ਲੋਕ ਸਭਾ ਚੋਣਾਂ ਵਾਂਗ ਕਾਂਗਰਸ ਨੇ ਵੀ ਹਰਿਆਣਾ ਵਿਧਾਨ ਸਭਾ ਚੋਣਾਂ 'ਚ 'ਆਪ' ਨਾਲ ਗਠਜੋੜ ਨੂੰ ਲੈ ਕੇ ਸੋਚ ਵਿਚਾਰ ਸ਼ੁਰੂ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਕੇਂਦਰੀ ਚੋਣ ਕਮੇਟੀ ਦੀ ਬੈਠਕ 'ਚ ਇਸ 'ਤੇ ਰਾਏ ਮੰਗੀ। ਜੇਕਰ ਗਠਜੋੜ ਹੁੰਦਾ ਹੈ ਤਾਂ 'ਆਪ' ਨੂੰ 4-6 ਸੀਟਾਂ ਦੇਣ 'ਤੇ ਚਰਚਾ ਹੋ ਸਕਦੀ ਹੈ। 


ਕਾਂਗਰਸ ਹਾਈਕਮਾਂਡ ਨੇ ਇਸ ਦੀ ਜ਼ਿੰਮੇਵਾਰੀ ਕੇਸੀ ਵੇਣੂਗੋਪਾਲ ਨੂੰ ਦਿੱਤੀ ਹੈ। ਕੇਸੀ ਵੇਣੂਗੋਪਾਲ ਸੰਦੀਪ ਪਾਠਕ ਨਾਲ ਗੱਲ ਕਰਨਗੇ। ਇਸ ਤੋਂ ਇਲਾਵਾ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਅਜੈ ਮਾਕਨ, ਸਾਬਕਾ ਸੀਐਮ ਭੂਪੇਂਦਰ ਹੁੱਡਾ, ਇੰਚਾਰਜ ਦੀਪਕ ਬਾਬਰੀਆ ਅਤੇ ਸੂਬਾ ਪ੍ਰਧਾਨ ਉਦੈਭਾਨ ਤੋਂ ਵੀ ਰਿਪੋਰਟਾਂ ਲਈਆਂ ਜਾਣਗੀਆਂ। 


ਗਠਜੋੜ ਬਾਰੇ ਫੈਸਲਾ 2-3 ਦਿਨਾਂ ਵਿੱਚ ਲਿਆ ਜਾਵੇਗਾ। ਇਸ ਦੇ ਨਾਲ ਹੀ ਕਾਂਗਰਸ ਦੀ ਸਮੀਖਿਆ ਅਤੇ ਸਕਰੀਨਿੰਗ ਕਮੇਟੀ ਦੀ ਬੈਠਕ 'ਚ 41 ਸੀਟਾਂ 'ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ 32 ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ।


 



ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ  ਉਨ੍ਹਾਂ ਖ਼ਬਰਾਂ ਦਾ ਸਵਾਗਤ ਕੀਤਾ ਹੈ. ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਹਰਿਆਣਾ ਵਿੱਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨਾਲ ਗਠਜੋੜ ਦੀ ਸੰਭਾਵਨਾ ਵਿੱਚ ਰਚੀ ਦਿਖਾਈ ਹੈ। 


ਸੰਜੇ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਤਾਜਪਾ ਨੂੰ ਹਰਾਉਣਾ ਸਾਰੀਆਂ ਵਿਰੋਧੀ ਪਾਰਟੀਆਂ ਦੀ ਤਰਜੀਹ ਹੈ ਅਤੇ ਗੱਠਜੋੜ ਦੇ ਸਬੰਧ ਵਿੱਚ ਕੋਈ ਵੀ ਫੈਸਲਾ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮਨਜ਼ੂਰੀ ਨਾਲ ਹੋਵੇਗਾ।  



 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial