ਪੜਚੋਲ ਕਰੋ

'ਆਪ' ਵੱਲੋਂ ਮੋਦੀ ਸਰਕਾਰ ਗੈਰ-ਜ਼ਿੰਮੇਵਾਰ ਕਰਾਰ 

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀ ਸਰਕਾਰ ਕੋਲ ਆਪਣੇ ਹੀ ਦੇਸ਼ ਦੇ ਕਿਸਾਨਾਂ ਦੀਆਂ ਹੋਈਆ ਮੌਤਾਂ ਦਾ ਵੇਰਵਾ ਨਾ ਹੋਣਾ ਸਿੱਧ ਕਰਦਾ ਹੈ ਕਿ ਮੋਦੀ ਸਰਕਾਰ ਇਕ ਗੈਰਜ਼ਿੰਮੇਵਾਰ ਸਰਕਾਰ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਸੰਸਦ ਵਿੱਚ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆ ਚੁੱਕੇ ਕਿਸਾਨਾਂ ਦਾ ਕੋਈ ਅੰਕੜਾ ਨਾ ਹੋਣ ਸਬੰਧੀ ਦਿੱਤੇ ਬਿਆਨ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਰਵੱਈਆ ਕੇਂਦਰ ਸਰਕਾਰ ਦਾ ਆਪਣੇ ਦੇਸ਼ ਵਾਸੀਆਂ ਲਈ ਗੈਰ ਜ਼ਿੰਮੇਵਾਰ, ਅਣਮਨੁੱਖੀ ਅਤੇ ਹੰਕਾਰੀ ਹੋਣਾ ਸਿੱਧ ਕਰਦਾ ਹੈ।

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀ ਸਰਕਾਰ ਕੋਲ ਆਪਣੇ ਹੀ ਦੇਸ਼ ਦੇ ਕਿਸਾਨਾਂ ਦੀਆਂ ਹੋਈਆ ਮੌਤਾਂ ਦਾ ਵੇਰਵਾ ਨਾ ਹੋਣਾ ਸਿੱਧ ਕਰਦਾ ਹੈ ਕਿ ਮੋਦੀ ਸਰਕਾਰ ਇਕ ਗੈਰਜ਼ਿੰਮੇਵਾਰ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਕੇਂਦਰੀ ਮੰਤਰੀ ਨਰੇਂਦਰ ਤੋਮਰ ਵੱਲੋਂ ਇਹ ਕਹਿਣਾ ਕਿ ਕਿਸਾਨ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ ਇਹ ਅਣਮਨੁੱਖੀ ਅਤੇ ਹੰਕਾਰੀ ਵਿਵਹਾਰ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਖੇਤੀ ਬਾਰੇ ਨਵੇਂ ਕਾਨੂੰਨਾਂ ਨੂੰ ਆਪਣੇ ਲਈ ਮੌਤ ਦੇ ਵਰੰਟ ਦੱਸਦੇ ਆ ਰਹੇ ਹਨ, ਪਰ ਸਰਕਾਰ ਨੇ ਕਿਸਾਨਾਂ ਦੇ ਇਨ੍ਹਾਂ ਮੌਤਾਂ ਦੇ ਵਰੰਟ ਨੂੰ ਸਹੀ ਠਹਿਰਾਉਣ ਲਈ 7.95 ਕਰੋੜ ਰੁਪਏ ਖਰਚ ਕਰ ਦਿੱਤੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਪੱਖੀ ਕਾਨੂੰਨਾਂ ਦਾ ਪ੍ਰਚਾਰ ਕਰਨ ਲਈ ਖਜ਼ਾਨੇ ਦਾ ਕਰੋੜਾਂ ਰੁਪਏ ਖਰਚ ਕਰਨਾ ਸ਼ਹੀਦ ਕਿਸਾਨਾਂ ਦਾ ਅਪਮਾਨ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ ਕਰੀਬ 228 ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੇ ਪਰਿਵਾਰਾਂ ਲਈ ਕੋਈ ਯੋਜਨਾ ਨਾ ਹੋਣੀ ਬਹੁਤ ਹੀ ਨਿੰਦਣਯੋਗ ਹੈ। 

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਚੰਦ ਕਾਰਪੋਰੇਟ ਘਰਾਣਿਆਂ ਦੀ ਇੰਨੀ ਗੁਲਾਮ ਬਣ ਚੁੱਕੀ ਹੈ ਕਿ ਉਸ ਨੂੰ ਉਨ੍ਹਾਂ ਘਰਾਣਿਆਂ ਤੋਂ ਬਿਨਾਂ ਦੇਸ਼ ਦਾ ਹੋਰ ਕੋਈ ਨਾਗਰਿਕ ਸਰਕਾਰ ਨੂੰ ਦਿਖਾਈ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦਾ ਅੰਨ੍ਹਦਾਤਾ ਸੜਕਾਂ ਉੱਤੇ ਆਪਣੀ ਹੋਂਦ ਬਚਾਉਣ ਦੀ ਲੜਾਈ ਲੜਦਾ ਹੋਇਆ ਸ਼ਹੀਦ ਹੋ ਰਿਹਾ ਹੈ, ਪ੍ਰੰਤੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਣਜਾਣ ਬਣਕੇ ਹੋਸ਼ੀਆਂ ਗੱਲਾਂ ਕਰ ਰਹੇ ਹਨ।

ਟਾਪ ਹੈਡਲਾਈਨ

Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget