AAP Candidate List: ਆਮ ਆਦਮੀ ਪਾਰਟੀ ਨੇ ਹਿਮਾਚਲ ਵਿਧਾਨ ਸਭਾ ਚੋਣਾਂ ਲਈ 54 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
Himachal AAP Candidate List: ਆਮ ਆਦਮੀ ਪਾਰਟੀ ਨੇ 12 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਦੇਰ ਰਾਤ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 54 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।
Himachal Vidhansabha AAP Candidate List: ਆਮ ਆਦਮੀ ਪਾਰਟੀ ਨੇ 12 ਨਵੰਬਰ ਨੂੰ ਹੋਣ ਵਾਲੀਆਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਬੁੱਧਵਾਰ ਦੇਰ ਰਾਤ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਕੁੱਲ 54 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।
ਇਸ ਤੋਂ ਪਹਿਲਾਂ 20 ਸਤੰਬਰ ਨੂੰ ‘ਆਪ’ ਨੇ 4 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਆਮ ਆਦਮੀ ਪਾਰਟੀ ਵੱਲੋਂ ਇਸ ਸੂਚੀ ਵਿੱਚ ਫਤਿਹਪੁਰ ਵਿਧਾਨ ਸਭਾ ਸੀਟ ਤੋਂ ਡਾਕਟਰ ਰਾਜਨ ਸੁਸ਼ਾਂਤ, ਨਗਰੋਟਾ ਤੋਂ ਉਮਾਕਾਂਤ ਡੋਗਰਾ, ਲਾਹੌਲ ਸਪਿਤੀ ਤੋਂ ਸੁਦਰਸ਼ਨ ਜਸਪ ਅਤੇ ਸ੍ਰੀ ਪਾਉਂਟਾ ਸਾਹਿਬ ਤੋਂ ਮਨੀਸ਼ ਠਾਕੁਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
MAJOR ANNOUNCEMENT‼️
— AAP (@AamAadmiParty) October 19, 2022
Our 2nd List of Candidates for the Himachal Pradesh Assembly Elections 2022 is OUT!
Best wishes to all 💐
हिमाचल देगा एक मौक़ा केजरीवाल को 🔥 pic.twitter.com/G6YxKansH0
ਸੂਬੇ 'ਚ 12 ਨਵੰਬਰ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਹਿਮਾਚਲ ਪ੍ਰਦੇਸ਼ ਵਿੱਚ ਕੁੱਲ 68 ਵਿਧਾਨ ਸਭਾ ਸੀਟਾਂ ਲਈ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਅਜਿਹੇ 'ਚ ਚੋਣਾਂ ਨੂੰ ਲੈ ਕੇ ਪੂਰੇ ਸੂਬੇ 'ਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ 17 ਅਕਤੂਬਰ ਤੋਂ ਸ਼ੁਰੂ ਹੋ ਗਈਆਂ ਹਨ। ਜਿਸ ਲਈ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਅਜਿਹੇ 'ਚ ਸੋਮਵਾਰ ਤੋਂ 25 ਅਕਤੂਬਰ ਤੱਕ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :