੀ ਦੇ ਵਿਕਾਸਪੁਰੀ 'ਚ ਅਰਵਿੰਦ ਕੇਜਰੀਵਾਲ ਦੀ ਪਦਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਮਲਾ ਭਾਜਪਾ ਨੇ ਕੀਤਾ ਹੈ।


 



ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਭਾਜਪਾ ਵਾਲਿਆਂ ਨੂੰ ਨਹੀਂ ਰੋਕਿਆ। ਸੌਰਭ ਭਾਰਦਵਾਜ ਨੇ ਕਿਹਾ ਕਿ ਜਦੋਂ ਈਡੀ, ਸੀਬੀਆਈ ਅਤੇ ਜੇਲ੍ਹ ਵਿੱਚ ਵੀ ਗੱਲ ਨਹੀਂ ਬਣੀ ਤਾਂ ਹੁਣ ਭਾਜਪਾ ਵਾਲੇ ਅਰਵਿੰਦ ਕੇਜਰੀਵਾਲ 'ਤੇ ਹਮਲੇ ਕਰ ਰਹੇ ਹਨ। ਜੇਕਰ ਉਨ੍ਹਾਂ ਨੂੰ ਕੁਝ ਹੋਇਆ ਤਾਂ ਇਸ ਦੀ ਸਿੱਧੇ ਤੌਰ 'ਤੇ ਭਾਜਪਾ ਜ਼ਿੰਮੇਵਾਰ ਹੋਵੇਗੀ।


 



ਮਨੀਸ਼ ਸਿਸੋਦੀਆ 'ਤੇ ਵੀ ਸਾਧਿਆ ਨਿਸ਼ਾਨਾ


ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੇ ਕਿਹਾ, "ਅਰਵਿੰਦ ਕੇਜਰੀਵਾਲ ਜੀ 'ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਚਿੰਤਾਜਨਕ ਹੈ। ਇਸ ਤੋਂ ਸਾਫ਼ ਹੈ ਕਿ ਇਹ ਹਮਲਾ ਭਾਜਪਾ ਨੇ ਆਪਣੇ ਗੁੰਡਿਆਂ ਰਾਹੀਂ ਕਰਵਾਇਆ ਹੈ। ਜੇਕਰ ਅਰਵਿੰਦ ਕੇਜਰੀਵਾਲ ਜੀ ਨੂੰ ਕੁਝ ਹੋਇਆ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਉਨ੍ਹਾਂ ਦੀ ਹੋਵੇਗੀ। "ਅਸੀਂ ਨਹੀਂ ਡਰਾਂਗੇ - ਆਮ ਆਦਮੀ ਪਾਰਟੀ ਆਪਣੇ ਮਿਸ਼ਨ 'ਤੇ ਡਟੀ ਰਹੇਗੀ।"



ਹੋਰ ਪੜ੍ਹੋ : ਕੋਚਿੰਗ ਸੈਂਟਰ ਹੈ ਜਾਂ ਟਾਰਚਰ ਸੈਂਟਰ? NEET ਦੇ ਵਿਦਿਆਰਥੀਆਂ ਨੂੰ ਡੰਡੇ ਨਾਲ ਕੁੱਟਦੇ ਹੋਏ ਦਿਖਾਈ ਦਿੱਤਾ ਟੀਚਰ, ਵੀਡੀਓ ਵਾਇਰਲ


ਵੀਡੀਓ ਜਾਰੀ ਕਰਦੇ ਹੋਏ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, "ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਵਿਕਾਸਪੁਰੀ ਇਲਾਕੇ 'ਚ ਆਪਣੀ ਪਦਯਾਤਰਾ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ 'ਤੇ ਭਾਰਤੀ ਜਨਤਾ ਪਾਰਟੀ ਦੇ ਲੋਕਾਂ ਵੱਲੋਂ ਹਮਲਾ ਕੀਤਾ ਗਿਆ, ਇਹ ਬਹੁਤ ਦੁੱਖ ਦੀ ਗੱਲ ਹੈ। ਇਹ ਇੱਕ ਗੰਭੀਰ ਮਾਮਲਾ ਹੈ।''






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।