ਦਿੱਲੀ ਮੈਟਰੋ ਸੇਵਾ ਸ਼ੁਰੂ ਕਰਨ ਦੇ ਹੱਕ 'ਚ CM ਕੇਜਰੀਵਾਲ, ਕਿਹਾ-ਅਸੀਂ ਸੁਰੱਖਿਅਤ ਯਾਤਰਾ ਲਈ ਤਿਆਰ

ਏਬੀਪੀ ਸਾਂਝਾ Updated at: 23 Aug 2020 09:54 PM (IST)

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਮੈਟਰੋ ਸੇਵਾ ਸ਼ੁਰੂ ਕਰਨ ਬਾਰੇ ਇਕ ਮਹੱਤਵਪੂਰਣ ਨੁਕਤਾ ਉਠਾਇਆ ਹੈ। ਐਤਵਾਰ ਸ਼ਾਮ ਨੂੰ ਕਾਰੋਬਾਰੀਆਂ ਨਾਲ ਇੱਕ ਆਨਲਾਈਨ ਗੱਲਬਾਤ ਵਿੱਚ ਅਰਵਿੰਦ ਕੇਜਰੀਵਾਲ ਨੇ ਦਿੱਲੀ ਮੈਟਰੋ ਚਾਲਣ ਦੀ ਵਕਾਲਤ ਕੀਤੀ

NEXT PREV
ਨਵੀਂ ਦਿੱਲੀ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਮੈਟਰੋ ਸੇਵਾ ਸ਼ੁਰੂ ਕਰਨ ਬਾਰੇ ਇਕ ਮਹੱਤਵਪੂਰਣ ਨੁਕਤਾ ਉਠਾਇਆ ਹੈ। ਐਤਵਾਰ ਸ਼ਾਮ ਨੂੰ ਕਾਰੋਬਾਰੀਆਂ ਨਾਲ ਇੱਕ ਆਨਲਾਈਨ ਗੱਲਬਾਤ ਵਿੱਚ ਅਰਵਿੰਦ ਕੇਜਰੀਵਾਲ ਨੇ ਦਿੱਲੀ ਮੈਟਰੋ ਚਾਲਣ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਮੈਟਰੋ ਸੇਵਾ ਸ਼ੁਰੂ ਕਰਨਾ ਚਾਹੁੰਦੇ ਹਾਂ। ਇਸ ਦੇ ਲਈ ਅਸੀਂ ਕੇਂਦਰ ਸਰਕਾਰ ਨਾਲ ਵੀ ਗੱਲਬਾਤ ਕੀਤੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਇਸ ਬਾਰੇ ਜਲਦੀ ਹੀ ਕੋਈ ਫੈਸਲਾ ਲਵੇਗੀ।

ਇਹ ਵੀ ਪੜ੍ਹੋ: ਮੀਂਹ ਨਾਲ ਕਿਸਾਨਾਂ ਦੀ ਝੋਨੇ ਤੇ ਨਰਮੇ ਦੀ ਸੈਂਕੜੇ ਏਕੜ ਫਸਲ ਬਰਬਾਦ

ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਨਾਲ ਗੱਲਬਾਤ ਦੌਰਾਨ ਜਨਤਕ ਆਵਾਜਾਈ ਦਾ ਜ਼ਿਕਰ ਕਰਦਿਆਂ ਕਿਹਾ,

ਕੁਝ ਲੋਕਾਂ ਨੇ ਜਨਤਕ ਆਵਾਜਾਈ ਦੀ ਸਮੱਸਿਆ ਨੂੰ ਸਾਹਮਣੇ ਰੱਖਿਆ ਹੈ। ਮੇਰਾ ਮੰਨਣਾ ਹੈ ਕਿ ਜਨਤਕ ਟ੍ਰਾਂਸਪੋਰਟ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸੀਂ ਕੇਂਦਰ ਸਰਕਾਰ ਦੇ ਸਾਹਮਣੇ ਇਹ ਗੱਲ ਕਹੀ ਹੈ। ਮੈਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਦਿੱਲੀ ਨੂੰ ਬਾਕੀ ਰਾਜਾਂ ਨਾਲੋਂ ਥੋੜਾ ਵੱਖਰਾ ਸਮਝੋ।ਦਿੱਲੀ ਵਿੱਚ ਕੋਰੋਨਾ ਦੀ ਹਾਲਤ ਹੁਣ ਠੀਕ ਹੋ ਰਹੀ ਹੈ।ਦਿੱਲੀ ਵਿੱਚ ਅਸੀਂ ਮੈਟਰੋ ਖੋਲ੍ਹਣਾ ਚਾਹੁੰਦੇ ਹਾਂ। ਬਾਕੀ ਦੇਸ਼ ਵਿੱਚ ਤੁਸੀਂ ਮੈਟਰੋ ਨਹੀਂ ਖੋਲ੍ਹਣਾ ਨਹੀਂ ਚਾਹੁੰਦੇ ਤਾਂ ਨਾ ਖੋਲੋ ਪਰ ਦਿੱਲੀ ਵਿਚ ਤੁਹਾਨੂੰ ਮੈਟਰੋ ਨੂੰ ਪੜਾਅ ਦਰ ਪੜਾਅ ਖੋਲ੍ਹਣਾ ਚਾਹੀਦਾ ਹੈ। ਅਸੀਂ ਇਸ ਨੂੰ ਤੁਰੰਤ ਖੋਲ੍ਹਣ ਲਈ ਨਹੀਂ ਕਹਿ ਰਹੇ। ਮੈਟਰੋ ਨੂੰ ਪੜਾਅਵਾਰ ਦੇ ਅਧਾਰ 'ਤੇ ਚੱਲਣ ਦੀ ਆਗਿਆ ਹੋਣੀ ਚਾਹੀਦੀ ਹੈ। ਮੈਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਇਸ ਬਾਰੇ ਜਲਦੀ ਹੀ ਕੋਈ ਫੈਸਲਾ ਲਵੇਗੀ ਤਾਂ ਕਿ ਲੋਕਾਂ ਨੂੰ ਸਹੁਲੱਤ ਹੋ ਸਕੇ। -


ਇਹ ਵੀ ਪੜ੍ਹੋ: ਦਾਊਦ ਇਬਰਾਹਿਮ 'ਤੇ ਕਬੂਲਨਾਮੇ ਤੋਂ ਪਲਟਿਆ ਪਾਕਿਸਤਾਨ, ਕਿਹਾ 'ਸਾਡੀ ਜ਼ਮੀਨ 'ਤੇ ਨਹੀਂ ਅੰਡਰਵਰਲਡ ਡੌਨ'
ਅਰਵਿੰਦ ਕੇਜਰੀਵਾਲ ਦੇ ਇਸ ਬਿਆਨ ਦੇ ਸਾਹਮਣੇ ਆਉਣ ਤੋਂ ਬਾਅਦ, ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਦੇ ਕਾਰਜਕਾਰੀ ਨਿਰਦੇਸ਼ਕ ਅਨੁਜ ਦਿਆਲ ਵਲੋਂ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ , “ਡੀ.ਐੱਮ.ਆਰ.ਸੀ ਜਦੋਂ ਵੀ ਸਰਕਾਰ ਵੱਲੋਂ ਨਿਰਦੇਸ਼ਤ ਹੁੰਦੀ ਹੈ, ਮੈਟਰੋ ਆਪ੍ਰੇਸ਼ਨ ਲਈ ਤਿਆਰ ਹੈ। ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਸਾਰੇ ਲੋੜੀਂਦੇ ਦਿਸ਼ਾ ਨਿਰਦੇਸ਼ ਲਾਗੂ ਕੀਤੇ ਜਾਣਗੇ ਅਤੇ ਮੁਸਾਫਿਰਾਂ ਦੀ ਯਾਤਰਾ ਨੂੰ ਸੁਰੱਖਿਅਤ ਕਰਨ ਲਈ ਸਾਰੇ ਯਤਨ ਕੀਤੇ ਜਾਣਗੇ। ”

- - - - - - - - - Advertisement - - - - - - - - -

© Copyright@2025.ABP Network Private Limited. All rights reserved.