ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਔਖਲਾ ਤੋਂ ਵਿਧਾਇਕ ਅਮਾਨਤਉਲ੍ਹਾ ਖਾਨ ਨੇ ਕੱਲ੍ਹ ਆਪਣੇ ਸਾਰੇ ਸਰਕਾਰੀ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਕਿ ਇਮਾਨਦਾਰੀ ਨਾਲ ਕੰਮ ਕਰਨ ਕਾਰਨ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ 'ਤੇ ਝੂਠੇ ਇਲਜ਼ਾਮ ਲੱਗ ਰਹੇ ਹਨ। ਇਸ ਤੋਂ ਬਾਅਦ ਹੰਗਾਮਾ ਹੋਇਆ, ਪਰ ਇਸ ਅਸਤੀਫੇ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ।

 

 

 

 

 

ਦਿੱਲੀ ਦੇ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਮ ਆਦਮੀ ਪਾਰਟੀ ਦੇ ਦਫਤਰ ਵਿੱਚ ਪ੍ਰੈਸ ਕਾਨਫਰੰਸ ਕਰ ਅਸਤੀਫ਼ੇ ਨੂੰ ਨਾ-ਮਨਜ਼ੂਰ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਅਮਾਨਤਉਲ੍ਹਾ ਖਾਨ 'ਤੇ ਉਨ੍ਹਾਂ ਦੇ ਸਾਲੇ ਦੀ ਪਹਿਲੀ ਪਤਨੀ ਨੇ ਸਰੀਰਕ ਸਬੰਧ ਲਈ ਦਬਾਅ ਬਣਾਉਣ ਦਾ ਇਲਜ਼ਾਮ ਲਾਇਆ ਹੈ। ਇਸ ਨੂੰ ਲੈ ਕੇ ਜਾਮੀਆ ਨਗਰ ਥਾਣੇ ਵਿੱਚ ਮਾਮਲਾ ਦਰਜ ਹੋ ਚੁੱਕਿਆ ਹੈ।

 

 

 

 

ਲਗਾਤਾਰ ਇੱਕ-ਇੱਕ ਕਰ ਆਪਣੇ ਮੰਤਰੀਆਂ ਤੇ ਵਿਧਾਇਕਾਂ 'ਤੇ ਲਗ ਰਹੇ ਇਲਜ਼ਾਮਾ ਤੋਂ ਘਿਰੀ ਦਿੱਲੀ ਸਰਕਾਰ ਨੇ ਖੁੱਲ੍ਹ ਕੇ ਆਪਣੇ ਵਿਧਾਇਕ ਨੂੰ ਸਮਰਥਨ ਦਿੱਤਾ ਹੈ। ਮਨੀਸ਼ ਸਿਸੋਦੀਆ ਨੇ ਮਾਮਲੇ ਵਿੱਚ ਜਾਂਚ ਪੂਰੀ ਹੋਣ ਤੋਂ ਪਹਿਲਾਂ ਹੀ ਆਪਣੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਤੇ ਕਿਹਾ ਕਿ ਉਨ੍ਹਾਂ ਨੂੰ ਪਰਿਵਾਰਕ ਝਗੜੇ ਦੇ ਚੱਲਦੇ ਗਲਤ ਇਲਜ਼ਾਮਾਂ ਵਿੱਚ ਘਸੀਟਿਆ ਜਾ ਰਿਹਾ ਹੈ।

 

 

 

 

ਆਪਣੇ 'ਤੇ ਲੱਗੇ ਇਲਜ਼ਾਮਾਂ 'ਤੇ ਸਫਾਈ ਦਿੰਦੀਆਂ ਖਾਨ ਪ੍ਰੈੱਸ ਕਾਨਫਰੰਸ ਕਰ ਕਿਹਾ ਸੀ ਕਿ ਉਨ੍ਹਾਂ ਦੇ ਸਾਲੇ ਦੀ ਪਤਨੀ ਨੇ ਗਲਤ ਇਲਜ਼ਾਮ ਲਾਏ ਹਨ ਕਿਉਂਕਿ ਉਨ੍ਹਾਂ ਦੇ ਸਾਲੇ ਦਾ ਆਪਣੀ ਪਤਨੀ ਨਾਲ ਪਿਛਲੇ 4 ਸਾਲ ਤੋਂ ਕੋਈ ਰਿਸ਼ਤਾ ਨਹੀਂ ਹੈ। ਨਾ ਹੀ ਕਿਸੇ ਤਰ੍ਹਾਂ ਦਾ ਕੋਈ ਸੰਪਰਕ ਹੈ। ਹਾਲਾਂਕਿ ਇਲਜ਼ਾਮ ਲਾਉਣ ਵਾਲੀ ਮਹਿਲਾ ਦੇ ਪਰਿਵਾਰ ਦੇ ਇੱਕ ਮੈਂਬਰ ਵੱਲੋਂ ਇਸ ਮਾਮਲੇ ਵਿੱਚ ਵਿਧਾਇਕ ਖਿਲਾਫ ਸਬੂਤ ਤੇ ਤੌਰ 'ਤੇ ਸੀ.ਡੀ. ਦਿੱਤੀ ਗਈ ਹੈ।

 

 

 

 

ਅਮਾਨਤਉੱਲ੍ਹਾ ਖਾਨ ਨੇ ਦਿੱਲੀ ਪੁਲਿਸ 'ਤੇ ਵੀ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਜੁੜੇ ਹੋਣ ਕਾਰਨ ਪੁਲਿਸ ਨੇ ਬਿਨਾ ਚਾਂਜ ਕੀਤੇ ਉਨ੍ਹਾਂ 'ਤੇ ਐਫ.ਆਈ.ਆਰ. ਦਰਜ ਕਰ ਦਿੱਤੀ ਹੈ। ਖਾਨ ਨੇ ਕਿਹਾ ਕਿ ਜਾਣਬੁਝ ਕੇ ਉਨ੍ਹਾਂ 'ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਾਏ ਜਾ ਰਹੇ ਹਨ ਕਿਉਂਕਿ ਉਹ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਵਕਫ ਬੋਰਡ ਦੇ ਚੇਅਰਮੈਨ ਹੋਣ ਦੇ ਨਾਤੇ ਉਨ੍ਹਾਂ ਨੇ ਕਾਂਗਰਸ ਦੇ ਭ੍ਰਿਸ਼ਟਾਚਾਰ ਨੂੰ ਉਜਾਗਰ ਕੀਤਾ ਜਿਸ ਦੇ ਕਾਰਨ ਉਨ੍ਹਾਂ ਨੂੰ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।